Page
int64 1
1.43k
| url
stringlengths 42
42
| Bani
stringlengths 0
9.09k
| Arath
stringlengths 0
62.3k
| Padh Arath
stringlengths 0
18.7k
|
---|---|---|---|---|
1 | https://www.gurugranthdarpan.net/0001.html | ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ | ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ) , ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। | ੴ ਉੱਚਾਰਨ ਵੇਲੇ ਇਸ ਦੇ ਤਿੰਨ ਹਿੱਸੇ ਕੀਤੇ ਜਾਂਦੇ ਹਨ- ੧, ਓ ਅਤੇ ; ਇਸ ਦਾ ਪਾਠ ਹੈ 'ਇਕ ਓਅੰਕਾਰ'। ਤਿੰਨ ਹਿੱਸੇ ਵੱਖੋ ਵੱਖਰੇ ਉੱਚਾਰਿਆਂ ਇਉਂ ਬਣਦੇ ਹਨ: ੧ = ਇੱਕ। ਓ = ਓਅੰ। = ਕਾਰ। 'ਓ' ਸੰਸਕ੍ਰਿਤ ਦਾ ਸ਼ਬਦ ਹੈ। ਅਮਰ ਕੋਸ਼ ਅਨੁਸਾਰ ਇਸ ਦੇ ਤਿੰਨ ਅਰਥ ਹਨ: (1) ਵੇਦ ਆਦਿ ਧਰਮ-ਪੁਸਤਕਾਂ ਦੇ ਅਰੰਭ ਅਤੇ ਅਖ਼ੀਰ ਵਿਚ, ਅਰਦਾਸ ਜਾਂ ਕਿਸੇ ਪਵਿੱਤਰ ਧਰਮ-ਕਾਰਜ ਦੇ ਅਰੰਭ ਵਿਚ ਅੱਖਰ 'ਓਂ' ਪਵਿੱਤਰ ਅੱਖਰ ਜਾਣ ਕੇ ਵਰਤਿਆ ਜਾਂਦਾ ਹੈ। (2) ਕਿਸੇ ਹੁਕਮ ਜਾਂ ਪ੍ਰਸ਼ਨ ਆਦਿਕ ਦੇ ਉੱਤਰ ਵਿਚ ਆਦਰ ਅਤੇ ਸਤਿਕਾਰ ਨਾਲ 'ਜੀ ਹਾਂ' ਆਖਣਾ। ਸੋ, 'ਓਂ' ਦਾ ਅਰਥ ਹੈ 'ਜੀ ਹਾਂ'। (3) ਓਂ = ਬ੍ਰਹਮ। ਇਹਨਾਂ ਵਿਚੋਂ ਕਿਹੜਾ ਅਰਥ ਇਸ ਸ਼ਬਦ ਦਾ ਇੱਥੇ ਲਿਆ ਜਾਣਾ ਹੈ-ਇਸ ਨੂੰ ਦ੍ਰਿੜ੍ਹ ਕਰਨ ਲਈ ਸ਼ਬਦ 'ਓਂ' ਦੇ ਪਹਿਲਾਂ '੧' ਲਿਖ ਦਿੱਤਾ ਹੈ। ਇਸ ਦਾ ਭਾਵ ਇਹ ਹੈ ਕਿ ਇੱਥੇ 'ਓਂ' ਦਾ ਅਰਥ ਹੈ 'ਉਹ ਹਸਤੀ ਜੋ ਇਕ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ ਅਤੇ ਜਿਸ ਵਿਚ ਇਹ ਸਾਰਾ ਜਗਤ ਸਮਾ ਜਾਂਦਾ ਹੈ। ' ਤੀਜਾ ਹਿੱਸਾ ਹੈ, ਜਿਸ ਦਾ ਉੱਚਾਰਨ ਹੈ 'ਕਾਰ'। 'ਕਾਰ' ਸੰਸਕ੍ਰਿਤ ਦਾ ਇਕ ਪਿਛੇਤਰ ਹੈ। ਆਮ ਤੌਰ ਤੇ ਇਹ ਪਿਛੇਤਰ 'ਨਾਂਵ' ਦੇ ਅਖ਼ੀਰ ਵਿਚ ਵਰਤਿਆ ਜਾਂਦਾ ਹੈ। ਇਸ ਦਾ ਅਰਥ ਹੈ 'ਇਕ-ਰਸ, ਜਿਸ ਵਿਚ ਤਬਦੀਲੀ ਨਾ ਆਵੇ। ' ਇਸ 'ਪਿਛੇਤਰ' ਦੇ ਲਾਣ ਨਾਲ 'ਨਾਂਵ' ਦੇ ਲਿੰਗ ਵਿਚ ਕੋਈ ਫ਼ਰਕ ਨਹੀਂ ਪੈਂਦਾ; ਭਾਵ, ਜੇ 'ਨਾਂਵ' ਪਹਿਲਾਂ ਪੁਲਿੰਗ ਹੈ, ਤਾਂ ਇਸ 'ਪਿਛੇਤਰ' ਦੇ ਲਗਾਇਆਂ ਭੀ ਪੁਲਿੰਗ ਹੀ ਰਹਿੰਦਾ ਹੈ, ਜੇ ਪਹਿਲਾਂ ਇਸਤ੍ਰੀ ਲਿੰਗ ਹੋਵੇ ਤਾਂ ਇਸ ਪਿਛੇਤਰ ਦੇ ਸਮੇਤ ਭੀ ਇਸਤ੍ਰੀ ਲਿੰਗ ਹੀ ਰਹਿੰਦਾ ਹੈ; ਜਿਵੇਂ, ਪੁਲਿੰਗ: ਨੰਨਾਕਾਰੁ ਨ ਕੋਇ ਕਰੇਈ।ਰਾਖੈ ਆਪਿ ਵਡਿਆਈ ਦੇਈ।2।2।(ਗਉੜੀ ਮ: 1 ਕੀਮਤਿ ਸੋ ਪਾਵੈ ਆਪਿ ਜਾਣਾਵੈਆਪਿ ਅਭੁਲੁ ਨ ਭੁਲਏ।ਜੈ ਜੈਕਾਰੁ ਕਰਹਿ ਤੁਧੁ ਭਾਵਹਿਗੁਰ ਕੈ ਸਬਦਿ ਅਮੁਲਏ।9।2।5।(ਸੂਹੀ ਮ: 1 ਸਹਜੇ ਰੁਣਝੁਣਕਾਰੁ ਸੁਹਾਇਆ।ਤਾ ਕੈ ਘਰਿ ਪਾਰਬ੍ਰਹਮੁ ਸਮਾਇਆ।7।3।(ਗਉੜੀ ਮ: 5 ਇਸਤ੍ਰੀ ਲਿੰਗ: ਦਇਆ ਧਾਰੀ ਤਿਨਿ ਧਾਰਣਹਾਰ।ਬੰਧਨ ਤੇ ਹੋਈ ਛੁਟਕਾਰ।7।4।(ਰਾਮਕਲੀ ਮ: 5 ਮੇਘ ਸਮੈ ਮੋਰ ਨਿਰਤਿਕਾਰ।ਚੰਦੁ ਦੇਖਿ ਬਿਗਸਹਿ ਕਉਲਾਰ।4।2।(ਬਸੰਤ ਮ: 5 ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ।ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ।1।6।(ਸਵਈਏ ਮਹਲੇ ਚਉਥੇ ਕੇ ਇਸ ਪਿਛੇਤਰ ਦੇ ਲੱਗਣ ਨਾਲ ਇਹਨਾਂ ਸ਼ਬਦਾਂ ਦੇ ਅਰਥ ਇਉਂ ਕਰਨੇ ਹਨ: ਨੰਨਾਕਾਰੁ = ਇਕ-ਰਸ ਇਨਕਾਰ, ਸਦਾ ਲਈ ਇਨਕਾਰ। ਜੈਕਾਰੁ = ਲਗਾਤਾਰ 'ਜੈ ਜੈ' ਦੀ ਗੂੰਜ। ਨਿਰਤਿਕਾਰ = ਇਕ ਰਸ ਨਾਚ। ਝਨਤਕਾਰ = ਇਕ-ਰਸ ਸੋਹਣੀ ਆਵਾਜ਼। ਪਿਛੇਤਰ 'ਕਾਰ' ਦੇ ਲਾਣ ਤੋਂ ਬਿਨਾ ਅਤੇ ਲਗਾਣ ਨਾਲ, ਦੋਹਾਂ ਤਰ੍ਹਾਂ ਦੇ ਸ਼ਬਦਾਂ ਦੇ ਅਰਥਾਂ ਵਿਚ ਫ਼ਰਕ ਹਠ ਲਿਖੇ ਪ੍ਰਮਾਣ ਤੋਂ ਸਪੱਸ਼ਟ ਹੋ ਜਾਂਦਾ ਹੈ: "ਘਰ ਮਹਿ ਘਰੁ ਦਿਖਾਇ ਦੇਇ, ਸੋ ਸਤਿਗੁਰੁ ਪੁਰਖੁ ਸੁਜਾਣੁ। ਪੰਚ ਸਬਦਿ ਧੁਨਿਕਾਰ ਧੁਨਿ, ਤਹ ਬਾਜੈ ਸਬਦੁ ਨੀਸਾਣੁ।1।27। ਧੁਨਿ = ਆਵਾਜ਼। ਧੁਨਿਕਾਰ = ਲਗਾਤਾਰ ਨਾਦ, ਅਤੁੱਟ ਆਵਾਜ਼। ਇਸੇ ਤਰ੍ਹਾਂ: ਮਨੁ ਭੂਲੋ ਸਿਰਿ ਆਵੈ ਭਾਰੁ।ਮਨੁ ਮਾਨੈ ਹਰਿ ਏਕੰਕਾਰ।2। 2।(ਗਉੜੀ ਮ: 1 ਏਕੰਕਾਰੁ = ਏਕ ਓਅੰਕਾਰ, ਉਹ ਇਕ ਓਅੰ ਜੋ ਇਕ-ਰਸ ਹੈ, ਜੋ ਹਰ ਥਾਂ ਵਿਆਪਕ ਹੈ। ਸੋ, "ੴ" ਦਾ ਉੱਚਾਰਨ ਹੈ " ਇਕ (ਏਕ) ਓਅੰਕਾਰ" ਅਤੇ ਇਸਦਾ ਅਰਥ ਹੈ "ਇਕ ਅਕਾਲ ਪੁਰਖ, ਜੋ ਇਕ-ਰਸ ਵਿਆਪਕ ਹੈ"। ਸਤਿਨਾਮੁ = ਜਿਸ ਦਾ ਨਾਮ 'ਸਤਿ' ਹੈ। ਲਫ਼ਜ਼ 'ਸਤਿ' ਦਾ ਸੰਸਕ੍ਰਿਤ ਸਰੂਪ 'ਸਤਯ' ਹੈ, ਇਸ ਦਾ ਅਰਥ ਹੈ 'ਹੋਂਦ ਵਾਲਾ'। ਇਸ ਦਾ ਧਾਤੂ 'ਅਸ' ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿਨਾਮ' ਦਾ ਅਰਥ ਹੈ "ਉਹ ਇਕ ਓਅੰਕਾਰ, ਜਿਸ ਦਾ ਨਾਮ ਹੈ ਹੋਂਦ ਵਾਲਾ"। ਪੁਰਖੁ = ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਲਫ਼ਜ ਦਾ ਅਰਥ ਇਉਂ ਕੀਤਾ ਗਿਆ ਹੈ, 'ਪੂਰਿ ਸ਼ੇਤੇ ਇਤਿ ਪੁਰੁਸ਼ਹ', ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ'। ਸੰਸਕ੍ਰਿਤ ਵਿਚ ਆਮ ਪ੍ਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖੁ' 'ਆਤਮਾ' ਦੇ ਅਰਥਾਂ ਵਿਚ ਵਰਤਿਆ ਗਿਆ ਹੈ। 'ਰਘੂਵੰਸ਼' ਵਿਚ ਇਹ ਸ਼ਬਦ 'ਬ੍ਰਹਮਾਂਡ ਵਾ ਆਤਮਾ' ਦੇ ਅਰਥਾਂ ਵਿਚ ਆਇਆ ਹੈ, ਇਸੇ ਤਰ੍ਹਾਂ ਪੁਸਤਕ "ਸ਼ਿਸ਼ੂਪਾਲ ਵਧ" ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦਾ ਅਰਥ ਹੈ 'ਓਹੁ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ'। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ = ਸ਼ਬਦ 'ਮੂਰਤਿ' ਇਸਤ੍ਰੀ ਲਿੰਗ ਹੈ, 'ਅਕਾਲ' ਇਸ ਦਾ ਵਿਸ਼ੇਸ਼ਣ ਹੈ, ਇਹ ਭੀ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ', 'ਨਿਰਭਉ', ਨਿਰਵੈਰੁ' ਵਾਂਗ ੴ ਦਾ ਗੁਣ-ਵਾਚਕ ਹੁੰਦਾ ਤਾਂ ਪੁਲਿੰਗ ਰੂਪ ਵਿਚ ਹੁੰਦਾ; ਤਾਂ ਇਸ ਦੇ ਅੰਤ ਵਿਚ (ੁ) ਹੁੰਦਾ। ਲਫ਼ਜ਼ 'ਮੂਰਤੁ' ਸੰਸਕ੍ਰਿਤ ਦਾ ਲਫ਼ਜ਼ 'ਮੁਹੂਰਤ' ਹੈ। ਚਸਾ, ਮੁਹੂਰਤ ਆਦਿਕ ਸ਼ਬਦ ਸਮੇਂ ਦੀ ਵੰਡ ਵਿਚ ਵਰਤੀਂਦੇ ਹਨ। ਇਹ ਸ਼ਬਦ ਪੁਲਿੰਗ ਹਨ। ਅਜੂਨੀ = ਜੂਨਾਂ ਤੋਂ ਰਹਿਤ, ਜੋ ਜਨਮ ਵਿਚ ਨਹੀਂ ਆਉਂਦਾ। ਸੈਭੰ = ਸ੍ਵਯੰਭੂ (ਸ੍ਵ = ਸ੍ਵਯੰ। ਭੰ = ਭੂ) ਆਪਣੇ ਆਪ ਤੋਂ ਹੋਣ ਵਾਲਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ। ਗੁਰ ਪ੍ਰਸਾਦਿ = ਗੁਰੂ ਦੇ ਪ੍ਰਸਾਦ ਨਾਲ, ਗੁਰੂ ਦੀ ਕਿਰਪਾ ਨਾਲ, ਭਾਵ, ਉਪਰੋਕਤ 'ੴ' ਗੁਰੂ ਦੀ ਕਿਰਪਾ ਨਾਲ (ਮਿਲਦਾ ਹੈ) । |
1 | https://www.gurugranthdarpan.net/0001.html | ॥ ਜਪੁ ॥ | ਇਸ ਸਾਰੀ ਬਾਣੀ ਦਾ ਨਾਮ 'ਜਪੁ' ਹੈ। | ਇਸ ਸਾਰੀ ਬਾਣੀ ਦਾ ਨਾਮ 'ਜਪੁ' ਹੈ। |
1 | https://www.gurugranthdarpan.net/0001.html | ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥ | ਹੇ ਨਾਨਕ! ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਦੇ ਮੁੱਢ ਤੋਂ ਮੌਜੂਦ ਹੈ। ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ।1। ਇਸ ਤੋਂ ਅਗਾਂਹ ਬਾਣੀ 'ਜਪੁ' ਦਾ ਮਜ਼ਮੂਨ ਸ਼ੁਰੂ ਹੁੰਦਾ ਹੈ। | ਆਦਿ = ਮੁੱਢ ਤੋਂ। ਸਚੁ = ਹੋਂਦ ਵਾਲਾ। ਸ਼ਬਦ 'ਸਚੁ' ਸੰਸਕ੍ਰਿਤ ਦੇ 'ਸਤਯ' ਦਾ ਪ੍ਰਾਕ੍ਰਿਤ ਹੈ, ਜਿਸ ਦਾ ਧਾਤੂ 'ਅਸ' ਹੈ। 'ਅਸ' ਦਾ ਅਰਥ ਹੈ 'ਹੋਣਾ'। ਜੁਗਾਦਿ = ਜੁਗਾਂ ਦੇ ਮੁੱਢ ਤੋਂ। ਹੈ– ਭਾਵ, ਇਸ ਵੇਲੇ ਭੀ ਹੈ। ਨਾਨਕ = ਹੇ ਨਾਨਕ! ਹੋਸੀ = ਹੋਵੇਗਾ, ਰਹੇਗਾ।1। |
1 | https://www.gurugranthdarpan.net/0001.html | ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ | ਜੇ ਮੈਂ ਲੱਖ ਵਾਰੀ (ਭੀ) (ਇਸ਼ਨਾਨ ਆਦਿਕ ਨਾਲ ਸਰੀਰ ਦੀ) ਸੁੱਚ ਰੱਖਾਂ, (ਤਾਂ ਭੀ ਇਸ ਤਰ੍ਹਾਂ) ਸੁੱਚ ਰੱਖਣ ਨਾਲ (ਮਨ ਦੀ) ਸੁੱਚ ਨਹੀਂ ਰਹਿ ਸਕਦੀ। ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ। | ਸੋਚੈ = ਸੁਚਿ ਰੱਖਣ ਨਾਲ, ਪਵਿੱਤਰਤਾ ਕਾਇਮ ਰੱਖਣ ਨਾਲ। ਸੋਚਿ = ਸੁਚਿ, ਪਵਿੱਤਰਤਾ, ਸੁੱਚ। ਨ ਹੋਵਈ = ਨਹੀਂ ਹੋ ਸਕਦੀ। ਸੋਚੀ = ਮੈਂ ਸੁੱਚ ਰੱਖਾਂ। ਚੁਪੈ = ਚੁੱਪ ਕਰ ਰਹਿਣ ਨਾਲ। ਚੁਪ = ਸ਼ਾਂਤੀ, ਮਨ ਦੀ ਚੁੱਪ, ਮਨ ਦਾ ਟਿਕਾਉ। ਲਾਇ ਰਹਾ = ਮੈਂ ਲਾਈ ਰੱਖਾਂ। ਲਿਵ ਤਾਰ = ਲਿਵ ਦੀ ਤਾਰ, ਲਿਵ ਦੀ ਡੋਰ, ਇਕ = ਤਾਰ ਸਮਾਧੀ। ਪਹਿਲੀਆਂ ਚੌਹਾਂ ਤੁਕਾਂ ਦੇ ਠੀਕ ਅਰਥ ਸਮਝਣ ਲਈ ਪੰਜਵੀਂ ਤੁਕ ਵਲ ਖ਼ਾਸ ਧਿਆਨ ਦੇਣਾ ਜ਼ਰੂਰੀ ਹੈ। 'ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ। ' ਇਸ ਤੁਕ ਨੂੰ ਪਹਿਲੀ ਹਰੇਕ ਤੁਕ ਦੇ ਨਾਲ ਪੜ੍ਹਿਆਂ ਸਪੱਸ਼ਟ ਹੋ ਜਾਂਦਾ ਹੈ ਕਿ ਪਹਿਲੀ ਹਰੇਕ ਤੁਕ ਵਿਚ 'ਮਨ' ਦਾ ਹੀ ਜ਼ਿਕਰ ਹੈ। ਪਹਿਲੀ ਤੁਕ ਵਿਚ 'ਮਨ ਦੀ ਸੁੱਚ', ਦੂਜੀ ਵਿਚ 'ਮਨ ਦੀ ਚੁੱਪ', ਤੀਜੀ ਵਿਚ 'ਮਨ ਦੀ ਭੁੱਖ' ਅਤੇ ਚੌਥੀ ਵਿਚ 'ਮਨ ਦੀ ਸਿਆਣਪ' ਦਾ ਹਾਲ ਦੱਸਿਆ ਹੈ। (ਪ੍ਰ:) ਲਫ਼ਜ਼ 'ਸੋਚਿ' ਦੇ ਅਰਥ 'ਸੁੱਚ' ਕਿਉਂ ਕੀਤੇ ਗਏ ਹਨ? (ਉ:) ਮਨ ਦੀਆਂ ਸੋਚਾਂ ਤੇ ਸਿਆਣਪਾਂ ਨੂੰ ਤਾਂ ਚੌਥੀ ਤੁਕ ਵਿਚ ਵਰਣਨ ਕਰ ਦਿੱਤਾ ਗਿਆ ਹੈ, ਇਸ ਵਾਸਤੇ ਪਹਿਲੀ ਤੁਕ ਵਿਚ ਕੁਝ ਹੋਰ ਖ਼ਿਆਲ ਹੈ, ਜੋ ਹੇਠਲੀਆਂ ਤੁਕਾਂ ਗਹੁ ਨਾਲ ਪੜ੍ਹਿਆਂ ਸਪੱਸ਼ਟ ਹੋ ਜਾਂਦਾ ਹੈ: (1) ਕਹੁ ਨਾਨਕ ਸਚੁ ਧਿਆਈਐ ॥ਸੁਚਿ ਹੋਵੈ ਤਾਂ ਸਚੁ ਪਾਈਐ ॥(ਆਸਾ ਦੀ ਵਾਰ (2) ਸੋਚ ਕਰੈ ਦਿਨਸੁ ਅਰੁ ਰਾਤਿ ॥ਮਨ ਕੀ ਮੈਲ ਨ ਤਨ ਤੇ ਜਾਤਿ ॥(ਸੁਖਮਨੀ (3) ਨ ਸੁਚਿ ਸੰਜਮੁ ਤੁਲਸੀ ਮਾਲਾ ॥ਗੋਪੀ ਕਾਨੁ ਨ ਗਊ ਗੋਆਲਾ ॥ਤੰਤੁ ਮੰਤੁ ਪਾਖੰਡੁ ਨ ਕੋਈ,ਨਾ ਕੋ ਵੰਸੁ ਵਜਾਇਦਾ ॥7॥(ਮਾਰੂ ਮਹਲਾ 1 'ਸੋਚ' ਦਾ ਅਰਥ ਹੈ 'ਇਸ਼ਨਾਨ', ਅਤੇ 'ਸੁਚਿ' ਦਾ ਅਰਥ ਹੈ 'ਪਵਿੱਤਰਤਾ'। ਇਹਨਾਂ ਹੀ ਦੋ ਸ਼ਬਦਾਂ ਦੀ ਮਿਲਾਵਟ ਦਾ ਸ਼ਬਦ ਹੈ 'ਸੋਚਿ', ਜਿਸ ਦਾ ਅਰਥ ਹੈ ਸੁੱਚ, ਪਵਿੱਤਰਤਾ, ਇਸ਼ਨਾਨ। ਸ਼ਬਦ 'ਸੁਚਿ' ਇਸਤ੍ਰੀ ਲਿੰਗ ਹੈ। ਸੰਸਕ੍ਰਿਤ ਵਿਚ ਭੀ ਇਹ ਇਸੇ ਹੀ ਸ਼ਕਲ ਵਿਚ ਹੈ। ਜਿਵੇਂ ਸ਼ਬਦ 'ਮਨ' ਤੋਂ 'ਮਨਿ' ਬਣਿਆ ਹੈ, ਜਿਸ ਦਾ ਅਰਥ ਹੈ 'ਮਨ ਵਿਚ', ਇਸ ਤਰ੍ਹਾਂ 'ਸੋਚ' ਤੋਂ 'ਸੋਚਿ' ਨਹੀਂ ਬਣ ਸਕਦਾ, ਕਿਉਂਕਿ ਲਫ਼ਜ਼ 'ਮਨੁ' ਪੁਲਿੰਗ ਹੈ ਤੇ 'ਸੋਚ' (ਜਿਸ ਦਾ ਅਰਥ 'ਵਿਚਾਰ' ਹੈ) ਇਸਤ੍ਰੀ ਲਿੰਗ ਹੈ। ਸੋ, ਸ਼ਬਦ 'ਸੋਚਿ' ਅਧਿਕਰਨ ਕਾਰਕ ਦੀ (ਿ) ਤੋਂ ਬਿਨਾ ਹੀ ਅਸਲ ਸਰੂਪ ਵਾਲਾ ਸੰਸਕ੍ਰਿਤ ਦਾ ਹੀ ਲਫ਼ਜ਼ 'ਸੁਚਿ' ਹੈ, ਜਿਸ ਦਾ ਅਰਥ ਹੈ ਪਵਿੱਤਰਤਾ। |
1 | https://www.gurugranthdarpan.net/0001.html | ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ | ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ (ਭੀ) ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾਂ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ। ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ। | ਭੁਖ = ਤ੍ਰਿਸ਼ਨਾ, ਲਾਲਚ। ਭੁਖਿਆ = ਤ੍ਰਿਸ਼ਨਾ ਦੇ ਅਧੀਨ ਰਿਹਾਂ। ਨ ਉਤਰੀ = ਦੂਰ ਨਹੀਂ ਹੋ ਸਕਦੀ। ਬੰਨਾ = ਬੰਨ੍ਹ ਲਵਾਂ, ਸਾਂਭ ਲਵਾਂ। ਪੁਰੀ = ਲੋਕ, ਭਵਣ। ਪੁਰੀਆ ਭਾਰ = ਸਾਰੇ ਲੋਕਾਂ ਦੇ ਭਾਰ। ਭਾਰ = ਪਦਾਰਥਾਂ ਦੇ ਸਮੂਹ। ਸਹਸ = ਹਜ਼ਾਰਾਂ। ਸਿਆਣਪਾ = ਚਤੁਰਾਈਆਂ। ਹੋਹਿ = ਹੋਵਣ। ਇਕ = ਇਕ ਭੀ ਚਤੁਰਾਈ। |
1 | https://www.gurugranthdarpan.net/0001.html | ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ | (ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ? ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ) । ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ।1। ਭਾਵ:ਪ੍ਰਭੂ ਨਾਲੋਂ ਜੀਵ ਦੀ ਵਿੱਥ ਮਿਟਾਣ ਦਾ ਇਕੋ ਹੀ ਤਰੀਕਾ ਹੈ ਕਿ ਜੀਵ ਉਸ ਦੀ ਰਜ਼ਾ ਵਿਚ ਤੁਰੇ। ਇਹ ਅਸੂਲ ਧੁਰ ਤੋਂ ਹੀ ਰੱਬ ਵਲੋਂ ਜੀਵ ਲਈ ਜਰੂਰੀ ਹੈ। ਪਿਤਾ ਦੇ ਕਹੇ ਵਿਚ ਪੁੱਤਰ ਤੁਰਦਾ ਰਹੇ ਤਾਂ ਪਿਆਰ, ਨਾ ਤੁਰੇ ਤਾਂ ਵਿੱਥ ਪੈਂਦੀ ਜਾਂਦੀ ਹੈ। | ਕਿਵ = ਕਿਸ ਤਰ੍ਹਾਂ। ਹੋਈਐ = ਹੋ ਸਕੀਦਾ ਹੈ। ਕੂੜੈ ਪਾਲਿ = ਕੂੜ ਦੀ ਪਾਲਿ, ਕੂੜ ਦੀ ਕੰਧ, ਕੂੜ ਦਾ ਪਰਦਾ। ਸਚਿਆਰਾ = (ਸਚ ਆਲਯ) ਸੱਚ ਦਾ ਘਰ, ਸੱਚ ਦੇ ਪਰਕਾਸ਼ ਹੋਣ ਲਈ ਯੋਗ। ਹੁਕਮਿ = ਹੁਕਮ ਵਿਚ। ਰਜਾਈ = ਰਜ਼ਾ ਵਾਲਾ, ਅਕਾਲ ਪੁਰਖ। ਨਾਲਿ = ਜੀਵ ਦੇ ਨਾਲ ਹੀ, ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ।1। |
1 | https://www.gurugranthdarpan.net/0001.html | ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ | ਅਕਾਲ ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ। ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ 'ਤੇ) ਸ਼ੋਭਾ ਮਿਲਦੀ ਹੈ। | ਹੁਕਮੀ = ਹੁਕਮ ਵਿਚ, ਅਕਾਲ ਪੁਰਖ ਦੇ ਹੁਕਮ ਅਨੁਸਾਰ। ਹੋਵਨਿ = ਹੁੰਦੇ ਹਨ, ਹੋਂਦ ਵਿਚ ਆਉਂਦੇ ਹਨ, ਬਣ ਜਾਂਦੇ ਹਨ। ਆਕਾਰ = ਸਰੂਪ, ਸ਼ਕਲਾਂ, ਸਰੀਰ। ਨ ਕਹਿਆ ਜਾਈ = ਕਹਿਆ ਨ ਜਾਈ, ਕਥਨ ਨਹੀਂ ਕੀਤਾ ਜਾ ਸਕਦਾ। ਜੀਅ = ਜੀਅ ਜੰਤ। ਹੁਕਮਿ = ਹੁਕਮ ਅਨੁਸਾਰ। ਵਡਿਆਈ = ਆਦਰ, ਸ਼ੋਭਾ। |
1 | https://www.gurugranthdarpan.net/0001.html | ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ | ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ। ਹੁਕਮ ਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖ਼ਸ਼ਸ਼ ਹੁੰਦੀ ਹੈ, ਅਤੇ ਉਸ ਦੇ ਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ। | ਉਤਮੁ = ਸ੍ਰੇਸ਼ਟ, ਚੰਗਾ। ਲਿਖਿ = ਲਿਖ ਕੇ, ਲਿਖੇ ਅਨੁਸਾਰ। ਪਾਈਅਹਿ = ਪਾਈਦੇ ਹਨ, ਭੋਗੀਦੇ ਹਨ। ਇਕਨਾ = ਕਈ ਮਨੁੱਖਾਂ ਨੂੰ। ਬਖਸੀਸ = ਦਾਤ, ਬਖ਼ਸ਼ਸ਼। ਇਕਿ = ਕਈ ਮਨੁੱਖ। ਭਵਾਈਅਹਿ = ਭਵਾਈਦੇ ਹਨ, ਜਨਮ ਮਰਨ ਦੇ ਗੇੜ ਵਿਚ ਪਾਏ ਜਾਂਦੇ ਹਨ। |
1 | https://www.gurugranthdarpan.net/0001.html | ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥ | ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ। ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ।2। ਭਾਵ:ਪ੍ਰਭੂ ਦੇ ਹੁਕਮ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਪਰ ਉਹ ਥੋੜ੍ਹ = ਵਿਤਾ ਨਹੀਂ ਰਹਿੰਦਾ। | ਅੰਦਰਿ = ਰੱਬ ਦੇ ਹੁਕਮ ਵਿਚ ਹੀ। ਸਭੁ ਕੋ = ਹਰੇਕ ਜੀਵ। ਬਾਹਰਿ ਹੁਕਮ = ਹੁਕਮ ਤੋਂ ਬਾਹਰ। ਹੁਕਮੈ = ਹੁਕਮ ਨੂੰ। ਬੁਝੈ = ਸਮਝ ਲਏ। ਹਉਮੈ ਕਹੈ ਨ = ਹਉਮੈ ਦੇ ਬਚਨ ਨਹੀਂ ਆਖਦਾ, ਮੈਂ ਮੈਂ ਨਹੀਂ ਆਖਦਾ, ਸੁਆਰਥੀ ਨਹੀਂ ਬਣਦਾ। |
1 | https://www.gurugranthdarpan.net/0001.html | ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ | ਜਿਸ ਕਿਸੇ ਮਨੁੱਖ ਨੂੰ ਸਮਰਥਾ ਹੁੰਦੀ ਹੈ, ਉਹ ਰੱਬ ਦੇ ਤਾਣ ਨੂੰ ਗਾਉਂਦਾ ਹੈ, (ਭਾਵ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਉਸ ਦੇ ਉਹ ਕੰਮ ਕਥਨ ਕਰਦਾ ਹੈ, ਜਿਨ੍ਹਾਂ ਤੋਂ ਉਸ ਦੀ ਵੱਡੀ ਤਾਕਤ ਪਰਗਟ ਹੋਵੇ) । ਕੋਈ ਮਨੁੱਖ ਉਸ ਦੀਆਂ ਦਾਤਾਂ ਨੂੰ ਹੀ ਗਾਉਂਦਾ ਹੈ, (ਕਿਉਂਕਿ ਇਹਨਾਂ ਦਾਤਾਂ ਨੂੰ ਉਹ ਰੱਬ ਦੀ ਰਹਿਮਤ ਦਾ) ਨਿਸ਼ਾਨ ਸਮਝਦਾ ਹੈ। | ਕੋ = ਕੋਈ ਮਨੁੱਖ। ਤਾਣੁ = ਬਲ, ਅਕਾਲ ਪੁਰਖ ਦੀ ਤਾਕਤ। ਕਿਸੈ = ਜਿਸ ਕਿਸੇ ਮਨੁੱਖ ਨੂੰ। ਤਾਣੁ = ਸਮਰਥਾ। ਦਾਤਿ = ਬਖਸ਼ੇ ਹੋਏ ਪਦਾਰਥ। ਨੀਸਾਣੁ = (ਬਖ਼ਸ਼ਸ਼ ਦਾ) ਨਿਸ਼ਾਨ। |
1 | https://www.gurugranthdarpan.net/0001.html | ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ | ਕੋਈ ਮਨੁੱਖ ਰੱਬ ਦੇ ਸੋਹਣੇ ਗੁਣ ਤੇ ਸੋਹਣੀਆਂ ਵਡਿਆਈਆਂ ਵਰਣਨ ਕਰਦਾ ਹੈ। ਕੋਈ ਮਨੁੱਖ ਵਿੱਦਿਆ ਦੇ ਬਲ ਨਾਲ ਅਕਾਲ ਪੁਰਖ ਦੇ ਕਠਨ ਗਿਆਨ ਨੂੰ ਗਾਉਂਦਾ ਹੈ (ਭਾਵ, ਸ਼ਾਸਤਰ ਆਦਿਕ ਦੁਆਰਾ ਆਤਮਕ ਫ਼ਿਲਾਸਫ਼ੀ ਦੇ ਔਖੇ ਵਿਸ਼ਿਆਂ 'ਤੇ ਵਿਚਾਰ ਕਰਦਾ ਹੈ) । | ਚਾਰ = ਸੁੰਦਰ, ਸੋਹਣੀਆਂ। ਵਿਦਿਆ = ਵਿੱਦਿਆ ਦੁਆਰਾ। ਵਿਖਮੁ = ਕਠਨ, ਔਖਾ। ਵੀਚਾਰੁ = ਗਿਆਨ। ਸ਼ਬਦ 'ਚਾਰ' ਵਿਸ਼ੇਸ਼ਣ ਹੈ, ਜੋ ਇਕ = ਵਚਨ ਪੁਲਿੰਗ ਨਾਲ 'ਚਾਰੁ' ਹੋ ਜਾਂਦਾ ਹੈ ਤੇ ਬਹੁ-ਵਚਨ ਨਾਲ ਜਾਂ ਇਸਤ੍ਰੀ-ਲਿੰਗ ਨਾਲ 'ਚਾਰ' ਰਹਿੰਦਾ ਹੈ। ਪਰ ਸ਼ਬਦ 'ਚਾਰਿ' 'ਚਹੁੰ' ਦੀ ਗਿਣਤੀ ਦਾ ਵਾਚਕ ਹੈ। ਜਿਵੇਂ: (1) ਚਾਰਿ ਕੁੰਟ ਦਹ ਦਿਸ ਭ੍ਰਮੇ, ਥਕਿ ਆਏ ਪ੍ਰਭ ਕੀ ਸਾਮ। (2) ਚਾਰਿ ਪਦਾਰਥ ਕਹੈ ਸਭੁ ਕੋਈ। (3) ਚਚਾ ਚਰਨ ਕਮਲ ਗੁਰ ਲਾਗਾ।ਧਨਿ ਧਨਿ ਉਆ ਦਿਨ ਸੰਜੋਗ ਸਭਾਗਾ।ਚਾਰਿ ਕੁੰਟ ਦਹਦਿਸ ਭ੍ਰਮਿ ਆਇਓ।ਭਈ ਕ੍ਰਿਪਾ ਤਬ ਦਰਸਨੁ ਪਾਇਓ।ਚਾਰ ਬਿਚਾਰ, ਬਿਨਸਿਓ ਸਭ ਦੂਆ।ਸਾਧ ਸੰਗਿ ਮਨੁ ਨਿਰਮਲੁ ਹੂਆ। (4) ਤਟਿ ਤੀਰਥਿ ਨਹੀ ਮਨੁ ਪਤੀਆਇ।ਚਾਰ ਅਚਾਰ ਰਹੇ ਉਰਝਾਇ ।2। |
1 | https://www.gurugranthdarpan.net/0001.html | ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ | ਕੋਈ ਮਨੁੱਖ ਇਉਂ ਗਾਉਂਦਾ ਹੈ, 'ਅਕਾਲ ਪੁਰਖ ਸਰੀਰ ਨੂੰ ਬਣਾ ਕੇ (ਫਿਰ) ਸੁਆਹ ਕਰ ਦੇਂਦਾ ਹੈ'। ਕੋਈ ਇਉਂ ਗਾਉਂਦਾ ਹੈ, 'ਹਰੀ (ਸਰੀਰਾਂ ਵਿਚੋਂ) ਜਿੰਦਾਂ ਕੱਢ ਕੇ ਫਿਰ (ਦੂਜੇ ਸਰੀਰਾਂ ਵਿਚ) ਪਾ ਦੇਂਦਾ ਹੈ'। | ਸਾਜਿ = ਪੈਦਾ ਕਰਕੇ, ਬਣਾ ਕੇ। ਤਨੁ = ਸਰੀਰ ਨੂੰ। ਖੇਹ = ਸੁਆਹ। ਜੀਅ = ਜੀਵਾਤਮਾ, ਜਿੰਦਾਂ। ਲੈ = ਲੈ ਕੇ। ਦੇਹ = ਦੇ ਦੇਂਦਾ ਹੈ। ਇੱਥੇ ਸ਼ਬਦ 'ਦੇਹ' ਦਾ 'ਹ' ਪਹਿਲੀ ਤੁਕ ਦੇ 'ਖੇਹ' ਨਾਲ ਮਿਲਾਉਣ ਲਈ ਵਰਤਿਆ ਹੈ। ਉਂਞ ਸ਼ਬਦ 'ਦੇਹ' ਨਾਂਵ ਦਾ ਅਰਥ ਹੈ 'ਸਰੀਰ', ਜਿਵੇਂ 'ਭਰੀਐ ਹਥੁ ਪੈਰੁ ਤਨੁ ਦੇਹ'। ਸ਼ਬਦ 'ਦੇ', 'ਦੇਹਿ' ਅਤੇ 'ਦੇਹ' ਨੂੰ ਚੰਗੀ ਤਰ੍ਹਾਂ ਸਮਝਣ ਲਈ ਜਪੁਜੀ ਵਿਚੋਂ ਹੇਠ ਲਿਖੀਆਂ ਤੁਕਾਂ ਦਿੱਤੀਆਂ ਜਾਂਦੀਆਂ ਹਨ: (1) ਦੇਂਦਾ ਦੇ ਲੈਦੇ ਥਕਿ ਪਾਹਿ। ਪਉੜੀ 3।(2) ਆਖਹਿ ਮੰਗਹਿ ਦੇਹਿ ਦੇਹਿ, ਦਾਤਿ ਕਰੇ ਦਾਤਾਰੁ।4।(3) ਗੁਰਾ ਇਕ ਦੇਹਿ ਬੁਝਾਈ।5।(4) ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣ ਦੇ।7।(5) ਭਰੀਐ ਹਥੁ ਪੈਰੁ ਤਨੁ ਦੇਹ। 20।(6) ਦੇ ਸਾਬੂਣੁ ਲਈਐ ਓਹੁ ਧੋਇ। 20।(7) ਆਪੇ ਜਾਣੈ ਆਪੇ ਦੇਇ। 25। ਦੇ = ਦੇਂਦਾ ਹੈ। ਦੇ = ਦੇ ਕੇ। ਦੇਇ = ਦੇਂਦਾ ਹੈ। ਦੇਇ = ਦੇ ਕੇ। ਦੇਹ = ਸਰੀਰ। ਦੇਹਿ = ਦੇਹ(ਹੁਕਮੀ ਭਵਿਖਤ ਕਾਲ) । |
2 | https://www.gurugranthdarpan.net/0002.html | ਗਾਵੈ ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ | ਕੋਈ ਮਨੁੱਖ ਆਖਦਾ ਹੈ, 'ਅਕਾਲ ਪੁਰਖ ਦੂਰ ਜਾਪਦਾ ਹੈ, ਦੂਰ ਦਿੱਸਦਾ ਹੈ'; ਪਰ ਕੋਈ ਆਖਦਾ ਹੈ, '(ਨਹੀਂ, ਨੇੜੇ ਹੈ) , ਸਭ ਥਾਈਂ ਹਾਜ਼ਰ ਹੈ, ਸਭ ਨੂੰ ਵੇਖ ਰਿਹਾ ਹੈ'। | ਜਾਪੈ = ਜਾਪਦਾ ਹੈ, ਪਰਤੀਤ ਹੁੰਦਾ ਹੈ। ਹਾਦਰਾ ਹਦੂਰਿ = ਹਾਜ਼ਰ ਨਾਜ਼ਰ, ਸਭ ਥਾਈਂ ਹਾਜ਼ਰ। |
2 | https://www.gurugranthdarpan.net/0002.html | ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ | ਕ੍ਰੋੜਾਂ ਹੀ ਜੀਵਾਂ ਨੇ ਬੇਅੰਤ ਵਾਰੀ (ਅਕਾਲ ਪੁਰਖ ਦੇ ਹੁਕਮ ਦਾ) ਵਰਣਨ ਕੀਤਾ ਹੈ, ਪਰ ਹੁਕਮ ਦੇ ਵਰਣਨ ਕਰਨ ਦੀ ਤੋਟ ਨਹੀਂ ਆ ਸਕੀ (ਭਾਵ, ਵਰਣਨ ਕਰ ਕਰ ਕੇ ਹੁਕਮ ਦਾ ਅੰਤ ਨਹੀਂ ਪੈ ਸਕਿਆ, ਹੁਕਮ ਦਾ ਸਹੀ ਸਰੂਪ ਨਹੀਂ ਲੱਭ ਸਕਿਆ) । | ਕਥਨਾ = ਕਹਿਣਾ, ਬਿਆਨ ਕਰਨਾ। ਕਥਨਾ ਤੋਟਿ = ਕਹਿਣ ਦੀ ਟੋਟ, ਗੁਣ ਵਰਣਨ ਕਰਨ ਦਾ ਅੰਤ। ਕਥਿ = ਆਖ ਕੇ। ਕਥਿ ਕਥਿ ਕਥੀ = ਆਖ ਆਖ ਕੇ ਆਖੀ ਹੈ, ਕਥਨਾ ਕਥ ਕਥ ਕੇ ਕਥੀ ਹੈ, ਬੇਅੰਤ ਵਾਰੀ ਪ੍ਰਭੂ ਦੇ ਹੁਕਮ ਦਾ ਵਰਣਨ ਕੀਤਾ ਹੈ। ਕੋਟਿ = ਕ੍ਰੋੜ, ਕ੍ਰੋੜਾਂ ਜੀਵਾਂ ਨੇ। ਲਫ਼ਜ਼ ਕੋਟਿ, ਕੋਟੁ, ਕੋਟ ਦਾ ਨਿਰਣਾ- (1) ਕੋਟਿ = ਕ੍ਰੋੜ (ਵਿਸ਼ੇਸ਼ਣ) ।ਕੋਟਿ ਕਰਮ ਕਰੈ ਹਉ ਧਾਰੇ।ਸ੍ਰਮੁ ਪਾਵੈ ਸਗਲੇ ਬਿਰਥਾਰੇ।3।12।(ਸੁਖਮਨੀਕੋਟਿ ਖਤੇ ਖਿਨ ਬਖਸਨਹਾਰ।3। 30।(ਭੈਰਉ ਮ: 5 (2) ਕੋਟੁ = ਕਿਲ੍ਹਾ (ਨਾਂਵ ਇਕ-ਵਚਨ) ।ਲੰਕਾ ਸਾ ਕੋਟੁ ਸਮੁੰਦ ਸੀ ਖਾਈ।(ਆਸਾ ਕਬੀਰ ਜੀਏਕੁ ਕੋਟਿ ਪੰਚ ਸਿਕਦਾਰਾ(ਸੂਹੀ ਕਬੀਰ ਜੀ (3) ਕੋਟ = ਕਿਲ੍ਹੇ (ਨਾਂਵ, ਬਹੁ ਵਚਨ) ।ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ।(ਸਿਰੀ ਰਾਗ ਮ: 1 |
2 | https://www.gurugranthdarpan.net/0002.html | ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ | ਦਾਤਾਰ ਅਕਾਲ ਪੁਰਖ (ਸਭ ਜੀਆਂ ਨੂੰ ਰਿਜ਼ਕ) ਦੇ ਰਿਹਾ ਹੈ, ਪਰ ਜੀਵ ਲੈ ਲੈ ਕੇ ਥੱਕ ਪੈਂਦੇ ਹਨ। (ਸਭ ਜੀਵ) ਸਦਾ ਤੋਂ ਹੀ (ਰੱਬ ਦੇ ਦਿੱਤੇ ਪਦਾਰਥ) ਖਾਂਦੇ ਚਲੇ ਆ ਰਹੇ ਹਨ। | ਦੇਦਾ = ਦੇਂਦਾ, ਦੇਣ ਵਾਲਾ, ਦਾਤਾਰ ਰੱਬ। ਦੇ = (ਸਦਾ) ਦੇਂਦਾ ਹੈ, ਦੇ ਰਿਹਾ ਹੈ। ਲੈਦੇ = ਲੈਂਦੇ, ਲੈਣ ਵਾਲੇ ਜੀਵ। ਥਕਿ ਪਾਹਿ = ਥਕ ਪੈੰਦੇ ਹਨ। ਜੁਗਾ ਜੁਗੰਤਰਿ = ਜੁਗ ਜੁਗ ਅੰਤਰਿ, ਸਾਰੇ ਜੁਗਾਂ ਵਿਚ ਹੀ, ਸਦਾ ਤੋਂ ਹੀ। ਖਾਹੀ ਖਾਹਿ = ਖਾਂਦੇ ਹੀ ਖਾਂਦੇ ਹਨ, ਵਰਤਦੇ ਚਲੇ ਆ ਰਹੇ ਹਨ। |
2 | https://www.gurugranthdarpan.net/0002.html | ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥੩॥ | ਹੁਕਮ ਵਾਲੇ ਰੱਬ ਦਾ ਹੁਕਮ ਹੀ (ਸੰਸਾਰ ਦੀ ਕਾਰ ਵਾਲਾ) ਰਸਤਾ ਚਲਾ ਰਿਹਾ ਹੈ। ਹੇ ਨਾਨਕ! ਉਹ ਨਿਰੰਕਾਰ ਸਦਾ ਵੇਪਰਵਾਹ ਹੈ ਤੇ ਪਰਸੰਨ ਹੈ। (ਭਾਵ, ਭਾਵੇਂ ਰੱਬ ਹਰ ਵੇਲੇ ਸੰਸਾਰ ਦੇ ਬੇਅੰਤ ਜੀਵਾਂ ਨੂੰ ਅਤੁੱਟ ਪਦਾਰਥ ਤੇ ਰਿਜ਼ਕ ਪਹੁੰਚਾ ਰਿਹਾ ਹੈ, ਪਰ ਏਡੀ ਵੱਡੀ ਕਾਰ ਨਾਲ ਉਸ ਨੂੰ ਕੋਈ ਘਬਰਾਹਟ ਨਹੀਂ ਹੈ। ਉਹ ਸਦਾ ਖਿੜਿਆ ਹੋਇਆ ਹੈ। ਉਸ ਨੂੰ ਏਡੇ ਵੱਡੇ ਪਸਾਰੇ ਵਿਚ ਖਚਿਤ ਨਹੀਂ ਹੋਣਾ ਪੈਂਦਾ। ਉਸ ਦੀ ਇਕ ਹੁਕਮ = ਰੂਪ ਸੱਤਾ ਹੀ ਸਾਰੇ ਵਿਹਾਰ ਨੂੰ ਨਿਬਾਹ ਰਹੀ ਹੈ) ।3। ਭਾਵ:ਪ੍ਰਭੂ ਦੇ ਵੱਖੋ = ਵੱਖਰੇ ਕੰਮ ਵੇਖ ਕੇ ਮਨੁੱਖ ਆਪੋ ਆਪਣੀ ਸਮਝ ਅਨੁਸਾਰ ਪ੍ਰਭੂ ਦੀ ਹੁਕਮ = ਰੂਪ ਤਾਕਤ ਦਾ ਅੰਦਾਜ਼ਾ ਲਾਂਦੇ ਚਲੇ ਆ ਰਹੇ ਹਨ, ਪਰ ਕਿਸੇ ਪਾਸੋਂ ਮੁਕੰਮਲ ਅੰਦਾਜ਼ਾ ਲੱਗ ਨਹੀਂ ਸਕਿਆ। | ਹੁਕਮੀ = ਹੁਕਮ ਦਾ ਮਾਲਕ ਅਕਾਲ ਪੁਰਖ। ਹੁਕਮੀ ਹੁਕਮੁ = ਹੁਕਮ ਵਾਲੇ ਹਰੀ ਦਾ ਹੁਕਮ। ਰਾਹੁ = ਰਸਤਾ, ਸੰਸਾਰ ਦੀ ਕਾਰ। ਨਾਨਕ = ਹੇ ਨਾਨਕ! ਵਿਗਸੈ = ਖਿੜ ਰਿਹਾ ਹੈ, ਪਰਸੰਨ ਹੈ। ਵੇਪਰਵਾਹੁ = ਬੇਫਿਕਰ, ਚਿੰਤਾ ਤੋਂ ਰਹਿਤ।3। |
2 | https://www.gurugranthdarpan.net/0002.html | ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ | ਅਕਾਲ ਪੁਰਖ ਸਦਾ = ਥਿਰ ਰਹਿਣ ਵਾਲਾ ਹੀ ਹੈ, ਉਸ ਦਾ ਨੀਯਮ ਭੀ ਸਦਾ ਅਟੱਲ ਹੈ। ਉਸ ਦੀ ਬੋਲੀ ਪ੍ਰੇਮ ਹੈ ਅਤੇ ਉਹ ਆਪ ਅਕਾਲ ਪੁਰਖ ਬੇਅੰਤ ਹੈ। ਅਸੀਂ ਜੀਵ ਉਸ ਪਾਸੋਂ ਦਾਤਾਂ ਮੰਗਦੇ ਹਾਂ ਤੇ ਆਖਦੇ ਹਾਂ,'(ਹੇ ਹਰੀ! ਸਾਨੂੰ ਦਾਤਾਂ) ਦੇਹ'। ਉਹ ਦਾਤਾਰ ਬਖ਼ਸ਼ਸ਼ਾਂ ਕਰਦਾ ਹੈ। | ਸਾਚਾ = ਹੋਂਦ ਵਾਲਾ, ਸਦਾ-ਥਿਰ ਰਹਿਣ ਵਾਲਾ। ਸਾਚੁ = ਸਦਾ-ਥਿਰ ਰਹਿਣ ਵਾਲਾ। ਨਾਇ = ਨਯਾਇ, ਨਿਆਇ, ਇਨਸਾਫ਼, ਨੀਯਮ, ਸੰਸਾਰ ਦੀ ਕਾਰ ਨੂੰ ਚਲਾਉਣ ਵਾਲਾ ਨੀਯਮ। ਸਾਚੁ ਨਾਇ = ਵਿਆਕਰਨ ਦਾ ਨੀਯਮ ਹੈ ਕਿ ਕਿਸੇ 'ਨਾਂਵ' ਦੇ ਵਿਸ਼ੇਸ਼ਣ ਦਾ ਉਹੀ ਲਿੰਗ ਹੁੰਦਾ ਹੈ, ਜੋ ਉਸ 'ਨਾਂਵ' ਦਾ। 'ਸਾਚੁ ਨਾਇ' ਵਾਲੀ ਤੁਕ ਵਿਚ 'ਸਾਹਿਬੁ' ਪੁਲਿੰਗ ਹੈ, ਇਸ ਕਰ ਕੇ 'ਸਾਚਾ' ਭੀ ਪੁਲਿੰਗ ਹੈ। 'ਸਾਚੁ' ਪੁਲਿੰਗ ਹੈ, ਸੋ ਜਿਸ 'ਨਾਂਵ' ਦਾ ਇਹ ਵਿਸ਼ੇਸ਼ਣ ਹੈ, ਉਹ ਭੀ ਪੁਲਿੰਗ ਹੀ ਚਾਹੀਦਾ ਹੈ, ਅਤੇ 'ਕਰਤਾ ਕਾਰਕ' ਹੋਣਾ ਚਾਹੀਦਾ ਹੈ, ਜਿਵੇਂ 'ਸਾਹਿਬੁ' ਹੈ। ਸ਼ਬਦ 'ਨਾਉ' ਜਿਤਨਾ ਚਿਰ 'ਕਰਤਾ ਕਾਰਕ' ਜਾਂ 'ਕਰਮ ਕਾਰਕ' ਵਿੱਚ ਵਰਤਿਆ ਜਾਂਦਾ ਹੈ, ਉਤਨਾ ਚਿਰ ਇਸ ਦੀ ਸ਼ਕਲ ਇਹੀ ਰਹਿੰਦੀ ਹੈ, ਜਿਵੇਂ: (1) ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ।4।(2) ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ।7।(3) ਜੇਤਾ ਕੀਤਾ ਤੇਤਾ ਨਾਉ।(ਪਉੜੀ 19)(4) ਊਚੇ ਊਪਰਿ ਊਚਾ ਨਾਉ।(ਪਉੜੀ 24) ਇਹੀ ਸ਼ਬਦ 'ਨਾਉ' ਜਪੁਜੀ ਵਿਚ ਇਕ ਵਾਰੀ ਹੋਰ ਆਇਆ ਹੈ, ਪਰ ਉਹ 'ਕ੍ਰਿਆ' ਹੈ ਤੇ ਉਸ ਦਾ ਅਰਥ ਹੈ, 'ਇਸ਼ਨਾਨ ਕਰੋ', ਜਿਵੇਂ: ਅੰਤਰਗਤਿ ਤੀਰਥ ਮਲਿ ਨਾਉ।(ਪਉੜੀ 21) ਸ਼ਬਦ 'ਨਾਉ' ਦਾ ਬਹੁ-ਵਚਨ ਜਪੁਜੀ ਵਿਚ ਦੋ ਵਾਰੀ ਆਇਆ ਹੈ, ਉਸ ਦਾ ਰੂਪ 'ਨਾਂਵ' ਹੈ, ਜਿਵੇਂ: (1) ਅਸੰਖ ਨਾਵ ਅਸੰਖ ਨਾਵ।(ਪਉੜੀ 19)(2) ਜੀਅ ਜਾਤਿ ਰੰਗਾ ਕੇ ਨਾਵ।(ਪਉੜੀ 16) ਜਦੋਂ ਸ਼ਬਦ 'ਨਾਉ' ਕਰਤਾ ਕਾਰਕ ਜਾਂ ਕਰਮ ਕਾਰਕ ਤੋਂ ਬਿਨਾ ਕਿਸੇ ਹੋਰ ਕਾਰਕ ਵਿਚ ਵਰਤਿਆ ਜਾਏ, ਤਾਂ 'ਨਾਉ' ਦੀ ਥਾਂ 'ਨਾਇ' ਹੋ ਜਾਂਦਾ ਹੈ, ਜਿਵੇਂ: ਨਾਇ ਤੇਰੈ ਤਰਣਾ ਨਾਇ ਪਤਿ ਪੂਜ।ਨਾਉ ਤੇਰਾ ਗਹਣਾ ਮਤਿ ਮਕਸੂਦ।(ਪਰਭਾਤੀ ਬਿਭਾਸ ਮਹਲਾ 1 ਨਾਇ = ਨਾਮ ਦੀ ਰਾਹੀਂ। ਪਰ 'ਸਾਚਿ ਨਾਇ' ਵਾਲਾ 'ਨਾਇ' ਕਰਤਾ ਕਾਰਕ ਹੀ ਹੋ ਸਕਦਾ ਹੈ, ਕਿਉਕਿ ਇਸ ਦਾ ਵਿਸ਼ੇਸ਼ਣ 'ਸਾਚੁ' ਭੀ ਕਰਤਾ ਕਾਰਕ ਹੈ। ਇਸ 'ਨਾਇ' ਉੱਪਰਲੇ ਪਰਮਾਣ ਵਾਲੇ 'ਨਾਇ' ਤੋਂ ਵੱਖਰਾ ਹੈ। ਜਪੁਜੀ ਦੀ ਪਉੜੀ ਨੰ: 6 ਦੀ ਪਹਿਲੀ ਤੁਕ ਵਿਚ ਭੀ 'ਨਾਇ' ਸ਼ਬਦ ਮਿਲਦਾ ਹੈ, ਪਰ ਇਥੇ 'ਕ੍ਰਿਆ' ਹੈ, ਇਸ ਦਾ ਅਰਥ ਹੈ 'ਨ੍ਹਾਇ ਕੇ'। ਸੋ ਇਹ 'ਨਾਇ' ਭੀ 'ਸਾਚੁ ਨਾਇ' ਵਾਲਾ ਨਹੀਂ ਹੈ। ਸ਼ਬਦ 'ਨਾਈ' ਭੀ ਜਪੁਜੀ ਵਿਚ ਹੇਠ ਲਿਖੀਆਂ ਤੁਕਾਂ ਵਿਚ ਵਰਤਿਆ ਗਿਆ ਹੈ: (1) ਵਡਾ ਸਾਹਿਬ, ਵਡੀ ਨਾਈ, ਕੀਤਾ ਜਾ ਕਾ ਹੋਵੇ।(ਪਉੜੀ 21) (2) ਸੋਈ ਸੋਈ ਸਦਾ ਸਚੁ, ਸਾਹਿਬੁ ਸਾਚਾ, ਸਾਚੀ ਨਾਈ।(ਪਉੜੀ 27) ਇੱਥੇ ਲਫ਼ਜ਼ 'ਨਾਈ' ਇਸਤ੍ਰੀ-ਲਿੰਗ ਹੈ। ਸੋ ਇਹ ਸ਼ਬਦ ਭੀ 'ਸਾਚੁ ਨਾਇ' ਤੋਂ ਵੱਖਰਾ ਹੈ। ਅਸਾਂ ਇਸ ਸ਼ਬਦ 'ਨਾਇ' ਦਾ ਅਰਥ 'ਨਿਆਇ' ਕੀਤਾ ਹੈ। ਇਸੇ ਤਰ੍ਹਾਂ ਹੇਠ-ਲਿਖੀ ਤੁਕ ਵਿਚ ਭੀ 'ਨਾਈ' ਤੋਂ 'ਨਿਆਈ' ਪਾਠ ਵਾਲਾ ਅਰਥ ਕਰੀਦਾ ਹੈ। 'ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ।'(ਸੋਰਠਿ ਕਬੀਰ ਜੀ) 'ਨਾਈ' ਤੇ 'ਨਿਆਈ' ਦਾ ਅਰਥ ਹੈ 'ਨਿਆਇ'। ਅੱਜ ਕੱਲ੍ਹ ਦੀ ਪੰਜਾਬੀ ਵਿਚ ਭੀ ਨਿਆਇ' 'ਨੀਵੇਂ ਥਾਉਂ' ਨੂੰ ਆਖੀਦਾ ਹੈ। ਸੋ ਜਿਵੇਂ ਇਸ ਪ੍ਰਮਾਣ ਵਿਚ 'ਨਾਈ' ਨੂੰ 'ਨਿਆਈ' ਸਮਝ ਕੇ ਅਰਥ ਕਰੀਦਾ ਹੈ, ਤਿਵੇਂ ਇਸ ਲਫ਼ਜ਼ 'ਨਾਇ' ਨੂੰ 'ਨਿਆਇ' ਹੀ ਸਮਝਣਾ ਹੈ। ਭਾਖਿਆ = ਬੋਲੀ। ਭਾਉ = ਪ੍ਰੇਮ। ਅਪਾਰੁ = ਪਾਰ ਤੋਂ ਰਹਿਤ, ਬੇਅੰਤ। ਆਖਹਿ = ਅਸੀਂ ਆਖਦੇ ਹਾਂ। ਮੰਗਹਿ = ਅਸੀਂ ਮੰਗਦੇ ਹਾਂ। ਦੇਹਿ ਦੇਹਿ = (ਹੇ ਹਰੀ!) ਸਾਨੂੰ ਦੇਹ, ਸਾਡੇ ਤੇ ਬਖਸ਼ਸ਼ ਕਰ। |
2 | https://www.gurugranthdarpan.net/0002.html | ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ | (ਜੇ ਸਾਰੀਆਂ ਦਾਤਾਂ ਉਹ ਆਪ ਹੀ ਬਖਸ਼ ਰਿਹਾ ਹੈ ਤਾਂ) ਫਿਰ ਅਸੀਂ ਕਿਹੜੀ ਭੇਟਾ ਉਸ ਅਕਾਲ ਪੁਰਖ ਦੇ ਅੱਗੇ ਰੱਖੀਏ, ਜਿਸ ਦੇ ਸਦਕੇ ਸਾਨੂੰ ਉਸ ਦਾ ਦਰਬਾਰ ਦਿੱਸ ਪਏ? ਅਸੀਂ ਮੂੰਹੋਂ ਕਿਹੜਾ ਬਚਨ ਬੋਲੀਏ (ਭਾਵ, ਕਿਹੋ ਜਿਹੀ ਅਰਦਾਸ ਕਰੀਏ) ਜਿਸ ਨੂੰ ਸੁਣ ਕੇ ਉਹ ਹਰੀ (ਸਾਨੂੰ) ਪਿਆਰ ਕਰੇ। | ਫੇਰਿ = (ਜੇ ਸਾਰੀਆਂ ਦਾਤਾਂ ਉਹ ਆਪ ਹੀ ਕਰ ਰਿਹਾ ਹੈ ਤਾਂ) ਫਿਰ। ਕਿ = ਕਿਹੜੀ ਭੇਟਾ। ਅਗੈ = ਰੱਬ ਦੇ ਅੱਗੇ। ਰਖੀਐ = ਰੱਖੀ ਜਾਏ, ਅਸੀਂ ਰੱਖੀਏ। ਜਿਤੁ = ਜਿਸ ਭੇਟਾ ਦਾ ਸਦਕਾ। ਦਿਸੈ = ਦਿੱਸ ਪਏ। ਮੁਹੌ = ਮੂੰਹ ਤੋਂ। ਕਿ ਬੋਲਣੁ = ਕਿਹੜਾ ਬਚਨ? ਜਿਤੁ ਸੁਣਿ = ਜਿਸ ਦੁਆਰਾ ਸੁਣ ਕੇ। ਧਰੇ = ਟਿਕਾ ਦੇਵੇ, ਕਰੇ। ਜਿਤੁ = ਜਿਸ ਬੋਲ ਦੀ ਰਾਹੀਂ। |
2 | https://www.gurugranthdarpan.net/0002.html | ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥ | ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ) , ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ। (ਇਸ ਤਰ੍ਹਾਂ) ਪ੍ਰਭੂ ਦੀ ਮਿਹਰ ਨਾਲ 'ਸਿਫਤਿ'-ਰੂਪ ਪਟੋਲਾ ਮਿਲਦਾ ਹੈ, ਉਸ ਦੀ ਕ੍ਰਿਪਾ-ਦ੍ਰਿਸ਼ਟੀ ਨਾਲ 'ਕੂੜ ਦੀ ਪਾਲਿ' ਤੋਂ ਖ਼ਲਾਸੀ ਹੁੰਦੀ ਹੈ ਤੇ ਰੱਬ ਦਾ ਦਰ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! ਇਸ ਤਰ੍ਹਾਂ ਇਹ ਸਮਝ ਆ ਜਾਂਦੀ ਹੈ ਕਿ ਉਹ ਹੋਂਦ ਦਾ ਮਾਲਕ ਅਕਾਲ ਪੁਰਖ ਸਭ ਥਾਈਂ ਭਰਪੂਰ ਹੈ।4। ਭਾਵ:ਦਾਨ ਪੁੰਨ ਕਰਨ ਜਾਂ ਕੋਈ ਮਾਇਕ ਭੇਟਾ ਪੇਸ਼ ਕਰਨ ਨਾਲ ਜੀਵ ਦੀ ਪ੍ਰਭੂ ਨਾਲੋਂ ਵਿੱਥ ਮਿਟ ਨਹੀਂ ਸਕਦੀ; ਕਿਉਂਕਿ ਇਹ ਦਾਤਾਂ ਤਾਂ ਸਭ ਉਸ ਪ੍ਰਭੂ ਦੀਆਂ ਹੀ ਦਿੱਤੀਆਂ ਹੋਈਆਂ ਹਨ। ਉਸ ਪ੍ਰਭੂ ਨਾਲ ਗੱਲਾਂ ਉਸ ਦੀ ਆਪਣੀ ਬੋਲੀ ਵਿੱਚ ਹੀ ਹੋ ਸਕਦੀਆਂ ਹਨ, ਤੇ ਉਹ ਬੋਲੀ ਹੈ 'ਪ੍ਰੇਮ'। ਜੋ ਮਨੁੱਖ ਅੰਮ੍ਰਿਤ ਵੇਲੇ ਉੱਠ ਕੇ ਉਸ ਦੀ ਯਾਦ ਵਿੱਚ ਜੁੜਦਾ ਹੈ, ਉਸ ਨੂੰ 'ਪ੍ਰੇਮ ਪਟੋਲਾ' ਮਿਲਦਾ ਹੈ, ਜਿਸ ਦੀ ਬਰਕਤਿ ਨਾਲ ਉਸ ਨੂੰ ਹਰ ਥਾਂ ਪਰਮਾਤਮਾ ਹੀ ਦਿੱਸਣ ਲਗ ਪੈਂਦਾ ਹੈ।4। | ਅੰਮ੍ਰਿਤ = ਕੈਵਲਯ, ਨਿਰਵਾਣ, ਮੋਖ, ਪੂਰਨ ਖਿੜਾਉ। ਅੰਮ੍ਰਿਤ ਵੇਲਾ = ਅੰਮ੍ਰਿਤ ਦਾ ਵੇਲਾ, ਪੂਰਨ ਖਿੜਾਉ ਦਾ ਸਮਾ, ਉਹ ਸਮਾ ਜਿਸ ਵੇਲੇ ਮਨੁੱਖ ਦਾ ਮਨ ਆਮ ਤੌਰ 'ਤੇ ਸੰਸਾਰ ਦੇ ਝੰਬੇਲਿਆਂ ਤੋਂ ਵਿਹਲਾ ਹੁੰਦਾ ਹੈ, ਝਲਾਂਘ, ਤੜਕਾ। ਸਚੁ = ਸਦਾ-ਥਿਰ ਰਹਿਣ ਵਾਲਾ। ਨਾਉ = ਰੱਬ ਦਾ ਨਾਮ। ਵਡਿਆਈ ਵੀਚਾਰੁ = ਵਡਿਆਈਆਂ ਦੀ ਵਿਚਾਰ। ਕਰਮੀ = ਪ੍ਰਭੂ ਦੀ ਮਿਹਰ ਨਾਲ। ਕਰਮ = ਬਖਸ਼ਸ਼, ਮਿਹਰ। ਜਿਵੇਂ = ਜੇਤੀ ਸਿਰਠਿ ਉਪਾਈ ਵੇਖਾ, ਵਿਣੁ ਕਰਮਾ ਕਿ ਮਿਲੈ ਲਈ ਪਉੜੀ 9। ਨਾਨਕ ਨਦਰੀ ਕਰਮੀ ਦਾਤਿ। ਪਉੜੀ 14। ਕਪੜਾ = ਪਟੋਲਾ, ਪ੍ਰੇਮ ਪਟੋਲਾ, ਅਪਾਰ ਭਾਉ-ਰੂਪ ਪਟੋਲਾ, ਪਿਆਰ-ਰੂਪ ਪਟੋਲਾ, ਸਿਫਤਿ-ਸਾਲਾਹ ਦਾ ਕੱਪੜਾ। ਜਿਵੇਂ-"ਸਿਫ਼ਤਿ ਸਰਮ ਕਾ ਕਪੜਾ ਮਾਗਉ"।4।7। ਪ੍ਰਭਾਤੀ ਮ: 1। ਨਦਰੀ = ਰੱਬ ਦੀ ਮਿਹਰ ਦੀ ਨਜ਼ਰ ਨਾਲ। ਮੋਖੁ = ਮੁਕਤੀ, 'ਕੂੜ' ਤੋਂ ਖ਼ਲਾਸੀ। ਦੁਆਰੁ = ਦਰਵਾਜ਼ਾ, ਰੱਬ ਦਾ ਦਰ। ਏਵੈ = ਇਸ ਤਰ੍ਹਾਂ (ਇਹ ਆਹਰ ਕੀਤਿਆਂ ਤੇ ਅਕਾਲ ਪੁਰਖ ਦੀ ਕਿਰਪਾ-ਦ੍ਰਿਸ਼ਟੀ ਹੋਣ ਨਾਲ) । ਜਾਣੀਐ = ਜਾਣ ਲਈਦਾ ਹੈ, ਅਨੁਭਵ ਕਰ ਲਈਦਾ ਹੈ। ਸਭੁ = ਸਭ ਥਾਈਂ। ਸਚਿਆਰੁ = ਹੋਂਦ ਦਾ ਘਰ, ਹਸਤੀ ਦਾ ਮਾਲਕ।4। |
2 | https://www.gurugranthdarpan.net/0002.html | ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ | ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ (ਕਿਉਂਕਿ) ਉਹ ਨਿਰੋਲ ਆਪ ਹੀ ਆਪ ਹੈ, ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ। | ਥਾਪਿਆ ਨਾ ਜਾਇ = ਥਾਪਿਆ ਨਹੀਂ ਜਾ ਸਕਦਾ, ਨਿੰਮਿਆ ਨਹੀਂ ਜਾ ਸਕਦਾ। ਸੰਸਕ੍ਰਿਤ ਧਾਤੂÔQw(ਸਥਾ) ਦਾ ਅਰਥ ਹੈ 'ਖਲੋਣਾ'। ਇਸ ਤੋਂ ਪ੍ਰੇਰਣਾਰਥਕ ਧਾਤੂ (Causative root) ਹੈÔQwpX(ਸਥਾਪਯ) , ਜਿਸ ਦਾ ਅਰਥ ਹੈ 'ਖੜਾ ਕਰਨਾ' ਖਲਿਆਰਨਾ, ਨੀਂਹ ਰੱਖਣੀ'। ਇਸ 'ਪ੍ਰੇਰਣਾਰਥਕ ਧਾਤੂ' ਤੋਂ 'ਨਾਂਵ' ਹੈÔQwpn(ਸਥਾਪਨ) , ਜਿਸ ਦਾ ਅਰਥ ਹੈ 'ਪੁੰਸਵਨ ਸੰਸਕਾਰ'। ਇਸਤ੍ਰੀ ਦੇ ਗਰਭਵਤੀ ਹੋਣ ਦੀਆਂ ਜਦੋਂ ਪਹਿਲੀਆਂ ਨਿਸ਼ਾਨੀਆਂ ਪਰਗਟ ਹੁੰਦੀਆਂ ਹਨ, ਤਦੋਂ ਹਿੰਦੂ ਘਰਾਂ ਵਿੱਚ ਇਹ ਸੰਸਕਾਰ ਕਰੀਦਾ ਹੈ, ਤਾਕਿ ਪੁੱਤਰ ਜਨਮੇ। ÔQwpX(ਸਥਾਪਯ) ਤੋਂ ਪਹਿਲਾਂ ਅਗੇਤਰad`R(ਉਦ) ਲਗਾਇਆਂ ਇਹ ਬਣ ਜਾਂਦਾ ਹੈ,aÄQwpX(ਉੱਥਾਪਯ) , ਜਿਸ ਦਾ ਅਰਥ ਉਸ ਦੇ ਉਲਟ ਹੈ, ਉਖੇੜਨਾ, ਨਾਸ ਕਰਨਾ', ਜਿਵੇਂ: ਆਪੇ ਦੇਖਿ ਦਿਖਾਵੈ ਆਪੇ।ਆਪੇ ਥਾਪਿ ਉਥਾਪੇ ਆਪੇ।(ਮ: 1 ਕੀਤਾ ਨਾ ਹੋਇ-(ਸਾਡਾ) ਬਣਾਇਆ ਨਹੀਂ ਬਣਦਾ। ਨਾ ਹੋਇ = ਹੋਂਦ ਵਿੱਚ ਨਹੀਂ ਆਉਂਦਾ। ਆਪੇ ਆਪਿ = ਨਿਰੋਲ ਆਪ ਹੀ, ਭਾਵ, ਨਾ ਉਸ ਨੂੰ ਕੋਈ ਪੈਦਾ ਕਰਨ ਵਾਲਾ ਤੇ ਨਾ ਹੀ ਬਣਾਉਣ ਵਾਲਾ ਹੈ। ਸੋਇ ਨਿਰੰਜਨੁ = ਅੰਜਨ ਤੋਂ ਰਹਿਤ ਉਹ ਹਰੀ। ਨਿਰੰਜਨ = ਅੰਜਨ ਤੋਂ ਰਹਿਤ, ਮਾਇਆ ਤੋਂ ਰਹਿਤ, ਜੋ ਮਾਇਆ ਤੋਂ ਨਹੀਂ ਬਣਿਆ, ਜਿਸ ਵਿਚ ਮਾਇਆ ਦੀ ਅੰਸ਼ ਨਹੀਂ (ਨਿਰ-ਅੰਜਨ, ਨਿਰ = ਬਿਨਾ। ਅੰਜਨ = ਸੁਰਮਾ, ਕਾਲਖ; ਵਿਕਾਰਾਂ ਦੀ ਅੰਸ਼, ਮਾਇਆ ਦਾ ਪਰਭਾਵ ਨਹੀਂ ਹੈ।) ਉਹ, ਜਿਸ ਉੱਤੇ ਮਾਇਆ ਦਾ ਪਰਭਾਵ ਨਹੀਂ ਹੈ। |
2 | https://www.gurugranthdarpan.net/0002.html | ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ | ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ। ਹੇ ਨਾਨਕ! (ਆਓ) ਅਸੀਂ ਭੀ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦੀ ਸਿਫ਼ਤਿ-ਸਾਲਾਹ ਕਰੀਏ। | ਜਿਨਿ = ਜਿਸ ਮਨੁੱਖ ਨੇ। ਤਿਨਿ = ਉਸ ਮਨੁੱਖ ਨੇ। ਮਾਨੁ = ਆਦਰ, ਵਡਿਆਈ। ਗੁਣੀ ਨਿਧਾਨੁ = ਗੁਣਾਂ ਦੇ ਖ਼ਜ਼ਾਨੇ ਨੂੰ। ਗਾਵੀਐ = ਸਿਫ਼ਤਿ-ਸਾਲਾਹ ਕਰੀਏ। |
2 | https://www.gurugranthdarpan.net/0002.html | ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ | (ਆਓ, ਅਕਾਲ ਪੁਰਖ ਦੇ ਗੁਣ) ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ। (ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ। | ਮਨਿ = ਮਨ ਵਿੱਚ। ਰਖੀਐ = ਟਿਕਾਈਏ। ਭਾਉ = ਰੱਬ ਦਾ ਪਿਆਰ। ਦੁਖੁ ਪਰਹਰਿ = ਦੁੱਖ ਨੂੰ ਦੂਰ ਕਰਕੇ। ਘਰਿ = ਹਿਰਦੇ ਵਿੱਚ। ਲੈ ਜਾਇ = ਲੈ ਜਾਂਦਾ ਹੈ, ਖੱਟ ਲੈਂਦਾ ਹੈ। |
2 | https://www.gurugranthdarpan.net/0002.html | ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ | (ਪਰ ਉਸ ਰੱਬ ਦਾ) ਨਾਮ ਤੇ ਗਿਆਨ ਗੁਰੂ ਦੀ ਰਾਹੀਂ (ਪ੍ਰਾਪਤ ਹੁੰਦਾ ਹੈ) । ਗੁਰੂ ਦੀ ਰਾਹੀਂ ਹੀ (ਇਹ ਪਰਤੀਤ ਆਉਂਦੀ ਹੈ ਕਿ) ਉਹ ਹਰੀ ਸਭ ਥਾਈਂ ਵਿਆਪਕ ਹੈ। ਗੁਰੂ ਹੀ (ਸਾਡੇ ਲਈ) ਸ਼ਿਵ ਹੈ, ਗੁਰੂ ਹੀ (ਸਾਡੇ ਲਈ) ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ (ਸਾਡੇ ਲਈ) ਮਾਈ ਪਾਰਬਤੀ ਹੈ। | ਗੁਰਮੁਖਿ = ਗੁਰੂ ਵਲ ਮੂੰਹ ਕੀਤਿਆਂ, ਜਿਸ ਮਨੁੱਖ ਦਾ ਮੂੰਹ ਗੁਰੂ ਵਲ ਹੈ, ਗੁਰੂ ਦੀ ਰਾਹੀਂ। ਨਾਦੰ = ਅਵਾਜ਼, ਜ਼ਿੰਦਗੀ ਦੀ ਰੁਮਕ, ਸ਼ਬਦ, ਨਾਮ। ਵੇਦੰ = ਗਿਆਨ। ਰਹਿਆ ਸਮਾਈ = ਸਮਾ ਰਿਹਾ ਹੈ, ਸਭ ਥਾਈਂ ਵਿਆਪਕ ਹੈ। ਈਸਰੁ = ਸ਼ਿਵ। ਬਰਮਾ = ਬ੍ਰਹਮਾ। ਪਾਰਬਤੀ ਮਾਈ = ਮਾਈ ਪਾਰਬਤੀ। |
2 | https://www.gurugranthdarpan.net/0002.html | ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥ | ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ, (ਭੀ) ਲਵਾਂ, (ਤਾਂ ਭੀ) ਉਸ ਦਾ ਵਰਣਨ ਨਹੀਂ ਕਰ ਸਕਦਾ। (ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ ਜਾ ਸਕਦਾ। (ਮੇਰੀ ਤਾਂ) ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ।5। ਭਾਵ:ਪ੍ਰੇਮ ਨੂੰ ਮਨ ਵਿਚ ਵਸਾ ਕੇ ਜੋ ਮਨੁੱਖ ਪ੍ਰਭੂ ਦੀ ਯਾਦ ਵਿੱਚ ਜੁੜਦਾ ਹੈ ਉਸ ਦੇ ਹਿਰਦੇ ਵਿਚ ਸਦਾ ਸੁਖ ਤੇ ਸ਼ਾਂਤੀ ਦਾ ਨਿਵਾਸ ਹੁੰਦਾ ਹੈ। ਪਰ ਇਹ ਯਾਦ, ਇਹ ਬੰਦਗੀ, ਗੁਰੂ ਪਾਸੋਂ ਮਿਲਦੀ ਹੈ। ਗੁਰੂ ਹੀ ਇਹ ਦ੍ਰਿੜ ਕਰਦਾ ਹੈ ਕਿ ਪ੍ਰਭੂ ਹਰ ਥਾਂ ਵੱਸ ਰਿਹਾ ਹੈ, ਗੁਰੂ ਦੀ ਰਾਹੀਂ ਹੀ ਜੀਵ ਦੀ ਪ੍ਰਭੂ ਨਾਲੋਂ ਵਿੱਥ ਦੂਰ ਹੁੰਦੀ ਹੈ। ਤਾਂ ਤੇ ਗੁਰੂ ਪਾਸੋਂ ਹੀ ਬੰਦਗੀ ਦੀ ਦਾਤ ਮੰਗੀਏ।5। | ਹਉ = ਮੈਂ। ਜਾਣਾ = ਸਮਝ ਲਵਾਂ, ਅਨੁਭਵ ਕਰ ਲਵਾਂ। ਆਖਾ ਨਾਹੀ = ਮੈਂ ਉਸ ਦਾ ਵਰਣਨ ਨਹੀਂ ਕਰ ਸਕਦਾ। ਕਹਣਾ.......ਜਾਈ = ਕਥਨ, ਕਹਿਆ ਨਹੀਂ ਜਾ ਸਕਦਾ। ਗੁਰਾ = ਹੇ ਸਤਿਗੁਰੂ! ਇਕ ਬੁਝਾਈ = ਇਕ ਸਮਝ। ਇਕੁ ਦਾਤਾ = ਦਾਤਾਂ ਦੇਣ ਵਾਲਾ ਇਕ ਅਕਾਲ ਪੁਰਖ। ਵਿਸਰਿ ਨਾ ਜਾਈ = ਭੁੱਲ ਨਾ ਜਾਏ। (ਲਫ਼ਜ਼ 'ਇਕ' ਇਸਤ੍ਰੀ-ਲਿੰਗ ਹੈ ਤੇ ਲਫ਼ਜ਼ 'ਬੁਝਾਈ' ਦਾ ਵਿਸ਼ੇਸ਼ਣ ਹੈ। ਲਫ਼ਜ਼ 'ਇਕੁ' ਪੁਲਿੰਗ ਹੈ ਤੇ ਲਫ਼ਜ਼ 'ਦਾਤਾ' ਦਾ ਵਿਸ਼ੇਸ਼ਣ ਹੈ। ਦੋਹਾਂ ਲਫ਼ਜ਼ਾਂ ਦੇ ਜੋੜਾਂ ਦਾ ਫ਼ਰਕ ਚੇਤੇ ਰੱਖਣਾ) । |
2 | https://www.gurugranthdarpan.net/0002.html | ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ | ਮੈਂ ਤੀਰਥ ਉੱਤੇ ਜਾ ਕੇ ਤਦ ਇਸ਼ਨਾਨ ਕਰਾਂ ਜੇ ਇਉਂ ਕਰਨ ਨਾਲ ਉਸ ਪਰਮਾਤਮਾ ਨੂੰ ਖ਼ੁਸ਼ ਕਰ ਸਕਾਂ, ਪਰ ਜੇ ਇਸ ਤਰ੍ਹਾਂ ਪਰਮਾਤਮਾ ਖ਼ੁਸ਼ ਨਹੀਂ ਹੁੰਦਾ, ਤਾਂ ਮੈਂ (ਤੀਰਥ ਉੱਤੇ) ਇਸ਼ਨਾਨ ਕਰਕੇ ਕੀਹ ਖੱਟਾਂਗਾ? ਅਕਾਲ ਪੁਰਖ ਦੀ ਪੈਦਾ ਕੀਤੀ ਹੋਈ ਜਿਤਨੀ ਭੀ ਦੁਨੀਆ ਮੈਂ ਵੇਖਦਾ ਹਾਂ, (ਇਸ ਵਿੱਚ) ਪਰਮਾਤਮਾ ਦੀ ਕਿਰਪਾ ਤੋਂ ਬਿਨਾ ਕਿਸੇ ਨੂੰ ਕੁਝ ਨਹੀਂ ਮਿਲਦਾ, ਕੋਈ ਕੁਝ ਨਹੀਂ ਲੈ ਸਕਦਾ। | ਤੀਰਥਿ = ਤੀਰਥ ਉੱਤੇ। ਨਾਵਾ = ਮੈਂ ਇਸ਼ਨਾਨ ਕਰਾਂ। ਤਿਸੁ = ਉਸ ਰੱਬ ਨੂੰ। ਭਾਵਾ = ਮੈਂ ਚੰਗਾ ਲੱਗਾਂ। ਵਿਣੁ ਭਾਣੇ = ਰੱਬ ਨੂੰ ਚੰਗਾ ਲੱਗਣ ਤੋਂ ਬਿਨਾ, ਜੇ ਰੱਬ ਦੀ ਨਜ਼ਰ ਵਿਚ ਕਬੂਲ ਨਾ ਹੋਇਆ। ਕਿ ਨਾਇ ਕਰੀ = ਨ੍ਹਾਇ ਕੇ ਮੈਂ ਕੀਹ ਕਰਾਂ? ਜੇਤੀ = ਜਿਤਨੀ। ਸਿਰਠੀ = ਸ੍ਰਿਸ਼ਟੀ, ਦੁਨੀਆ। ਉਪਾਈ = ਪੈਦਾ ਕੀਤੀ ਹੋਈ। ਵੇਖਾ = ਮੈਂ ਵੇਖਦਾ ਹਾਂ। ਵਿਣੁ ਕਰਮਾ = ਪ੍ਰਭੂ ਦੀ ਮੇਹਰ ਤੋਂ ਬਿਨਾ; ਜਿਵੇਂ: 'ਵਿਣੁ ਕਰਮਾ ਕਿਛੁ ਪਾਈਐ ਨਾਹੀ, ਜੇ ਬਹੁ ਤੇਰਾ ਧਾਵੈ'।(ਤਿਲੰਗੁ ਮਹਲਾ 1 ਕਿ ਮਿਲੈ = ਕੀਹ ਮਿਲਦਾ ਹੈ? ਕੁਝ ਨਹੀਂ ਮਿਲਦਾ। ਕਿ ਲਈ = ਕੀਹ ਕੋਈ ਲੈ ਸਕਦਾ ਹੈ? |
2 | https://www.gurugranthdarpan.net/0002.html | ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ | ਜੇ ਸਤਿਗੁਰੂ ਦੀ ਇਕ ਸਿੱਖਿਆ ਸੁਣ ਲਈ ਜਾਏ, ਤਾਂ ਮਨੁੱਖ ਦੀ ਬੁੱਧ ਦੇ ਅੰਦਰ ਰਤਨ, ਜਵਾਹਰ ਤੇ ਮੌਤੀ (ਉਪਜ ਪੈਂਦੇ ਹਨ, ਭਾਵ, ਪਰਮਾਤਮਾ ਦੇ ਗੁਣ ਪੈਦਾ ਹੋ ਜਾਂਦੇ ਹਨ) । | ਮਤਿ ਵਿਚਿ = (ਮਨੁੱਖ ਦੀ) ਬੁੱਧ ਦੇ ਅੰਦਰ ਹੀ। ਮਾਣਿਕ = ਮੌਤੀ। ਇਕ ਸਿਖ = ਇਕ ਸਿੱਖਿਆ। ਸੁਣੀ = ਸੁਣੀਏ, ਸੁਣੀ ਜਾਏ। |
2 | https://www.gurugranthdarpan.net/0002.html | ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥ | (ਤਾਂ ਤੇ) ਹੇ ਸਤਿਗੁਰੂ! (ਮੇਰੀ ਤੇਰੇ ਅੱਗੇ ਇਹ ਅਰਦਾਸ ਹੈ ਕਿ) ਮੈਨੂੰ ਇਕ ਇਹ ਸਮਝ ਦੇਹ, ਜਿਸ ਕਰਕੇ ਮੈਨੂੰ ਉਹ ਅਕਾਲ ਪੁਰਖ ਨਾ ਵਿਸਰ ਜਾਏ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ।6। ਭਾਵ:ਤੀਰਥ ਤੇ ਇਸ਼ਨਾਨ ਭੀ ਪ੍ਰਭੂ ਦੀ ਪ੍ਰਸੰਨਤਾ ਦੇ ਪਿਆਰ ਦੀ ਪ੍ਰਾਪਤੀ ਦਾ ਵਸੀਲਾ ਨਹੀਂ ਹੈ। ਜਿਸ ਉੱਤੇ ਮਿਹਰ ਹੋਵੇ ਉਹ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦੀ ਯਾਦ ਵਿਚ ਜੁੜੇ। ਬੱਸ! ਉਸੇ ਮਨੁੱਖ ਦੀ ਮਤ ਵਿਚ ਹੁਲਾਰਾ ਆਉਂਦਾ ਹੈ।6। | |
2 | https://www.gurugranthdarpan.net/0002.html | ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ | ਜੇ ਕਿਸੇ ਮਨੁੱਖ ਦੀ ਉਮਰ ਚਾਰ ਜੁਗਾਂ ਜਿਤਨੀ ਹੋ ਜਾਏ, (ਨਿਰੀ ਇਤਨੀ ਹੀ ਨਹੀਂ, ਸਗੋਂ ਜੇ) ਇਸ ਤੋਂ ਭੀ ਦਸ ਗੁਣੀ ਹੋਰ (ਉਮਰ) ਹੋ ਜਾਏ, ਜੇ ਉਹ ਸਾਰੇ ਸੰਸਾਰ ਵਿਚ ਭੀ ਪਰਗਟ ਹੋ ਜਾਏ ਅਤੇ ਹਰੇਕ ਮਨੁੱਖ ਉਸ ਦੇ ਪਿੱਛੇ ਲੱਗ ਕੇ ਤੁਰੇ। | ਜੁਗ ਚਾਰੇ = ਚਹੁੰ ਜੁਗਾਂ ਜਿਤਨੀ। ਆਰਜਾ = ਉਮਰ। ਦਸੂਣੀ = ਦਸ ਗੁਣੀ । ਨਵਾ ਖੰਡਾ ਵਿਚਿ = ਭਾਵ, ਸਾਰੀ ਸ੍ਰਿਸ਼ਟੀ ਵਿਚ। ਜਾਣੀਐ = ਜਾਣਿਆ ਜਾਏ, ਪਰਗਟ ਹੋ ਜਾਏ। ਸਭੁ ਕੋਇ = ਹਰੇਕ ਮਨੁੱਖ। ਨਾਲਿ ਚਲੈ = ਨਾਲ ਹੋ ਕੇ ਤੁਰੇ, ਹਮਾਇਤੀ ਹੋਵੇ, ਪੱਖ ਕਰੇ। |
2 | https://www.gurugranthdarpan.net/0002.html | ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ | ਜੇ ਉਹ ਚੰਗੀ ਨਾਮਵਰੀ ਖੱਟ ਕੇ ਸਾਰੇ ਸੰਸਾਰ ਵਿਚ ਸ਼ੋਭਾ ਭੀ ਪ੍ਰਾਪਤ ਕਰ ਲਏ, ਜੇਕਰ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਵਿਚ ਨਹੀਂ ਆ ਸਕਦਾ, ਤਾਂ ਉਹ ਉਸ ਬੰਦੇ ਵਰਗਾ ਹੈ ਜਿਸ ਦੀ ਕੋਈ ਖ਼ਬਰ ਭੀ ਨਹੀਂ ਪੁੱਛਦਾ (ਭਾਵ, ਇਤਨੀ ਮਾਣ ਵਡਿਆਈ ਵਾਲਾ ਹੁੰਦਿਆਂ ਭੀ ਅਸਲ ਵਿਚ ਨਿਆਸਰਾ ਹੀ ਹੈ) । (ਸਗੋਂ ਅਜਿਹਾ ਮਨੁੱਖ ਅਕਾਲ ਪੁਰਖ ਦੇ ਸਾਹਮਣੇ) ਇਕ ਮਮੂਲੀ ਜਿਹਾ ਕੀੜਾ ਹੈ ("ਖਸਮੈ ਨਦਰੀ ਕੀੜਾ ਆਵੈ"। ਆਸਾ ਮ: 1) ਅਕਾਲ ਪੁਰਖ ਉਸ ਨੂੰ ਦੋਸੀ ਥਾਪ ਕੇ (ਉਸ ਉੱਤੇ ਨਾਮ ਨੂੰ ਭੁੱਲਣ ਦਾ) ਦੋਸ਼ ਲਾਉਂਦਾ ਹੈ। | ਚੰਗਾ.......ਕੈ = ਚੰਗੀ ਨਾਮਵਰੀ ਖੱਟ ਕੇ, ਚੰਗੇ ਨਾਮਣੇ ਵਾਲਾ ਹੋ ਕੇ। ਜਸੁ = ਸ਼ੋਭਾ। ਕੀਰਤਿ = ਸ਼ੋਭਾ। ਜਗਿ = ਜਗਤ ਵਿਚ। ਲੇਇ = ਲਏ, ਖੱਟੇ। ਤਿਸੁ = ਅਕਾਲ ਪੁਰਖ ਦੀ। ਨਦਰਿ = ਕਿਰਪਾ = ਦ੍ਰਿਸ਼ਟੀ ਵਿਚ। ਨ ਆਵਈ = ਨਹੀਂ ਆ ਸਕਦਾ। ਵਾਤ = ਖ਼ਬਰ, ਸੁਰਤ। ਨ ਕੇ = ਕੋਈ ਮਨੁੱਖ ਨਹੀਂ। ਕੀਟੁ = ਕੀੜਾ। ਕਰਿ = ਕਰ ਕੇ, ਬਣਾ ਕੇ, ਠਹਿਰ ਕੇ। ਦੋਸੁ ਧਰੇ = ਦੋਸੁ ਲਾਉਂਦਾ ਹੈ। ਕੀਟਾ ਅੰਦਰਿ ਕੀਟੁ = ਕੀੜਿਆਂ ਵਿਚ ਕੀੜਾ, ਮਮੂਲੀ ਜਿਹਾ ਕੀੜਾ। |
2 | https://www.gurugranthdarpan.net/0002.html | ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥ | ਹੇ ਨਾਨਕ! ਉਹ ਅਕਾਲ ਪੁਰਖ ਗੁਣ-ਹੀਨ ਮਨੁੱਖ ਵਿੱਚ ਗੁਣ ਪੈਦਾ ਕਰ ਦੇਂਦਾ ਹੈ ਤੇ ਗੁਣੀ ਮਨੁੱਖਾਂ ਨੂੰ ਭੀ ਗੁਣ ਉਹੀ ਬਖ਼ਸ਼ਦਾ ਹੈ। ਇਹੋ ਜਿਹਾ ਕੋਈ ਹੋਰ ਨਹੀਂ ਦਿੱਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ। (ਪ੍ਰਭੂ ਦੀ ਮਿਹਰ ਦੀ ਨਜ਼ਰ ਹੀ ਉਸ ਨੂੰ ਉੱਚਾ ਕਰ ਸਕਦੀ ਹੈ, ਲੰਮੀ ਉਮਰ ਤੇ ਜਗਤ ਦੀ ਸ਼ੋਭਾ ਸਹਾਇਤਾ ਨਹੀਂ ਕਰਦੀ) ।7। ਭਾਵ:ਪ੍ਰਾਣਾਯਾਮ ਦੀ ਸਹਾਇਤਾ ਨਾਲ ਲੰਮੀ ਉਮਰ ਵਧਾਇਆਂ ਜਗਤ ਵਿਚ ਭਾਵੇਂ ਮਨੁੱਖ ਦਾ ਮਾਣ ਆਦਰ ਬਣ ਜਾਏ, ਪਰ ਜੇ ਉਹ ਬੁਲੰਦੀ ਦੇ ਗੁਣ ਤੋਂ ਸੱਖਣਾ ਹੈ, ਤਾਂ ਪ੍ਰਭੂ ਦੀ ਮਿਹਰ ਦਾ ਪਾਤਰ ਨਹੀਂ ਬਣਿਆ। ਪ੍ਰਭੂ ਦੀਆਂ ਨਜ਼ਰਾਂ ਵਿਚ ਤਾਂ ਸਗੋਂ ਉਹ ਨਾਮ-ਹੀਣ ਜੀਵ ਇਕ ਨਿੱਕਾ ਜਿਹਾ ਕੀੜਾ ਹੀ ਹੈ। ਇਹ ਬੰਦਗੀ ਵਾਲਾ ਗੁਣ ਜੀਵ ਨੂੰ ਪ੍ਰਭੂ ਦੀ ਮਿਹਰ ਨਾਲ ਹੀ ਮਿਲ ਸਕਦਾ ਹੈ।7। | ਨਿਰਗੁਣਿ = ਗੁਣ-ਹੀਨ ਮਨੁੱਖ ਵਿਚ। ਗੁਣਵੰਤਿਆ = ਗੁਣੀ ਮਨੁੱਖਾਂ ਨੂੰ। ਕਰੇ = ਪੈਦਾ ਕਰਦਾ ਹੈ। ਦੇ = ਦੇਂਦਾ ਹੈ। ਤੇਹਾ = ਇਹੋ ਜਿਹਾ। ਨ ਸੁਝਈ = ਨਹੀਂ ਲੱਭਦਾ। ਜਿ = ਜਿਹੜਾ। ਤਿਸੁ = ਉਸ ਨਿਰਗੁਣ ਨੂੰ। |
2 | https://www.gurugranthdarpan.net/0002.html | ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੮॥ | ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤਿ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ, (ਕਿੳਂਕਿ) ਉਸ ਦੀ ਸਿਫ਼ਤਿ-ਸਾਲਾਹ ਸੁਣਨ ਕਰ ਕੇ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ। ਇਹ ਨਾਮ ਹਿਰਦੇ ਵਿਚ ਟਿਕਣ ਦੀ ਹੀ ਬਰਕਤਿ ਹੈ ਕਿ (ਸਾਦਾਰਨ ਮਨੁੱਖ) ਸਿੱਧਾਂ, ਪੀਰਾਂ, ਦੇਵਤਿਆਂ ਤੇ ਨਾਥਾਂ ਦੀ ਪਦਵੀ ਪਾ ਲੈਂਦੇ ਹਨ ਤੇ ਉਹਨਾਂ ਨੂੰ ਇਹ ਸੋਝੀ ਹੋ ਜਾਂਦੀ ਹੈ ਕਿ ਧਰਤੀ ਆਕਾਸ਼ ਦਾ ਆਸਰਾ ਉਹ ਪ੍ਰਭੂ ਹੈ, ਜੋ ਸਾਰੇ ਦੀਪਾਂ, ਲੋਕਾਂ, ਪਾਤਾਲਾਂ ਵਿਚ ਵਿਆਪਕ ਹੈ।8। ਭਾਵ:ਸਿਫ਼ਤਿ-ਸਾਲਾਹ ਵਿਚ ਜੁੜ ਕੇ ਸਾਧਾਰਨ ਮਨੁੱਖ ਭੀ ਉੱਚੇ ਆਤਮਕ ਮਰਾਤਬੇ ਉਤੇ ਜਾ ਅੱਪੜਦੇ ਹਨ। ਉਹਨਾਂ ਨੂੰ ਪਰਤੱਖ ਜਾਪਦਾ ਹੈ ਕਿ ਪ੍ਰਭੂ ਸਾਰੇ ਖੰਡਾਂ ਬ੍ਰਹਿਮੰਡਾਂ ਵਿਚ ਵਿਆਪਕ ਹੈ, ਤੇ ਧਰਤੀ ਆਕਾਸ਼ ਦਾ ਆਸਰਾ ਹੈ। ਇਉਂ ਹਰ ਥਾਂ ਪ੍ਰਭੂ ਦਾ ਦੀਦਾਰ ਹੋਇਆਂ ਉਹਨਾਂ ਨੂੰ ਮੌਤ ਦਾ ਡਰ ਭੀ ਪੋਹ ਨਹੀਂ ਸਕਦਾ।8। | ਸੁਣਿਐ = ਸੁਣਿਆਂ, ਸੁਣਨ ਨਾਲ, ਜੇ ਨਾਮ ਵਿਚ ਸੁਰਤਿ ਜੋੜੀ ਜਾਏ। ਸਿਧ = ਉਹ ਜੋਗੀ ਜਿਨ੍ਹਾਂ ਦੀ ਘਾਲ ਕਮਾਈ ਸਫਲ ਹੋ ਚੁਕੀ ਹੈ। ਸੁਰਿ = ਦੇਵਤੇ। ਧਵਲ = ਬੌਲਦ, ਧਰਤੀ ਦਾ ਆਸਰਾ। ਦੀਪ = ਧਰਤੀ ਦੀ ਵੰਡ ਦੇ ਸਤ ਦੀਪ। ਲੋਅ = ਲੋਕ, ਭਵਣ। ਪੋਹਿ ਨ ਸਕੈ = ਪੋਹ ਨਹੀਂ ਸਕਦਾ, ਡਰਾ ਨਹੀਂ ਸਕਦਾ, ਆਪਣਾ ਪਰਭਾਵ ਨਹੀਂ ਪਾ ਸਕਦਾ। ਵਿਗਾਸੁ = ਖਿੜਾਉ, ਉਮਾਹ, ਖ਼ੁਸ਼ੀ। |
2 | https://www.gurugranthdarpan.net/0002.html | ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੯॥ | ਹੇ ਨਾਨਕ! (ਨਾਮ ਨਾਲ ਪ੍ਰੀਤ ਕਰਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ; (ਕਿਉਂਕਿ) ਰੱਬ ਦੀ ਸਿਫ਼ਤਿ ਸਾਲਾਹ ਸੁਣਨ ਕਰਕੇ (ਮਨੁੱਖ ਦੇ) ਦੁਖਾਂ ਤੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ। ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਦਾ ਸਦਕਾ ਸਾਧਾਰਨ ਮਨੁੱਖ ਸ਼ਿਵ, ਬ੍ਰਹਮਾ ਤੇ ਇੰਦਰ ਦੀ ਪਦਵੀ 'ਤੇ ਅੱਪੜ ਜਾਂਦਾ ਹੈ, ਮੰਦਾ ਮਨੁੱਖ ਭੀ ਮੂੰਹੋਂ ਰੱਬ ਦੀਆਂ ਸਿਫ਼ਤਾਂ ਕਰਨ ਲੱਗ ਪੈਂਦਾ ਹੈ, (ਸਾਧਾਰਨ ਬੁੱਧ ਵਾਲੇ ਨੂੰ ਭੀ) ਸਰੀਰ ਵਿਚ ਦੀਆਂ ਗੁੱਝੀਆਂ ਗੱਲਾਂ, (ਭਾਵ, ਅੱਖਾਂ, ਕੰਨ, ਜੀਭ ਆਦਿਕ ਇੰਦਰੀਆਂ ਦੇ ਚਾਲਿਆਂ ਤੇ ਵਿਕਾਰ ਆਦਿਕਾਂ ਵੱਲ ਦੌੜ = ਭੱਜ) ਦੇ ਭੇਦ ਦਾ ਪਤਾ ਲੱਗ ਜਾਂਦਾ ਹੈ, ਪ੍ਰਭੂ = ਮੇਲ ਦੀ ਜੁਗਤੀ ਦੀ ਸਮਝ ਪੈ ਜਾਂਦੀ ਹੈ, ਸ਼ਾਸਤ੍ਰਾਂ ਸਿਮ੍ਰਿਤੀਆਂ ਤੇ ਵੇਦਾਂ ਦੀ ਸਮਝ ਪੈ ਜਾਂਦੀ ਹੈ (ਭਾਵ, ਧਾਰਮਿਕ ਪੁਸਤਕਾਂ ਦਾ ਅਸਲ ਉੱਚਾ ਨਿਸ਼ਾਨਾ ਤਦੋਂ ਸਮਝ ਪੈਂਦਾ ਹੈ ਜਦੋਂ ਅਸੀਂ ਨਾਮ ਵਿਚ ਸੁਰਤ ਜੋੜਦੇ ਹਾਂ, ਨਹੀਂ ਤਾਂ ਨਿਰੇ ਲਫ਼ਜ਼ਾਂ ਨੂੰ ਹੀ ਪੜ੍ਹ ਛਡਦੇ ਹਾਂ, ਉਸ ਅਸਲੀ ਜਜ਼ਬੇ ਵਿਚ ਨਹੀਂ ਪਹੁੰਚਦੇ ਜਿਸ ਜਜ਼ਬੇ ਵਿਚ ਅਪੜ ਕੇ ਉਹ ਧਾਰਮਿਕ ਪੁਸਤਕਾਂ ਉਚਾਰੀਆਂ ਹੁੰਦੀਆਂ ਹਨ) ।9। ਕਈ ਟੀਕਾਕਾਰ ਸੱਜਣ ਇਸ ਤੁਕ ਦਾ ਇਉਂ ਅਰਥ ਕਰਦੇ ਹਨ: 'ਸੁਣਨ ਕਰਕੇ ਮੰਦੇ ਪੁਰਖ ਭੀ ਮੂੰਹੌਂ ਸਾਲਾਹੇ ਜ਼ਾਦੇ ਹਨ' ਜਾਂ 'ਸੁਣਨ ਦੇ ਨਾਲ ਮੰਦੇ ਆਦਮੀ ਭੀ ਮੁਖੀ ਅਤੇ ਸ਼ਲਾਘਾ-ਯੋਗ ਹੋ ਜਾਂਦੇ ਹਨ। ' ਪਰ: ਗੁਰਬਾਣੀ ਵਿਆਕਰਣ ਅਨੁਸਾਰ ਇਸ ਅਰਥ ਦੇ ਰਾਹ ਵਿਚ ਕਈ ਔਕੜਾਂ ਹਨ। ਲਫ਼ਜ਼ 'ਮੰਦੁ' ਇਕ-ਵਚਨ ਹੈ, ਇਸ ਦਾ ਅਰਥ ਹੈ 'ਮੰਦਾ ਮਨੁੱਖ'। ਲਫ਼ਜ਼ 'ਸਾਲਾਹਣ' ਕ੍ਰਿਆ ਨਹੀਂ ਹੈ। 'ਸਲਾਹੇ ਜਾਂਦੇ ਹਨ' ਵਿਆਕਰਣ ਅਨੁਸਾਰ ਵਰਤਮਾਨ ਕਾਲ, ਅੱਨ ਪੁਰਖ, ਬਹੁ-ਵਚਨ, ਕਰਮ ਵਾਚ (passive voice) ਹੈ, ਪੁਰਾਣੀ ਪੰਜਾਬੀ ਵਿਚ ਇਸ ਦੇ ਵਾਸਤੇ ਲਫ਼ਜ਼ 'ਸਾਲਾਹੀਅਨਿ' ਹੈ, ਜਿਵੇਂ 'ਪਾਵਹਿ' (active voice) 'ਕਰਤਰੀ ਵਾਚ' ਤੇ 'ਪਾਈਅਹਿ' ਅਤੇ 'ਭਵਾਵਹਿ' ਤੋਂ 'ਭਵਾਈਅਹਿ' ਹੈ, ਜਿਵੇਂ ਪਉੜੀ ਨੰ: 2 ਵਿਚ: ਹੁਕਮੀ ਉਤਮੁ ਨੀਚ, ਹੁਕਮਿ ਲਿਖਿ ਦੁਖ ਸੁਖ 'ਪਾਈਅਹਿ' ॥ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ 'ਭਵਾਈਅਹਿ' ॥ 'ਸਲਾਹੁੰਦੇ ਹਨ' ਕਰਤਰੀ ਵਾਚ (active voice) ਵਰਤਮਾਨ ਕਾਲ, ਅੱਨ ਪੁਰਖ, ਬਹੁ-ਵਚਨ ਹੈ, ਪੁਰਾਣੀ ਪੰਜਾਬੀ ਵਿਚ ਇਸ ਦੇ ਥਾਂ 'ਸਾਲਾਹਨਿ' ਹੈ। ਇਹ ਫ਼ਰਕ ਭੀ ਚੇਤੇ ਰੱਖਣ ਵਾਲਾ ਹੈ, 'ਣ' ਨਹੀਂ ਹੈ, 'ਨ' ਹੈ ਅਤੇ ਇਸ ਦੇ ਨਾਲ (ਿ) ਹੈ, ਜਿਵੇਂ: ਗੁਰਮੁਖਿ ਸਾਲਾਹਨਿ ਸੇ ਸਾਦੁ ਪਾਇਨਿ ਮੀਠਾ ਅੰਮ੍ਰਿਤੁ ਸਾਰੁ।(ਪ੍ਰਭਾਤੀ ਮ: 3 ਤੁਧੁ ਸਾਲਾਹਨਿ ਤਿਨੁ ਧਨੁ ਪਲੈ, ਨਾਨਕ ਕਾ ਧਨੁ ਸੋਈ।(ਪ੍ਰਭਾਤੀ ਮ: 1 ਸਾਲਾਹਨਿ = ਸਲਾਹੁੰਦੇ ਹਨ। ਸੋ, ਇਸ ਵਿਚਾਰ-ਜੋਗ ਤੁਕ ਵਿਚ ਲਫ਼ਜ਼ 'ਸਾਲਾਹਣੁ' ਦਾ ਅਰਥ 'ਸਲਾਹੁੰਦੇ ਹਨ' ਜਾਂ 'ਸਲਾਹੇ ਜਾਂਦੇ ਹਨ' ਨਹੀਂ ਕੀਤਾ ਜਾ ਸਕਦਾ। 'ਸਾਲਾਹਣ' 'ਨਾਂਵ' ਪੁਲਿੰਗ ਬਹੁ-ਵਚਨ ਹੈ, ਇਸ ਦਾ ਇਕ-ਵਚਨ 'ਸਾਲਾਹਣ' ਹੈ ਅਤੇ ਇਸ ਦਾ ਅਰਥ ਹੈ 'ਸਿਫ਼ਤਿ', ਜਿਵੇਂ: ਸਚੁ ਸਾਲਾਹਣੁ ਵਡਭਾਗੀ ਪਾਇਐ।(ਮਾਝ ਮ: 5 ਸਿਫਤਿ ਸਲਾਹਣੁ ਛਡਿ ਕੈ, ਕਰੰਗੀ ਲਗਾ ਹੰਸੁ।2।16।(ਮ: 1 ਸੂਹੀ ਕੀ ਵਾਰ ਪਉੜੀ ਦਾ ਭਾਵ:ਜਿਉਂ ਜਿਉਂ ਸੁਰਤ ਨਾਮ ਵਿਚ ਜੁੜਦੀ ਹੈ ਜੋ ਮਨੁੱਖ ਪਹਿਲਾਂ ਵਿਕਾਰੀ ਸੀ, ਉਹ ਭੀ ਵਿਕਾਰ ਛੱਡ ਕੇ ਸਿਫ਼ਤਿ-ਸਾਲਾਹ ਕਰਨ ਵਾਲਾ ਸੁਭਾਉ ਪਕਾਅ ਲਂੈਦਾਂ ਹੈ। ਇਸ ਤਰ੍ਹਾਂ ਇਹ ਸਮਝ ਆਉਂਦੀ ਹੈ ਕਿ ਕੁਰਾਹੇ ਪਏ ਹੋਏ ਗਿਆਨ-ਇੰਦਰੇ ਕਿਵੇਂ ਪ੍ਰਭੂ ਨਾਲੋਂ ਵਿੱਥ ਕਰਾਈ ਜਾਂਦੇ ਹਨ, ਤੇ ਇਸ ਵਿੱਥ ਨੂੰ ਮਿਟਾਣ ਦਾ ਕਿਹੜਾ ਤਰੀਕਾ ਹੈ। ਨਾਮ ਵਿਚ ਸੁਰਤਿ ਜੁੜਿਆਂ ਹੀ ਧਰਮ-ਪੁਸਤਕਾਂ ਦਾ ਗਿਆਨ ਮਨੁੱਖ ਦੇ ਮਨ ਵਿਚ ਖੁਲ੍ਹਦਾ ਹੈ।9। | ਈਸਰੁ = ਸ਼ਿਵ। ਇੰਦੁ = ਇੰਦਰ ਦੇਵਤਾ। ਮੁਖਿ = ਮੂੰਹ ਨਾਲ, ਮੂੰਹੋਂ। ਸਾਲਾਹਣ = ਸਿਫ਼ਤ = ਸਾਲਾਹਾਂ, ਰੱਬ ਦੀਆਂ ਵਡਿਆਈਆਂ। ਮੰਦੁ = ਭੈੜਾ ਮਨੁੱਖ। ਜੋਗ ਜੁਗਤਿ = ਜੋਗ ਦੀ ਜੁਗਤੀ, ਜੋਗ ਦੇ ਸਾਧਨ। ਤਨਿ = ਸਰੀਰ ਵਿਚ ਦੇ। ਭੇਦ = ਗੱਲਾਂ। |
3 | https://www.gurugranthdarpan.net/0003.html | ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੦॥ | ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ, (ਕਿਂਉਕਿ) ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਸੁਣਨ ਨਾਲ (ਮਨੁੱਖ ਦੇ) ਦੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ। ਰੱਬ ਦੇ ਨਾਮ ਵਿਚ ਜੁੜਨ ਨਾਲ (ਹਿਰਦੇ ਵਿਚ) ਦਾਨ (ਦੇਣ ਦਾ ਸੁਭਾਉ) , ਸੰਤੋਖ ਤੇ ਪ੍ਰਕਾਸ਼ ਪਰਗਟ ਹੋ ਜਾਂਦਾ ਹੈ, ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ (ਹੀ) ਹੋ ਜਾਂਦਾ ਹੈ (ਭਾਵ, ਅਠਾਰਠ ਤੀਰਥਾਂ ਦੇ ਇਸ਼ਨਾਨ ਨਾਮ ਜਪਣ ਦੇ ਵਿਚ ਹੀ ਆ ਜਾਂਦੇ ਹਨ) । ਜੋ ਸਤਕਾਰ (ਮਨੁੱਖ ਵਿੱਦਿਆ) ਪੜ੍ਹ ਕੇ ਪਾਂਦੇ ਹਨ ਉਹ ਭਗਤ ਜਨਾਂ ਨੂੰ ਅਕਾਲ ਪੁਰਖ ਦੇ ਨਾਮ ਵਿਚ ਜੁੜ ਕੇ ਹੀ ਮਿਲ ਜਾਂਦਾ ਹੈ। ਨਾਮ ਸੁਣਨ ਦਾ ਸਦਕਾ ਅਡੋਲਤਾ ਵਿਚ ਚਿੱਤ ਦੀ ਬ੍ਰਿਤੀ ਟਿਕ ਜਾਂਦੀ ਹੈ।10। ਭਾਵ:ਨਾਮ ਵਿਚ ਸੁਰਤ ਜੋੜਿਆਂ ਹੀ ਮਨ ਵਿਸ਼ਾਲ ਹੁੰਦਾ ਹੈ, ਲੋੜਵੰਦਿਆਂ ਦੀ ਸੇਵਾ ਤੇ ਸੰਤੋਖ ਵਾਲਾ ਜੀਵਨ ਬਣਦਾ ਹੈ। ਨਾਮ ਵਿਚ ਚੁੱਭੀ ਹੀ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ। ਜਗਤ ਦੇ ਕਿਸੇ ਮਾਣ-ਆਦਰ ਦੀ ਪਰਵਾਹ ਨਹੀਂ ਰਹਿ ਜਾਂਦੀ, ਮਨ ਸਹਜਿ ਅਵਸਥਾ ਵਿਚ, ਅਡੋਲਤਾ ਵਿਚ, ਮਗਨ ਰਹਿੰਦਾ ਹੈ।10। | ਸਤੁ ਸੰਤੋਖੁ = ਦਾਨ ਤੇ ਸੰਤੋਖ। ਸਤੁ: ਇਸ ਲਫ਼ਜ਼ ਦੇ ਤਿੰਨ ਵੱਖੋ-ਵੱਖਰੇ ਰੂਪ ਮਿਲਦੇ ਹਨ: 'ਸਤਿ, ਸਤੁ, ਸਤ'। ਇਹਨਾਂ ਦੇ ਅਰਥ ਸਮਝਣ ਲਈ ਹੇਠ ਲਿਖੇ ਪ੍ਰਮਾਣ ਗਹੁ ਨਾਲ ਪੜ੍ਹੋ: (ੳ) ਸਤੁ ਸੰਤੋਖੁ ਹੋਵੈ ਅਰਦਾਸਿ। ਤਾ ਸੁਣਿ ਸਦਿ ਬਹਾਲੇ ਪਾਸਿ।1।(ਰਾਮਕਲੀ ਮਹਲਾ 1) (ਅ) ਜਤੁ ਸਤੁ ਸੰਜਮੁ ਸਚੁ ਸੁਚੀਤੁ। ਨਾਨਕ ਜੋਗੀ ਤ੍ਰਿਭਵਨ ਮੀਤੁ।8।2।(ਰਾਮਕਲੀ ਮਹਲਾ 1) (ੲ) ਸਤੀਆ ਮਨਿ ਸੰਤੋਖੁ ਉਪਜੈ, ਦੇਣੈ ਕੈ ਵੀਚਾਰਿ।(ਆਸਾ ਦੀ ਵਾਰ ਮਹਲਾ 1, ਪਉੜੀ 6) (ਸ) ਗੁਰ ਕਾ ਸਬਦੁ ਕਰਿ ਦੀਪਕੋ, ਇਹ ਸਤ ਕੀ ਸੇਜ ਬਿਛਾਇ ਰੀ।3।16।118।(ਆਸਾ ਮਹਲਾ 1) (ਹ) ਸਤੀ ਪਹਰੀ ਸਤੁ ਭਲਾ, ਬਹੀਐ ਪੜਿਆ ਪਾਸਿ।(ਮਾਝ ਕੀ ਵਾਰ, ਸ਼ਲੋਕ ਮਹਲਾ 2, ਪਉੜੀ 18) ਇਹਨਾਂ ਉਪਰਲੇ ਪ੍ਰਮਾਣਾਂ ਦੇ ਅੰਕ ਨੰ: (ੳ) ਵਿਚ ਸ਼ਬਦ 'ਸਤੁ' ਸ਼ਬਦ 'ਸੰਤੋਖੁ' ਦੇ ਨਾਲ ਵਰਤਿਆ ਗਿਆ ਹੈ। ਅੰਕ ਨੰ: (ਅ) ਵਿਚ 'ਸਤੁ' ਸ਼ਬਦ 'ਜਤੁ' ਨਾਲ ਆਇਆ ਹੈ। ਅੰਕ ਨੰ: (ਹ) ਵਿਚ 'ਸਤੁ' (ਸਤੀ) ਸੰਸਕ੍ਰਿਤ ਦਾ 'ਸਪਤ' ਹੈ, ਜਿਸ ਦਾ ਅਰਥ ਹੈ 'ਸੱਤ ਦੀ ਗਿਣਤੀ'। ਸ਼ਬਦ 'ਸਤੁ' ਸੰਸਕ੍ਰਿਤ ਦੇ ਧਾਤੂ 'ਅਸ' ਤੋਂ ਬਣਿਆ ਹੈ, ਜਿਸ ਦਾ ਅਰਥ ਹੈ 'ਹੱਥੋਂ ਛੱਡਣਾ'। ਸੋ 'ਸਤੁ' ਦਾ ਅਰਥ ਹੈ ਦਾਨੁ। ਅੰਕ ਨੰ: (ੲ) ਵਿਚ ਆਸਾ ਦੀ ਵਾਰ ਵਾਲੇ ਪ੍ਰਮਾਣ ਤੋਂ ਸਾਫ਼ ਪਰਗਟ ਹੋ ਜਾਂਦਾ ਹੈ, ਜਿੱਥੇ 'ਸਤੀਆ' ਦਾ ਅਰਥ ਹੈ 'ਦਾਨੀ ਮਨੁੱਖਾਂ'। "ਸਤੀ ਦੇਇ ਸੰਤੋਖੀ ਖਾਇ" ਆਮ ਪਰਚਲਤ ਤੁਕ ਹੈ, ਜਿਸ ਵਿਚ 'ਸਤੀਆ' ਦਾ ਅਰਥ ਹੈ "ਦਾਨੀ"। 'ਦਾਨੀ' ਤੇ 'ਸੰਤੋਖੀ' ਦਾ ਆਪੋ ਵਿਚ ਬਹੁਤ ਡੂੰਘਾ ਸੰਬੰਧ ਹੈ। 'ਦਾਨੀ' ਉਹੀ ਹੋ ਸਕਦਾ ਹੈ ਜੋ 'ਸੰਤੋਖੀ' ਭੀ ਹੈ, ਨਹੀਂ ਤਾਂ ਜੋ ਆਪ ਤ੍ਰਿਸ਼ਨਾ ਦਾ ਮਾਰਿਆ ਹੋਇਆ ਹੋਵੇ, ਉਹ ਆਪਣੇ ਹੱਥੋਂ ਕਿਸੇ ਹੋਰ ਨੂੰ ਕੀਹ ਦੇ ਸਕਦਾ ਹੈ? ਗੁਰੂ ਸਾਹਿਬ ਇਹਨਾਂ ਦੋਹਾਂ ਗੁਣਾਂ ਨੂੰ ਬਹੁਤ ਥਾਈਂ ਇਕੱਠਾ ਵਰਤਦੇ ਜਨ। ਸੋ, ਅੰਕ ਨੰ: (ੳ) ਵਿਚ 'ਸਤੁ' ਦਾ ਅਰਥ ਹੈ "ਦਾਨ ,ਦਾਨ ਕਰਨ ਦਾ ਸੁਭਾਉ"। ਸ਼ਬਦ 'ਸਤੁ' ਦਾ ਦੁਜਾ ਅਰਥ ਹੈ "ਸੁੱਚਾ ਆਚਰਨ, ਪਤਿਬ੍ਰਤਾ ਧਰਮ, ਇਸਤ੍ਰੀ-ਬ੍ਰਤ ਧਰਮ"। ਇਸ ਅਰਥ ਵਿਚ ਇਸ ਸ਼ਬਦ ਦਾ ਸੰਬੰਧ ਸ਼ਬਦ 'ਜਤੁ' ਨਾਲ ਚੰਗਾ ਢੁਕਦਾ ਹੈ। ਸੋ ਅੰਕ ਨੰ: (ਅ) ਵਿਚ 'ਸਤੁ' ਦਾ ਅਰਥ ਹੈ 'ਸੁੱਚਾ ਆਚਰਨ'। ਅੰਕ ਨੰ: (ੲ) ਵਿਚ 'ਸਤੁ' ਦਾ ਅਰਥ ਹੈ 'ਦਾਨ'। ਅੰਕ ਨੰ: (ਸ) ਵਿਚ 'ਸਤੁ' ਦਾ ਅਰਥ ਫਿਰ 'ਸੁੱਚਾ ਆਚਰਨ' ਹੈ। ਸ਼ਬਦ 'ਸਤਿ' ਭੀ ਸੰਸਕ੍ਰਿਤ ਦੇ ਧਾਤੂ 'ਅਸ' ਤੋਂ ਬਣਿਆ ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿ' ਦਾ ਅਰਥ ਹੈ "ਹੋਂਦ ਵਾਲਾ, ਸੱਚ"। ਜਪੁਜੀ ਸਾਹਿਬ ਵਿਚ 'ਸਤਿ' ਅਤੇ 'ਸਤੁ' ਵਾਲੀਆਂ ਹੇਠ-ਲਿਖੀਆਂ ਤੁਕਾਂ ਹਨ: (1) 'ਸਤਿਨਾਮੁ'(ਮੂਲ ਮੰਤਰ ਵਿਚ) (2) ਸੁਣਿਐ, ਸਤੁ ਸੰਤੋਖੁ ਗਿਆਨੁ।(ਪਉੜੀ 10) (3) ਅਸੰਖ ਸਤੀ ਅਸੰਖ ਦਾਤਾਰ।(ਪਉੜੀ 17) (4) ਸਤਿ ਸੁਹਾਣੁ ਸਦਾ ਮਨਿ ਚਾਉ।(ਪਉੜੀ 21) (5) ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ। 27। ਅਠਸਠਿ = ਅਠਾਹਠ ਤੀਰਥ। ਪੜਿ ਪੜਿ = ਵਿੱਦਿਆ ਪੜ੍ਹ ਕੇ। ਪਾਵਹਿ = ਪਾਂਦੇ ਹਨ। ਸਹਜਿ = ਸਹਜ ਅਵਸਥਾ ਵਿਚ। ਸਹਜ = (ਸਹਜ) ਸਹ-ਸਾਥ, ਨਾਲ ਜ-ਜਨਮਿਆ, ਪੈਦਾ ਹੋਇਆ, ਉਹ ਸੁਭਾਉ ਜੋ ਸੁੱਧ-ਸਰੂਪ ਆਤਮਾ ਦੇ ਨਾਲ ਜਨਮਿਆ ਹੈ, ਸ਼ੁੱਧ-ਸਰੂਪ ਆਤਮਾ ਦਾ ਆਪਣਾ ਅਸਲੀ ਧਰਮ, ਮਾਇਆ ਦੇ ਤਿੰਨਾਂ ਗੁਣਾਂ ਤੋਂ ਲੰਘ ਕੇ ਉਪਰ ਦੀ ਅਵਸਥਾ, ਤੁਰੀਆ ਅਵਸਥਾ, ਸ਼ਾਂਤੀ , ਅਡੋਲਤਾ। ਧਿਆਨੁ = ਸੁਰਤ, ਬ੍ਰਿਤੀ। ਗਿਆਨੁ = ਸਾਰੇ ਜਗਤ ਨੂੰ ਪ੍ਰਭੂ-ਪਿਤਾ ਦਾ ਇਕ ਟੱਬਰ ਸਮਝਣ ਦੀ ਸੂਝ, ਪਰਮਾਤਮਾ ਨਾਲ ਜਾਣ-ਪਛਾਣ। |
3 | https://www.gurugranthdarpan.net/0003.html | ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੧॥ | ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤਿ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ, (ਕਿਉਂਕਿ) ਅਕਾਲ ਪੁਰਖ ਦਾ ਨਾਮ ਸੁਣਨ ਨਾਲ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ। ਅਕਾਲ ਪੁਰਖ ਦੇ ਨਾਮ ਵਿਚ ਸੁਰਤਿ ਜੋੜਨ ਨਾਲ (ਸਾਧਾਰਨ ਮਨੁੱਖ) ਬੇਅੰਤ ਗੁਣਾਂ ਦੀ ਸੂਝ ਵਾਲੇ ਹੋ ਜਾਂਦੇ ਹਨ, ਸ਼ੇਖ ਪੀਰ ਤੇ ਪਾਤਿਸ਼ਾਹਾਂ ਦੀ ਪਦਵੀ ਪਾ ਲੈਂਦੇ ਹਨ। ਇਹ ਨਾਮ ਸੁਣਨ ਦੀ ਹੀ ਬਰਕਤਿ ਹੈ ਕਿ ਅੰਨ੍ਹੇ ਗਿਆਨ-ਹੀਣ ਮਨੁੱਖ ਭੀ (ਅਕਾਲ ਪੁਰਖ ਨੂੰ ਮਿਲਣ ਦਾ) ਰਾਹ ਲੱਭ ਲੈਂਦੇ ਹਨ। ਅਕਾਲ ਪੁਰਖ ਦੇ ਨਾਮ ਵਿਚ ਜੁੜਨ ਦਾ ਸਦਕਾ ਇਸ ਡੂੰਘੇ ਸੰਸਾਰ-ਸਮੁੰਦਰ ਦੀ ਅਸਲੀਅਤ ਸਮਝ ਵਿਚ ਆ ਜਾਂਦੀ ਹੈ।11। ਭਾਵ:ਜਿਉਂ ਜਿਉਂ ਸੁਰਤਿ ਨਾਮ ਵਿੱਚ ਜੁੜਦੀ ਹੈ, ਮਨੁੱਖ ਰੱਬੀ ਗੁਣਾਂ ਦੇ ਸਮੁੰਦਰ ਵਿੱਚ ਚੁੱਭੀ ਲਾਂਦਾ ਹੈ। ਸੰਸਾਰ ਅਥਾਹ ਸਮੁੰਦਰ ਹੈ, ਜਿਥੇ ਰੱਬ ਨਾਲੋਂ ਵਿਛੜਿਆ ਹੋਇਆ ਜੀਵ ਅੰਨ੍ਹਿਆਂ ਵਾਂਗ ਹੱਥ ਪੈਰ ਮਾਰਦਾ ਹੈ। ਪਰ ਨਾਮ ਵਿੱਚ ਜੁੜਿਆ ਜੀਵ ਜੀਵਨ ਦਾ ਸਹੀ ਰਾਹ ਲੱਭ ਲੈਂਦਾ ਹੈ।11। | ਸਰਾ ਗੁਣਾ ਕੇ = ਗੁਣਾਂ ਦੇ ਸਰੋਵਰਾਂ ਦੇ, ਬੇਅੰਤ ਗੁਣਾਂ ਦੇ। ਗਾਹ = ਗਾਹੁਣ ਵਾਲੇ, ਸੂਝ ਵਾਲੇ, ਵਾਕਫ਼ੀ ਵਾਲੇ। ਰਾਹੁ = ਰਸਤਾ। ਅਸਗਾਹੁ = ਡੂੰਘਾ ਸਮੁੰਦਰ, ਸੰਸਾਰ। ਹਾਥ = ਸ਼ਬਦ 'ਹਾਥ' ਇਸਤ੍ਰੀ-ਲਿੰਗ ਹੈ, ਇਸ ਵਾਸਤੇ ਇਕ-ਵਚਨ ਵਿਚ ਭੀ ਇਸ ਦੇ ਅੰਤ ਵਿਚ (ੁ) ਨਹੀਂ ਹੈ। ਇਸ ਦਾ ਅਰਥ ਹੈ 'ਡੂੰਘਿਆਈ ਦੀ ਸਮਝ'। ਪਰ ਜਦੋਂ ਇਹ ਪੁਲਿੰਗ ਹੋਵੇ ਤਦੋਂ ਇਸ ਦਾ ਅਰਥ ਹੈ ਮਨੁੱਖ ਦਾ ਅੰਗ 'ਹੱਥ'। ਜਿਵੇਂ: (1) ਹਾਥੁ ਪਸਾਰਿ ਸਕੈ ਕੋ ਜਨ ਕਉ, ਬੋਲਿ ਨ ਸਕੈ ਅੰਦਾਜਾ।1।(ਬਿਲਾਵਲ ਕਬੀਰ ਜੀ) ਬਹੁ-ਵਚਨ 'ਹਾਥ' ਦਾ ਰੂਪ ਇਸਤ੍ਰੀ-ਲਿੰਗ 'ਹਾਥ' ਵਾਲਾ ਹੀ ਹੈ, ਜਿਵੇਂ: ਹਾਥ ਦੇਇ ਰਾਖੇ ਪਰਮੇਸਰਿ, ਸਗਲਾ ਦੁਰਤੁ ਮਿਟਾਇਆ।1।7।16।(ਗੂਜਰੀ ਮਹਲਾਂ 5) ਹਾਥ ਹੋਵੈ = ਹਾਥ ਹੋ ਜਾਂਦੀ ਹੈ, ਡੂੰਘਿਆਈ ਦਾ ਪਤਾ ਲੱਗ ਜਾਂਦਾ ਹੈ, ਅਸਲੀਅਤ ਦੀ ਸਮਝ ਪੈ ਜਾਂਦੀ ਹੈ।11। |
3 | https://www.gurugranthdarpan.net/0003.html | ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥ | ਉਸ ਮਨੁੱਖ ਦੀ (ਉੱਚੀ) ਆਤਮਕ ਅਵਸਥਾ ਦੱਸੀ ਨਹੀਂ ਜਾ ਸਕਦੀ, ਜਿਸ ਨੇ (ਅਕਾਲ ਪੁਰਖ ਦੇ ਨਾਮ ਨੂੰ) ਮੰਨ ਲਿਆ ਹੈ, (ਭਾਵ, ਜਿਸ ਦੀ ਲਗਨ ਨਾਮ ਵਿਚ ਲੱਗ ਗਈ ਹੈ) । ਜੇ ਕੋਈ ਮਨੁੱਖ ਬਿਆਨ ਕਰੇ ਭੀ, ਤਾਂ ਉਹ ਪਿਛੋਂ ਪਛਤਾਉਂਦਾ ਹੈ (ਕਿ ਮੈਂ ਹੋਛਾ ਜਤਨ ਕੀਤਾ ਹੈ) । (ਮਨੁੱਖ) ਰਲ ਕੇ (ਨਾਮ ਵਿਚ) ਪਤੀਜੇ ਹੋਏ ਦੀ ਆਤਮਕ ਅਵਸਥਾ ਦਾ ਅੰਦਾਜ਼ਾ ਲਾਂਦੇ ਹਨ, ਪਰ ਕਾਗਜ਼ ਉੱਤੇ ਕਲਮ ਨਾਲ ਕੋਈ ਮਨੁੱਖ ਲਿਖਣ ਦੇ ਸਮਰੱਥ ਨਹੀਂ ਹੈ। ਅਕਾਲ ਪੁਰਖ ਦਾ ਨਾਮ ਬਹੁਤ (ਉੱਚਾ) ਹੈ ਤੇ ਮਾਇਆ ਦੇ ਪਰਭਾਵ ਤੋਂ ਪਰੇ ਹੈ, (ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ) ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ।12। ਭਾਵ:ਪ੍ਰਭੂ ਮਾਇਆ ਦੇ ਪਰਭਾਵ ਤੋਂ ਬੇਅੰਤ ਉੱਚਾ ਹੈ। ਉਸ ਦੇ ਨਾਮ ਵਿਚ ਸੁਰਤ ਜੋੜ ਜੋੜ ਕੇ ਜਿਸ ਮਨੁੱਖ ਦੇ ਮਨ ਵਿਚ ਉਸ ਦੀ ਲਗਨ ਲੱਗ ਜਾਂਦੀ ਹੈ, ਉਸ ਦੀ ਭੀ ਆਤਮਾ ਮਾਇਆ ਦੀ ਮਾਰ ਤੋਂ ਉਤਾਂਹ ਹੋ ਜਾਂਦੀ ਹੈ। ਜਿਸ ਮਨੁੱਖ ਦੀ ਪ੍ਰਭੂ ਨਾਲ ਲਗਨ ਲੱਗ ਜਾਏ, ਉਸ ਦੀ ਆਤਮਕ ਉੱਚਤਾ ਨਾਹ ਕੋਈ ਬਿਆਨ ਕਰ ਸਕਦਾ ਹੈ ਨਾਹ ਕੋਈ ਲਿਖ ਸਕਦਾ ਹੈ।12। | ਮੰਨੇ ਕੀ = ਮੰਨਣ ਵਾਲੇ ਦੀ, ਪਤੀਜੇ ਹੋਏ ਦੀ, ਯਕੀਨ ਕਰ ਲੈਣ ਵਾਲੇ ਦੀ। ਗਤਿ = ਹਾਲਤ, ਅਵਸਥਾ। ਕਹੈ– ਦੱਸੇ, ਬਿਆਨ ਕਰੇ। ਮੰਨੇ ਕਾ ਵੀਚਾਰੁ = ਸ਼ਰਧਾ ਧਾਰਨ ਵਾਲੇ ਦੀ ਵਡਿਆਈ ਦੀ ਵੀਚਾਰ। ਬਹਿ ਕਰਨਿ = ਬੈਠ ਕੇ ਕਰਦੇ ਹਨ। ਐਸਾ = ਅਜਿਹਾ, ਇੱਡਾ ਉੱਚਾ। ਹੋਇ = ਹੈ। ਮੰਨਿ = ਸ਼ਰਧਾ ਧਾਰ ਕੇ, ਲਗਨ ਲਾ ਕੇ। ਮੰਨਿ ਜਾਣੈ = ਸ਼ਰਧਾ ਰੱਖ ਕੇ ਵੇਖੇ, ਮੰਨ ਕੇ ਵੇਖੇ। ਮਨਿ = ਮਨ ਵਿਚ। ਕਾਗਦਿ = ਕਾਗ਼ਜ਼ ਉੱਤੇ। ਕਲਮ = ਕਲਮ (ਨਾਲ) । |
3 | https://www.gurugranthdarpan.net/0003.html | ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥ | ਜੇ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ ਉਸ ਦੀ ਸੁਰਤਿ ਉੱਚੀ ਹੋ ਜਾਂਦੀ ਹੈ, ਉਸ ਦੇ ਮਨ ਵਿਚ ਜਾਗ੍ਰਤ ਆ ਜਾਂਦੀ ਹੈ, (ਭਾਵ, ਮਾਇਆ ਵਿਚ ਸੁੱਤਾ ਮਨ ਜਾਗ ਪੈਂਦਾ ਹੈ) ਸਾਰੇ ਭਵਨਾਂ ਦੀ ਉਸ ਨੂੰ ਸੋਝੀ ਹੋ ਜਾਂਦੀ ਹੈ (ਕਿ ਹਰ ਥਾਂ ਪ੍ਰਭੂ ਵਿਆਪਕ ਹੈ) ਉਹ ਮਨੁੱਖ (ਸੰਸਾਰ ਦੇ ਵਿਕਾਰਾਂ ਦੀਆਂ) ਸੱਟਾਂ ਮੂੰਹ ਉੱਤੇ ਨਹੀਂ ਖਾਦਾ (ਭਾਵ, ਸੰਸਾਰਕ ਵਿਕਾਰ ਉਸ ਉੱਤੇ ਦਬਾ ਨਹੀਂ ਪਾ ਸਕਦੇ) , ਅਤੇ ਜਮਾਂ ਨਾਲ ਉਸ ਨੂੰ ਵਾਹ ਨਹੀਂ ਪੈਂਦਾ (ਭਾਵ, ਉਹ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ) । ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਇੱਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ) , ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ।13। ਭਾਵ:ਪ੍ਰਭੂ-ਚਰਨਾਂ ਦੀ ਪ੍ਰੀਤ ਮਨੁੱਖ ਦੇ ਮਨ ਵਿਚ ਚਾਨਣ ਕਰ ਦੇਂਦੀ ਹੈ, ਸਾਰੇ ਸੰਸਾਰ ਵਿਚ ਉਸ ਨੂੰ ਪਰਮਾਤਮਾ ਹੀ ਦਿੱਸਦਾ ਹੈ। ਉਸ ਨੂੰ ਵਿਕਾਰਾਂ ਦੀਆਂ ਚੋਟਾਂ ਨਹੀਂ ਵੱਜਦੀਆਂ ਤੇ ਨਾ ਹੀ ਉਸ ਨੂੰ ਮੌਤ ਡਰਾ ਸਕਦੀ ਹੈ।13। | ਮੰਨੈ = ਮੰਨਣ ਕਰਕੇ, ਜੇ ਮੰਨ ਲਈਏ, ਜੇ ਮਨ ਪਤੀਜ ਜਾਏ, ਜੇ ਪ੍ਰਭੂ ਦੇ ਨਾਮ ਵਿਚ ਲਗਨ ਲੱਗ ਜਾਏ। ਸੁਰਤਿ ਹੋਵੈ-(ਉੱਚੀ) ਸੁਰਤ ਹੋ ਜਾਂਦੀ ਹੈ। ਮਨਿ = ਮਨ ਵਿਚ। ਬੁਧਿ = ਜਾਗ੍ਰਤ। ਸੁਧਿ = ਖ਼ਬਰ, ਸੋਝੀ। ਮੁਹਿ = ਮੂੰਹ ਉੱਤੇ। ਚੋਟਾ = ਸੱਟਾਂ। ਜਮ ਕੈ ਸਾਥਿ = ਜਮਾਂ ਦੇ ਨਾਲ।13। |
3 | https://www.gurugranthdarpan.net/0003.html | ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥ | ਜੇ ਮਨੁੱਖ ਦਾ ਮਨ ਨਾਮ ਵਿਚ ਪਤੀਜ ਜਾਏ ਤਾਂ ਜ਼ਿਦੰਗੀ ਦੇ ਸਫ਼ਰ ਵਿਚ ਵਿਚਾਰ ਆਦਿਕ ਦੀ ਕੋਈ ਰੋਕ ਨਹੀਂ ਪੈਂਦੀ, ਉਹ (ਸੰਸਾਰ ਵਿਚ) ਸ਼ੋਭਾ ਖੱਟ ਕੇ ਇੱਜ਼ਤ ਨਾਲ ਜਾਂਦਾ ਹੈ। ਉਸ ਮਨੁੱਖ ਦਾ ਧਰਮ ਨਾਲ (ਸਿੱਧਾ) ਜੋੜ ਬਣ ਜਾਂਦਾ ਹੈ, ਉਹ ਫਿਰ (ਦੁਨੀਆਂ ਦੇ ਵੱਖੋ-ਵੱਖਰੇ ਮਜ਼ਹਬਾਂ ਦੇ ਦੱਸੇ) ਰਸਤਿਆਂ 'ਤੇ ਨਹੀਂ ਤੁਰਦਾ (ਭਾਵ, ਉਸ ਦੇ ਅੰਦਰ ਇਹ ਵਿਖੇਪਤਾ ਨਹੀਂ ਰਹਿੰਦੀ ਕਿ ਇਹ ਰਸਤਾ ਚੰਗਾ ਹੈ ਤੇ ਇਹ ਮੰਦਾ ਹੈ) । ਅਕਾਲ ਪੁਰਖ ਦਾ ਨਾਮ ਜੋ ਮਾਇਆ ਦੇ ਪ੍ਰਭਾਵ ਤੋਂ ਪਰ੍ਹੇ ਹੈ, ਏਡਾ (ਉੱਚਾ) ਹੈ, (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ) ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ।14। ਭਾਵ:ਯਾਦ ਦੀ ਬਰਕਤਿ ਨਾਲ ਜਿਉਂ ਜਿਉਂ ਮਨੁੱਖ ਦਾ ਪਿਆਰ ਪਰਮਾਤਮਾ ਨਾਲ ਬਣਦਾ ਹੈ, ਇਸ ਸਿਮਰਨ ਰੂਪ 'ਧਰਮ' ਨਾਲ ਉਸਦਾ ਇਤਨਾ ਡੂੰਘਾ ਸੰਬੰਧ ਬਣ ਜਾਂਦਾ ਹੈ ਕਿ ਕੋਈ ਰੁਕਾਵਟ ਉਸਨੂੰ ਇਸ ਸਹੀ ਨਿਸ਼ਾਨੇ ਤੋਂ ਉਖੇੜ ਨਹੀਂ ਸਕਦੀ। ਹੋਰ ਲਾਂਭ ਦੀਆਂ ਪਗ-ਡੰਡੀਆਂ ਉਸਨੂੰ ਕੁਰਾਹੇ ਨਹੀਂ ਪਾ ਸਕਦੀਆਂ।14। | ਮਾਰਗਿ = ਮਾਰਗ ਵਿਚ, ਰਾਹ ਵਿਚ। ਠਾਕ = ਰੋਕ। ਠਾਕ ਨ ਪਾਇ = ਰੋਕ ਨਹੀਂ ਪੈਂਦੀ। ਪਤਿ ਸਿਉ = ਇੱਜ਼ਤ ਨਾਲ। ਪਰਗਟੁ = ਪਰਸਿੱਧ ਹੋ ਕੇ। ਮਗੁ ਪੰਥੁ: (ਪ੍ਰ:) ਸ਼ਬਦ 'ਮਗੁ' ਤੇ 'ਪੰਥੁ' ਦੇ ਅੰਤ ਵਿਚ (ੁ) ਕਿਉਂ ਹੈ? (ਉ:) ਸਾਧਾਰਨ ਨੀਯਮ ਅਨੁਸਾਰ ਤਾਂ ਇੱਥੇ (ਿ) ਹੀ ਚਾਹੀਦੀ ਹੈ, ਪਰ ਸੰਸਕ੍ਰਿਤ ਵਿਚ ਇਕ ਨੀਯਮ ਆਮ ਪਰਚਲਤ ਸੀ ਕਿ ਜੇ 'ਲੰਮੇ ਸਮੇ' ਜਾਂ ਲੰਮੇ ਪੈਂਡੇ' ਦਾ ਜ਼ਿਕਰ ਹੋਵੇ, ਤਾਂ ਅਧਿਕਰਣ ਕਾਰਕ ਦੇ ਥਾਂ ਕਰਮ ਕਾਰਕ ਵਰਤਿਆ ਜਾਂਦਾ ਸੀ। ਉਹੀ ਨੀਯਮ ਪ੍ਰਾਕ੍ਰਿਤ ਦੀ ਰਾਹੀਂ ਥੋੜ੍ਹਾ ਥੋੜ੍ਹਾ ਪੁਰਾਣੀ ਪੰਜਾਬੀ ਵਿਚ ਵਰਤਿਆ ਗਿਆ ਹੈ; ਜਿਵੇਂ: (1) ਗਾਵਨਿ ਤੁਧ ਨੋ ਪੰਡਿਤ ਪੜਨਿ ਰਖੀਸਰ, 'ਜੁਗੁ ਜੁਗੁ' ਵੇਦਾ ਨਾਲੇ। (ਪਉੜੀ 20) (2) ਜੁਗੁ ਜੁਗੁ ਭਗਤ ਉਪਾਇਆ, ਪੈਜ ਰਖਦਾ ਆਇਆ ਰਾਮ ਰਾਜੇ। (3) ਸਾਵਣਿ ਵਰਸੁ ਅੰਮ੍ਰਿਤਿ 'ਜਗੁ' ਛਾਇਆ ਜੀਉ।(ਗਉੜੀ ਮਾਝ ਮ: 4) (4) ਬਾਵੈ 'ਮਾਰਗੁ' ਟੇਢਾ ਚਲਣਾ। ਸੀਧਾ ਛੋਡਿ ਅਪੂਠਾ ਬੁਨਨਾ।3। 29। 98।(ਗਾਉੜੀ ਗੁਆਰੇਰੀ ਮ:5 ਮਗੁ = ਮਾਰਗ, ਰਸਤਾ (ਸੰਸਕ੍ਰਿਤ 'mwgL' ਤੋਂ ਪ੍ਰਾਕ੍ਰਿਤ ਸ਼ਬਦ 'ਮੱਗ' ਹੈ) । ਪੰਥੁ = ਰਸਤਾ। ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿਚ ਇਹ ਦੋਵੇਂ ਸ਼ਬਦ 'ਮਾਰਗ' (ਜਿਸ ਦੀ ਪ੍ਰਾਕ੍ਰਿਤ ਸ਼ਕਲ 'ਮੱਗ' ਹੈ) ਅਤੇ 'ਪੰਥ' ਇਕੋ ਹੀ ਅਰਥ ਵਿਚ ਵਰਤੇ ਗਏ ਹਨ; ਜਿਵੇਂ: (1) 'ਮਾਰਗਿ ਪੰਥ ਚਲੇ ਗੁਰ ਸਤਿਗੁਰ ਸੰਗਿ ਸਿਖਾ। '(ਤੁਖਾਰੀ ਛੰਤ ਮ: 4 (2) ਮੁੰਧ ਨੈਣ ਭਰੇਦੀ, ਗੁਣ ਸਾਰੇਦੀ , ਕਿਉਂ ਪ੍ਰਭ ਮਿਲਾ ਪਿਆਰੇ।ਮਾਰਗੁ ਪੰਥੁ ਨ ਜਾਣਉ ਬਿਖੜਾ, ਕਿਉ ਪਾਈਐ ਪਿਰ ਪਾਰੇ।(ਤੁਖਾਰੀ ਮ: 1 ਸੇਤੀ = ਨਾਲ। ਸਨਬੰਧੁ = ਸਾਕ, ਰਿਸ਼ਤਾ, ਜੋੜ। |
3 | https://www.gurugranthdarpan.net/0003.html | ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥ | ਜੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ (ਮਨੁੱਖ) 'ਕੂੜ' ਤੋਂ ਖ਼ਲਾਸੀ ਪਾਣ ਦਾ ਰਾਹ ਲੱਭ ਲੈਂਦੇ ਹਨ। (ਇਹੋ ਜਿਹਾ ਮਨੁੱਖ) ਆਪਣੇ ਪਰਵਾਰ ਨੂੰ ਭੀ (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ। ਨਾਮ ਵਿਚ ਮਨ ਪਤੀਜਣ ਕਰਕੇ ਹੀ, ਸਤਿਗੁਰੂ (ਭੀ ਆਪ ਸੰਸਾਰ-ਸਾਗਰ ਤੋਂ) ਪਾਰ ਲੰਘ ਜਾਂਦਾ ਹੈ ਤੇ ਸਿੱਖਾਂ ਨੂੰ ਪਾਰ ਲੰਘਾਉਂਦਾ ਹੈ। ਨਾਮ ਵਿਚ ਮਨ ਜੁੜਨ ਕਰ ਕੇ, ਹੇ ਨਾਨਕ! ਮਨੁੱਖ ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ। ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਏਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ) , ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰੇ।15। ਭਾਵ:ਇਸ ਲਗਨ ਦੀ ਬਰਕਤਿ ਨਾਲ ਉਹ ਸਾਰੇ ਬੰਧਨ ਟੁੱਟ ਜਾਂਦੇ ਹਨ ਜਿਨ੍ਹਾਂ ਨੇ ਪ੍ਰਭੂ ਨਾਲੋਂ ਵਿੱਥ ਪਾਈ ਹੋਈ ਸੀ। ਐਸੀ ਲਗਨ ਵਾਲਾ ਬੰਦਾ ਨਿਰਾ ਆਪ ਹੀ ਨਹੀਂ ਬਚਦਾ, ਆਪਣੇ ਪਰਵਾਰ ਦੇ ਜੀਆਂ ਨੂੰ ਭੀ ਖਸਮ ਪ੍ਰਭੂ ਦੇ ਲੜ ਲਾ ਲੈਂਦਾ ਹੈ। ਇਹ ਦਾਤ ਜਿਨ੍ਹਾਂ ਨੂੰ ਗੁਰੂ ਤੋਂ ਮਿਲਦੀ ਹੈ ਉਹ ਪ੍ਰਭੂ-ਦਰ ਤੋਂ ਖੁੰਝ ਕੇ ਹੋਰ ਪਾਸੇ ਨਹੀਂ ਭਟਕਦੇ।15। | ਪਾਵਹਿ = ਲੱਭ ਲੈਂਦੇ ਹਨ। ਮੋਖੁ ਦੁਆਰੁ = ਮੁਕਤੀ ਦਾ ਦਰਵਾਜ਼ਾ, 'ਕੂੜ' ਤੋਂ ਖ਼ਲਾਸੀ ਪਾਣ ਦਾ ਰਾਹ। ਪਰਵਾਰੈ = ਪਰਵਾਰ ਨੂੰ। ਸਾਧਾਰੁ = ਆਧਾਰ ਸਹਿਤ ਕਰਦਾ ਹੈ, (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ। ਤਰੈ ਗੁਰੁ = ਗੁਰੂ ਆਪਿ ਤਰਦਾ ਹੈ। ਸਿਖ = ਸਿੱਖਾਂ ਨੂੰ। ਜਪੁ ਜੀ ਵਿਚ ਸ਼ਬਦ 'ਸਿਖ' ਹੇਠ-ਲਿਖੀਆਂ ਤੁਕਾਂ ਵਿਚ ਆਇਆ ਹੈ: (1) ਮਤਿ ਵਿਚਿ ਰਤਨ ਜਵਾਹਰ ਮਾਣਿਕ, ਜੇ ਇਕ ਗੁਰ ਕੀ ਸਿਖ ਸੁਣੀ।(ਪਉੜੀ 6 (2) ਮੰਨੈ ਤਰੈ ਤਾਰੇ ਗੁਰੁ ਸਿਖ।(ਪਉੜੀ 15 ਪਹਿਲੀ ਤੁਕ ਵਿਚ 'ਸਿਖ' ਇਸਤ੍ਰੀ-ਲਿੰਗ ਹੈ। ਇਸ ਦਾ ਵਿਸ਼ੇਸ਼ਣ 'ਇਕ' ਭੀ ਇਸਤ੍ਰੀ-ਲਿੰਗ ਹੈ। ਇਸ ਵਾਸਤੇ ਇਕ-ਵਚਨ ਹੁੰਦਿਆਂ ਭੀ (ੁ) ਨਹੀਂ ਵਰਤਿਆ ਗਿਆ, ਜੋ ਕੇਵਲ ਪੁਲਿੰਗ ਵਾਸਤੇ ਹੈ। ਦੂਜੀ ਵਿਚ 'ਸਿਖ' ਪੁਲਿੰਗ ਬਹੁ-ਵਚਨ ਹੈ। ਤਾਰੇ ਸਿਖ = ਸਿੱਖਾਂ ਨੂੰ ਤਾਰਦਾ ਹੈ। ਭਵਹਿ ਨ = ਨਹੀਂ ਭੌਂਦੇ। ਭਵਹਿ ਨ ਭਿਖ = ਭਿੱਖਿਆ ਲਈ ਨਹੀਂ ਭੌਂਦੇ ਫਿਰਦੇ, ਲੋੜਾਂ ਦੀ ਖ਼ਾਤਰ ਦਰ-ਦਰ ਨਹੀਂ ਰੁਲਦੇ ਫਿਰਦੇ, ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ। |
3 | https://www.gurugranthdarpan.net/0003.html | ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ | ਜਿਨ੍ਹਾਂ ਮਨੁੱਖਾਂ ਦੀ ਸੁਰਤ ਨਾਮ ਵਿਚ ਜੁੜੀ ਰਹਿੰਦੀ ਹੈ ਤੇ ਜਿਨ੍ਹਾਂ ਦੇ ਅੰਦਰ ਪ੍ਰਭੂ ਵਾਸਤੇ ਲਗਨ ਬਣ ਜਾਂਦੀ ਹੈ ਉਹੀ ਮਨੁੱਖ (ਇੱਥੇ ਜਗਤ ਵਿਚ) ਮੰਨੇ-ਪ੍ਰਮੰਨੇ ਰਹਿੰਦੇ ਹਨ ਅਤੇ ਸਭ ਦੇ ਆਗੂ ਹੁੰਦੇ ਹਨ, ਅਕਾਲ ਪੁਰਖ ਦੀ ਦਰਗਾਹ ਵਿਚ ਭੀ ਉਹ ਪੰਚ ਜਨ ਹੀ ਆਦਰ ਪਾਂਦੇ ਹਨ। ਰਾਜ-ਦਰਬਾਰਾਂ ਵਿਚ ਭੀ ਉਹ ਪਂਚ ਜਨ ਹੀ ਸੋਭਦੇ ਹਨ। ਇਹਨਾਂ ਪੰਚ ਜਨਾਂ ਦੀ ਸੁਰਤ ਦਾ ਨਿਸ਼ਾਨਾ ਕੇਵਲ ਇਕ ਗੁਰੂ ਹੀ ਹੈ (ਭਾਵ, ਇਹਨਾਂ ਦੀ ਸੁਰਤਿ ਗੁਰ-ਸ਼ਬਦ ਵਿਚ ਹੀ ਰਹਿਂਦੀ ਹੈ, ਗੁਰ-ਸ਼ਬਦ ਵਿਚ ਜੁੜੇ ਰਹਿੰਦਾ ਹੀ ਇਹਨਾਂ ਦਾ ਅਸਲ ਨਿਸ਼ਾਨਾ ਹੈ) । | ਪੰਚ = ਉਹ ਮਨੁੱਖ ਜਿਨ੍ਹਾਂ ਨਾਮ ਸੁਣਿਆ ਹੈ ਤੇ ਮੰਨਿਆ ਹੈ, ਉਹ ਮਨੁੱਖ ਜਿਨ੍ਹਾਂ ਦੀ ਸੁਰਤਿ ਨਾਮ ਵਿਚ ਜੁੜੀ ਹੈ ਤੇ ਜਿਨ੍ਹਾਂ ਦੇ ਅੰਦਰ ਪਰਤੀਤ ਆ ਗਈ ਹੈ। ਪਰਵਾਣੁ = ਕਬੂਲ, ਸੁਰਖ਼ਰੂ। ਪਰਧਾਨੁ = ਆਗੂ, ਵੱਡੇ। ਪੰਚੇ = ਪੰਚ ਹੀ, ਸੰਤ ਜਨ ਹੀ। ਦਰਗਹ = ਅਕਾਲ ਪੁਰਖ ਦੇ ਦਰਬਾਰ ਵਿਚ। ਮਾਨੁ = ਆਦਰ; ਵਡਿਆਈ। ਸੋਹਹਿ = ਸੋਭਦੇ ਹਨ, ਸੋਹਣੇ ਲੱਗਦੇ ਹਨ। ਦਰਿ = ਦਰ 'ਤੇ, ਦਰਬਾਰ ਵਿਚ। ਗੁਰੁ ਏਕੁ = ਕੇਵਲ ਗੁਰੂ ਹੀ। ਧਿਆਨੁ = ਸੁਰਤ ਦਾ ਨਿਸ਼ਾਨਾ। |
3 | https://www.gurugranthdarpan.net/0003.html | ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ | (ਪਰ ਗੁਰ-ਸ਼ਬਦ ਵਿਚ ਜੁੜੇ ਰਹਿਣ ਦਾ ਇਹ ਸਿੱਟਾ ਨਹੀਂ ਨਿਕਲ ਸਕਦਾ ਕਿ ਕੋਈ ਮਨੁੱਖ ਪ੍ਰਭੂ ਦੀ ਰਚੀ ਸਿਸ਼੍ਰਟੀ ਦਾ ਅੰਤ ਪਾ ਸਕੇ) ਅਕਾਲ-ਪੁਰਖ ਦੀ ਕੁਦਰਤਿ ਦਾ ਕੋਈ ਲੇਖਾ ਹੀ ਨਹੀਂ (ਭਾਵ, ਅੰਤ ਨਹੀਂ ਪੈ ਸਕਦਾ) , ਭਾਵੇਂ ਕੋਈ ਕਥਨ ਕਰ ਵੇਖੇ ਤੇ ਵਿਚਾਰ ਕਰ ਲਏ (ਪਰਮਾਤਮਾ ਤੇ ਉਸ ਦੀ ਕੁਦਰਤਿ ਦਾ ਅੰਤ ਲੱਭਣਾ ਮਨੁੱਖ ਦੀ ਜ਼ਿੰਦਗੀ ਦਾ ਮਨੋਰਥ ਹੋ ਹੀ ਨਹੀਂ ਸਕਦਾ) । | ਕਹੈ– ਬਿਆਨ ਕਰੇ, ਕਥਨ ਕਰੇ। ਵੀਚਾਰੁ = ਕੁਦਰਤ ਦੇ ਲੇਖੇ ਦੀ ਵੀਚਾਰ। ਕਰਤੇ ਕੈ ਕਰਣੈ = ਕਰਤਾਰ ਦੀ ਕੁਦਰਤ ਦਾ। ਸੁਮਾਰੁ = ਹਿਸਾਬ, ਲੇਖਾ। |
3 | https://www.gurugranthdarpan.net/0003.html | ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ | (ਅਕਾਲ ਪੁਰਖ ਦਾ) ਧਰਮ-ਰੂਪੀ ਬੱਝਵਾਂ ਨੀਯਮ ਹੀ ਬਲਦ ਹੈ (ਜੋ ਸ੍ਰਿਸ਼ਟੀ ਨੂੰ ਕਾਇਮ ਰੱਖ ਰਿਹਾ ਹੈ) । (ਇਹ ਧਰਮ) ਦਇਆ ਦਾ ਪੁੱਤਰ ਹੈ (ਭਾਵ, ਅਕਾਲ ਪੁਰਖ ਨੇ ਆਪਣੀ ਮਿਹਰ ਕਰ ਕੇ ਸ੍ਰਿਸ਼ਟੀ ਨੂੰ ਟਿਕਾ ਰੱਖਣ ਲਈ 'ਧਰਮ'-ਰੂਪ ਨੀਯਮ ਬਣਾ ਦਿੱਤਾ ਹੈ) । ਇਸ ਧਰਮ ਨੇ ਆਪਣੀ ਮਰਯਾਦਾ ਅਨੁਸਾਰ ਸੰਤੋਖੁ ਨੂੰ ਜਨਮ ਦੇ ਦਿੱਤਾ ਹੈ। ਜੇ ਕੋਈ ਮਨੁੱਖ (ਇਸ ਉਪਰ-ਦੱਸੀ ਵਿਚਾਰ ਨੂੰ) ਸਮਝ ਲਏ, ਤਾਂ ਉਹ ਇਸ ਯੋਗ ਹੋ ਜਾਂਦਾ ਹੈ ਕਿ ਉਸ ਦੇ ਅੰਦਰ ਅਕਾਲ ਪੁਰਖ ਦਾ ਪਰਕਾਸ਼ ਹੋ ਜਾਏ। (ਨਹੀਂ ਤਾਂ, ਖ਼ਿਆਲ ਤਾਂ ਕਰੋ ਕਿ) ਬਲਦ ਉੱਤੇ ਧਰਤੀ ਦਾ ਕਿਤਨਾ ਕੁ ਬੇਅੰਤ ਭਾਰ ਹੈ (ਉਹ ਵਿਚਾਰਾ ਇਤਨੇ ਭਾਰ ਨੂੰ ਚੁੱਕ ਕਿਵੇਂ ਸਕਦਾ ਹੈ?) , (ਦੂਜੀ ਵਿਚਾਰ ਹੋਰ ਹੈ ਕਿ ਜੇ ਧਰਤੀ ਦੇ ਹੇਠ ਬਲਦ ਹੈ, ਉਸ ਬਲਦ ਨੂੰ ਸਹਾਰਾ ਦੇਣ ਲਈ ਹੇਠ ਹੋਰ ਧਰਤੀ ਹੋਈ, ਉਸ) ਧਰਤੀ ਦੇ ਹੋਰ ਬਲਦ, ਉਸ ਤੋਂ ਹੇਠਾਂ (ਧਰਤੀ ਦੇ ਹੇਠ) ਹੋਰ ਬਲਦ, ਫੇਰ ਹੋਰ ਬਲਦ, (ਇਸੇ ਤਰ੍ਹਾਂ ਅਖ਼ੀਰਲੇ) ਬਲਦ ਤੋਂ ਭਾਰ (ਸਹਾਰਨ ਲਈ ਉਸ ਦੇ) ਹੇਠ ਕਿਹੜਾ ਆਸਰਾ ਹੋਵੇਗਾ? | ਧੌਲੁ = ਬਲਦ। ਦਇਆ ਕਾ ਪੂਤੁ = ਦਇਆ ਦਾ ਪੁੱਤਰ, ਧਰਮ ਦਇਆ ਤੋਂ ਪੈਦਾ ਹੁੰਦਾ ਹੈ, ਭਾਵ, ਜਿਸ ਹਿਰਦੇ ਵਿਚ ਦਇਆ ਹੈ ਉੱਥੇ ਧਰਮ ਪਰਫੁਲਤ ਹੁੰਦਾ ਹੈ। ਸੰਤੋਖ = ਸੰਤੋਖ ਨੂੰ। ਥਾਪਿ ਰਖਿਆ = ਟਿਕਾ ਰੱਖਿਆ, ਹੋਂਦ ਵਿਚ ਲਿਆਂਦਾ ਹੈ, ਪੈਦਾ ਕੀਤਾ ਹੈ। ਜਿਨਿ = ਜਿਸ (ਧਰਮ) ਨੇ। ਧਰਮ = ਅਕਾਲ ਪੁਰਖ ਦਾ ਨਿਯਮ। ਸੂਤਿ = ਸੂਤਰ ਵਿਚ, ਮਰਯਾਦਾ ਵਿਚ। ਬੁਝੈ = ਸਮਝ ਲਏ। ਸਚਿਆਰੁ = ਸੱਚ ਦਾ ਪਰਕਾਸ਼ ਹੋਣ ਲਈ ਯੋਗ। ਕੇਤਾ ਭਾਰੁ = ਬੇਅੰਤ ਭਾਰ। ਧਰਤੀ ਹੋਰੁ = ਧਰਤੀ ਦੇ ਹੇਠਾਂ ਹੋਰ ਬਲਦ। ਪਰੈ = ਉਸ ਤੋਂ ਹੇਠਾਂ। ਤਿਸ ਤੇ = ਉਸ ਬਲਦ ਤੋਂ। ਤਲੈ = ਉਸ ਬਲਦ ਦੇ ਹੇਠਾਂ। ਕਵਣੁ ਜੋਰੁ = ਕਿਹੜਾ ਸਹਾਰਾ। |
3 | https://www.gurugranthdarpan.net/0003.html | ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ | (ਸ੍ਰਿਸ਼ਟੀ ਵਿਚ) ਕਈ ਜ਼ਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ। ਇਹਨਾਂ ਸਭਨਾਂ ਨੇ ਇਕ-ਤਾਰ ਚਲਦੀ ਕਲਮ ਨਾਲ (ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਲਿਖਿਆ ਹੈ (ਪਰ) ਕੋਈ ਵਿਰਲਾ ਮਨੁੱਖ ਇਹ ਲੇਖਾ ਲਿਖਣਾ ਜਾਣਦਾ ਹੈ (ਭਾਵ, ਪਰਮਾਤਮਾ ਦੀ ਕੁਦਰਤ ਦਾ ਅੰਤ ਕੋਈ ਭੀ ਜੀਵ ਖਾ ਨਹੀਂ ਸਕਦਾ। (ਜੇ) ਲੇਖਾ ਲਿਖਿਆ (ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ) ਕੇਡਾ ਵੱਡਾ ਹੋ ਜਾਏ। ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੁੰਦਰ ਰੂਪ ਹੈ, ਬੇਅੰਤ ਉਸ ਦੀ ਦਾਤ ਹੈ-ਇਸ ਦਾ ਕੌਣ ਅੰਦਾਜ਼ਾ ਲਾ ਸਕਦਾ ਹੈ? (ਅਕਾਲ ਪੁਰਖ ਨੇ) ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ, ਉਸ ਹੁਕਮ ਨਾਲ (ਹੀ ਜ਼ਿੰਦਗੀ ਦੇ) ਲੱਖਾਂ ਦਰੀਆ ਬਣ ਗਏ। | ਜੀਅ = ਜੀਵ ਜੰਤ। ਕੇ ਨਾਵ = ਕਈ ਨਾਵਾਂ ਦੇ। ਵੁੜੀ = ਵਗਦੀ, ਚਲਦੀ। ਕਲਾਮ = ਕਲਮ। ਵੁੜੀ ਕਲਾਮ = ਚਲਦੀ ਕਲਮ ਨਾਲ, ਭਾਵ, ਕਲਮ ਨੂੰ ਰੋਕਣ ਤੋਂ ਬਿਨਾ ਹੀ ਇਕ-ਤਾਰ। ਲਿਖਿ ਜਾਣੈ = ਲਿਖਦਾ ਜਾਣਦਾ ਹੈ, ਲਿਖਣ ਦੀ ਸਮਝ ਹੈ। ਕੋਇ = ਕੋਈ ਵਿਰਲਾ। ਲੇਖਾ ਲਿਖਿਆ = ਲਿਖਿਆ ਹੋਇਆ ਲੇਖਾ, ਜੇ ਇਹ ਲੇਖਾ ਲਿਖਿਆ ਜਾਏ। ਕੇਤਾ ਹੋਇ = ਕੇਡਾ ਵੱਡਾ ਹੋ ਜਾਏ, ਬੇਅੰਤ ਹੋ ਜਾਏ। ਪਸਾਉ = ਪਸਾਰਾ, ਸੰਸਾਰ। ਕਵਾਉ = ਬਚਨ, ਹੁਕਮ। ਤਿਸ ਤੇ = ਉਸ ਹੁਕਮ ਤੋਂ। ਹੋਏ = ਬਣ ਗਏ। ਲਖ ਦਰੀਆਉ = ਲੱਖਾਂ ਦਰਿਆ। ਸੁਆਲਿਹੁ = ਸੁੰਦਰ। ਕੂਤੁ = ਮਾਪ, ਅੰਦਾਜ਼ਾ। |
3 | https://www.gurugranthdarpan.net/0003.html | ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੬॥ | (ਸੋ) ਮੇਰੀ ਕੀਹ ਤਾਕਤ ਹੈ ਕਿ (ਕਰਤਾਰ ਦੀ ਕੁਦਰਤਿ ਦੀ) ਵਿਚਾਰ ਕਰ ਸਕਾਂ? (ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ) ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ। ਜੋ ਤੈਨੂੰ ਚੰਗਾ ਲੱਗਦਾ ਹੈ, ਉਹ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ) ।16। ਭਾਵ:ਭਾਗਾਂ ਵਾਲੇ ਹਨ ਉਹ ਮਨੁੱਖ ਜਿਨ੍ਹਾਂ ਨੇ ਗੁਰੂ ਦੇ ਦੱਸੇ ਹੋਏ ਰਾਹ ਨੂੰ ਆਪਣੇ ਜੀਵਨ ਦਾ ਮਨੋਰਥ ਬਣਾਇਆ ਹੈ, ਜਿਨ੍ਹਾਂ ਨੇ ਨਾਮ ਵਿਚ ਸੁਰਤ ਜੋੜੀ ਹੈ ਤੇ ਜਿਨ੍ਹਾਂ ਨੇ ਪਰਮਾਤਮਾ ਨਾਲ ਪਿਆਰ ਦਾ ਰਿਸ਼ਤਾ ਗੰਢਿਆ ਹੈ। ਇਸ ਰਾਹ 'ਤੇ ਤੁਰ ਕੇ ਪ੍ਰਭੂ ਦੀ ਰਜ਼ਾ ਵਿਚ ਰਹਿਣਾ ਹੀ ਉਹਨਾਂ ਨੂੰ ਭਾਉਂਦਾ ਹੈ। ਇਹ ਨਾਮ ਸਿਮਰਨ-ਰੂਪ 'ਧਰਮ' ਉਹਨਾਂ ਦੀ ਜ਼ਿੰਦਗੀ ਦਾ ਸਹਾਰਾ ਬਣਦਾ ਹੈ, ਜਿਸ ਕਰਕੇ ਉਹ ਸੰਤੋਖ ਵਾਲਾ ਜੀਵਨ ਬਿਤਾਂਦੇ ਹਨ। ਪਰ ਗੁਰੂ ਦੇ ਦੱਸੇ ਹੋਏ ਰਾਹ ਉੱਤੇ ਤੁਰਨ ਦਾ ਇਹ ਸਿੱਟਾ ਨਹੀਂ ਨਿਕਲ ਸਕਦਾ ਕਿ ਕੋਈ ਮਨੁੱਖ ਪ੍ਰਭੂ ਦੀ ਰਚੀ ਸ੍ਰਿਸ਼ਟੀ ਦਾ ਅੰਤ ਪਾ ਸਕੇ। ਇਧਰ ਤਾਂ ਜਿਉਂ ਜਿਉਂ ਵਧੀਕ ਡੂੰਘਾਈ ਵਿਚ ਜਾਉਗੇ, ਤਿਊਂ ਤਿਉਂ ਇਹ ਸ੍ਰਿਸ਼ਟੀ ਹੋਰ ਬੇਅੰਤ ਜਾਪੇਗੀ। ਅਸਲ ਵਿਚ ਅਜਿਹੇ ਕੋਝੇ ਜਤਨ ਦਾ ਹੀ ਨਤੀਜਾ ਸੀ ਕਿ ਆਮ ਲੋਕਾਂ ਨੇ ਇਹ ਮਿਥ ਲਿਆ ਕਿ ਅਸਾਡੀ ਧਰਤੀ ਨੂੰ ਇਕ ਬੌਲਦ ਨੇ ਚੁੱਕਿਆ ਹੋਇਆ ਹੈ। ਪਰਮਾਤਮਾ ਤੇ ਉਸ ਦੀ ਕੁਦਰਤਿ ਦਾ ਅੰਤ ਲੱਭਣਾ ਮਨੁੱਖ ਦੀ ਜ਼ਿੰਦਗੀ ਦਾ ਮਨੋਰਥ ਬਣ ਹੀ ਨਹੀਂ ਸਕਦਾ।16। | ਕੁਦਰਤਿ = ਤਾਕਤ, ਸਮਰਥਾ। ਕਵਣ = ਕਿਹੜੀ, ਕੀਹ। ਕੁਦਰਤਿ ਕਵਣ = ਕੀਹ ਸਮਰੱਥਾ? ('ਕੁਦਰਤਿ' ਸ਼ਬਦ ਇਸਤ੍ਰੀ ਲਿੰਗ ਹੈ। ਸੋ ਇਹ 'ਕੁਦਰਤਿ' ਦਾ ਵਿਸ਼ਸ਼ੇਣ ਹੈ।) ਕਹਾ = ਮੈਂ-ਆਖਾਂ। ਕਹਾ ਵਿਚਾਰੁ = ਮੈਂ ਵਿਚਾਰ ਕਰ ਸਕਾਂ। ਵਾਰਿਆ ਨਾ ਜਾਵਾ = ਸਦਕੇ ਨਹੀਂ ਹੋ ਸਕਦਾ, (ਭਾਵ, ਮੇਰੀ ਕੀਹ ਪਾਂਇਆਂ ਹੈ?) ਸਾਈ ਕਾਰ = ਉਹੋ ਕਾਰ, ਉਹੋ ਕੰਮ। ਸਲਾਮਤਿ = ਥਿਰ, ਅਟੱਲ। ਨਿਰੰਕਾਰ = ਹੇ ਹਰੀ! |
3 | https://www.gurugranthdarpan.net/0003.html | ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ | (ਅਕਾਲ ਪੁਰਖ ਦੀ ਰਚਨਾ ਵਿਚ) ਅਨਗਿਣਤ ਜੀਵ ਜਪ ਕਰਦੇ ਹਨ, ਬੇਅੰਤ ਜੀਵ (ਹੋਰਨਾਂ ਨਾਲ) ਪਿਆਰ (ਦਾ ਵਰਤਾਉ) ਕਰ ਰਹੇ ਹਨ। ਕਈ ਜੀਵ ਪੂਜਾ ਕਰ ਰਹੇ ਹਨ। ਅਤੇ ਅਨਗਿਣਤ ਹੀ ਜੀਵ ਤਪ ਸਾਧ ਕਰ ਰਹੇ ਹਨ। | ਅਸੰਖ = ਅਨਗਿਣਤ, ਬੇਅੰਤ (ਜੀਵ) । ਭਾਉ = ਪਿਆਰ। ਤਪ-ਤਾਉ = ਤਪਾਂ ਦਾ ਤਪਣਾ। |
3 | https://www.gurugranthdarpan.net/0003.html | ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥ | ਬੇਅੰਤ ਜੀਵ ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ ਮੂੰਹ ਨਾਲ ਕਰ ਰਹੇ ਹਨ। ਜੋਗ ਦੇ ਸਾਧਨ ਕਰਨ ਵਾਲੇ ਬੇਅੰਤ ਮਨੁੱਖ ਆਪਣੇ ਮਨ ਵਿਚ (ਮਾਇਆ ਵਲੋ) ਉਪਰਾਮ ਰਹਿੰਦੇ ਹਨ। | ਮੁਖਿ = ਮੂੰਹ ਨਾਲ। ਗਰੰਥ ਵੇਦ ਪਾਠ = ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ। ਜੋਗ = ਜੋਗ ਸਾਧਨ ਕਰਨ ਵਾਲੇ। ਮਨਿ = ਮਨ ਵਿਚ। ਉਦਾਸ ਰਹਹਿ = ਉਪਰਾਮ ਰਹਿੰਦੇ ਹਨ। |
4 | https://www.gurugranthdarpan.net/0004.html | ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ | (ਅਕਾਲ ਪੁਰਖ ਦੀ ਕੁਦਰਤਿ ਵਿਚ) ਅਣਗਿਣਤ ਭਗਤ ਹਨ, ਜੋ ਅਕਾਲ ਪੁਰਖ ਦੇ ਗੁਣਾਂ ਅਤੇ ਗਿਆਨ ਦੀ ਵਿਚਾਰ ਕਰ ਰਹੇ ਹਨ, ਅਨੇਕਾਂ ਹੀ ਦਾਨੀ ਤੇ ਦਾਤੇ ਹਨ। | ਗੁਣ ਵੀਚਾਰੁ-ਅਕਾਲ ਪੁਰਖ ਦੇ ਗੁਣਾਂ ਦਾ ਖ਼ਿਆਲ। ਗਿਆਨ ਵੀਚਾਰੁ-(ਅਕਾਲ ਪੁਰਖ ਦੇ) ਗਿਆਨ ਦਾ ਵਿਚਾਰ। ਸਤੀ-ਸਤ ਧਰਮ ਵਾਲੇ ਮਨੁੱਖ। ਦਾਤਾਰ-ਦਾਤਾਂ ਦੇਣ ਵਾਲੇ, ਬਖ਼ਸ਼ਸ ਕਰਨ ਵਾਲੇ। |
4 | https://www.gurugranthdarpan.net/0004.html | ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ | (ਅਕਾਲ ਪੁਰਖ ਦੀ ਰਚਨਾ ਵਿਚ) ਬੇਅੰਤ ਸੂਰਮੇ ਹਨ ਜੋ ਆਪਣੇ ਮੂੰਹਾਂ ਉੱਤੇ (ਭਾਵ ਸਨਮੁਖ ਹੋ ਕੇ) ਸ਼ਾਸਤ੍ਰਾਂ ਦੇ ਵਾਰ ਸਹਿੰਦੇ ਹਨ, ਅਨੇਕਾਂ ਮੋਨੀ ਹਨ, ਜੋ ਇਕ-ਰਸ ਬ੍ਰਿਤੀ ਜੋੜ ਕੇ ਬੈਠ ਰਹੇ ਹਨ। | ਸੂਰ-ਸੂਰਮੇ, ਜੋਧੇ। ਮੁਹ-ਮੂੰਹਾਂ ਉੱਤੇ। ਭਖਸਾਰ-ਸਾਰ ਭਖਣ ਵਾਲੇ, ਲੋਹਾ ਖਾਣ ਵਾਲੇ, ਸ਼ਾਸਤ੍ਰਾਂ ਦੇ ਵਾਰ ਸਹਿਣ ਵਾਲੇ। ਮੋਨਿ-ਚੁੱਪ ਰਹਿਣ ਵਾਲੇ। ਲਿਵ ਲਾਇ ਤਾਰ-ਲਿਵ ਦੀ ਤਾਰ ਲਾ ਕੇ, ਇਕ-ਰਸ ਲਿਵ ਲਾ ਕੇ, ਇਕ-ਰਸ ਬ੍ਰਿਤੀ ਜੋੜ ਕੇ। |
4 | https://www.gurugranthdarpan.net/0004.html | ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੭॥ | ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ? (ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ) ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ, ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ) ।17। ਭਾਵ:ਪ੍ਰਭੂ ਦੀ ਸਾਰੀ ਕੁਦਰਤਿ ਦਾ ਅੰਤ ਲੱਭਣਾ ਤਾਂ ਕਿਤੇ ਰਿਹਾ, ਜਗਤ ਵਿਚ ਜੇ ਤੁਸੀਂ ਸਿਰਫ਼ ਉਹਨਾਂ ਬੰਦਿਆਂ ਦੀ ਹੀ ਗਿਣਤੀ ਕਰਨ ਲੱਗੇ ਜੋ ਜਪ, ਤਪ, ਪੂਜਾ, ਧਾਰਮਿਕ ਪੁਸਤਕਾਂ ਦਾ ਪਾਠ, ਜੋਗ, ਸਮਾਧੀ ਆਦਿਕ ਕੰਮ ਕਰਦੇ ਚਲੇ ਆ ਰਹੇ ਹਨ, ਤਾਂ ਇਹ ਲੇਖਾ ਮੁੱਕਣ ਜੋਗਾ ਹੀ ਨਹੀਂ ਹੈ।17। | |
4 | https://www.gurugranthdarpan.net/0004.html | ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ | (ਨਿਰੰਕਾਰ ਦੀ ਰਚੀ ਹੋਈ ਸ੍ਰਿਸ਼ਟੀ ਵਿਚ) ਅਨੇਕਾਂ ਹੀ ਮਹਾਂ ਮੂਰਖ ਹਨ, ਅਨੇਕਾਂ ਹੀ ਚੋਰ ਹਨ, ਜੋ ਪਰਾਇਆ ਮਾਲ (ਚੁਰਾ ਚੁਰਾ ਕੇ) ਵਰਤ ਰਹੇ ਹਨ ਅਤੇ ਅਨੇਕਾਂ ਹੀ ਇਹੋ ਜਿਹੇ ਮਨੁੱਖ ਹਨ, ਜੋ (ਦੂਜਿਆਂ ਉੱਤੇ) ਹੁਕਮ ਤੇ ਵਧੀਕੀਆਂ ਕਰ ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ। | ਮੂਰਖ ਅੰਧ ਘੋਰ-ਪਰਲੇ ਦਰਜੇ ਦੇ ਮੂਰਖ, ਮਹਾਂ ਮੂਰਖ। ਹਰਾਮਖੋਰ-ਪਰਾਇਆ ਮਾਲ ਖਾਣ ਵਾਲੇ। ਅਮਰ-ਹੁਕਮ। ਜੋਰ-ਧੱਕੇ, ਵਧੀਕੀਆਂ। ਕਰਿ ਜਾਹਿ-ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ। |
4 | https://www.gurugranthdarpan.net/0004.html | ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ | ਅਨੇਕਾਂ ਹੀ ਖ਼ੂਨੀ ਮਨੁੱਖ ਲੋਕਾਂ ਦੇ ਗਲ ਵੱਢ ਰਹੇ ਹਨ ਅਤੇ ਅਨੇਕਾਂ ਹੀ ਪਾਪੀ ਮਨੁੱਖ ਪਾਪ ਕਮਾ ਕੇ (ਆਖ਼ਰ) ਇਸ ਦੁਨੀਆ ਤੋਂ ਤੁਰ ਜਾਂਦੇ ਹਨ। | ਗਲਵਢ-ਗਲ ਵੱਢਣ ਵਾਲੇ, ਕਾਤਲ, ਖ਼ੂਨੀ ਮਨੁੱਖ। ਹਤਿਆ ਕਮਾਹਿ-ਦੂਜਿਆਂ ਦੇ ਗਲ ਵੱਢਦੇ ਹਨ। ਪਾਪੁ ਕਰਿ ਜਾਹਿ-ਪਾਪ ਕਮਾ ਕੇ ਅੰਤ ਨੂੰ ਤੁਰ ਜਾਂਦੇ ਹਨ। |
4 | https://www.gurugranthdarpan.net/0004.html | ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ | ਅਨੇਕਾਂ ਹੀ ਝੂਠ ਬੋਲਣ ਦੇ ਸੁਭਾਉ ਵਾਲੇ ਮਨੁੱਖ ਝੂਠ ਵਿਚ ਹੀ ਰੁੱਝੇ ਪਏ ਹਨ ਅਤੇ ਅਨੇਕਾਂ ਹੀ ਖੋਟੀ ਬੁੱਧੀ ਵਾਲੇ ਮਨੁੱਖ ਮਲ (ਭਾਵ, ਅਖਾਜ) ਹੀ ਖਾਈ ਜਾ ਰਹੇ ਹਨ। | ਕੂੜਿਆਰ-ਉਹ ਮਨੁੱਖ ਜਿਨ੍ਹਾਂ ਦੇ ਹਿਰਦੇ ਕੂੜ ਦੇ ਟਿਕਾਣੇ ਬਣੇ ਪਏ ਹਨ, ਝੂਠ ਦੇ ਸੁਭਾਉ ਵਾਲੇ। ਕੂੜੇ-ਕੂੜ ਵਿਚ ਹੀ। ਫਿਰਾਹਿ-ਫਿਰਦੇ ਹਨ, ਪਰਵਿਰਤ ਹਨ, ਰੁੱਝੇ ਹੋਏ ਹਨ। ਮਲੇਛ-ਮਲੀਨ ਮਤ ਵਾਲੇ, ਖੋਟੀ ਬੁੱਧ ਵਾਲੇ ਮਨੁੱਖ। ਖਾਹਿ-ਖਾਂਦੇ ਹਨ। ਭਖਿ ਖਾਹਿ-ਹਾਬੜਿਆਂ ਵਾਂਗ ਖਾਈ ਜਾਂਦੇ ਹਨ। ('ਭਖ' ਅਤੇ 'ਖਾਹਿ' ਦੋਵੇਂ ਸੰਸਕ੍ਰਿਤ ਦੇ ਧਾਤੂ ਹਨ, ਦੋਹਾਂ ਦਾ ਅਰਥ ਹੈ 'ਖਾਣਾ'। ਤੀਜੀ ਪਉੜੀ ਵਿਚ ਭੀ ਇਕ ਇਹੋ ਜਿਹੀ 'ਖਾਹੀ ਖਾਹਿ' ਸੰਯੁਕਤ ਕ੍ਰਿਆ ਆ ਚੁਕੀ ਹੈ) । |
4 | https://www.gurugranthdarpan.net/0004.html | ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥ | ਅਨੇਕਾਂ ਹੀ ਨਿਦੰਕ (ਨਿੰਦਾ ਕਰ ਕੇ) ਆਪਣੇ ਸਿਰ ਉੱਤੇ (ਨਿੰਦਿਆ ਦਾ) ਭਾਰ ਚੁੱਕ ਰਹੇ ਹਨ। (ਹੇ ਨਿਰੰਕਾਰ! ਅਨੇਕਾਂ ਹੋਰ ਜੀਵ ਕਈ ਹੋਰ ਕੁਕਰਮਾਂ ਵਿਚ ਫਸੇ ਹੋਣਗੇ, ਮੇਰੀ ਕੀਹ ਤਾਕਤ ਹੈ ਕਿ ਤੇਰੀ ਕੁਦਰਤਿ ਦੀ ਪੂਰਨ ਵਿਚਾਰ ਕਰ ਸਕਾਂ? ਨਾਨਕ ਵਿਚਾਰਾ (ਤਾਂ) ਇਹ (ਉਪਰਲੀ ਤੁੱਛ ਜਿਹੀ) ਵਿਚਾਰ ਪੇਸ਼ ਕਰਦਾ ਹੈ। | ਸਿਰਿ-ਆਪਣੇ ਸਿਰ ਉੱਤੇ। ਸਿਰਿ ਕਰਹਿ ਭਾਰੁ-ਆਪਣੇ ਸਿਰ ਉੱਤੇ ਭਾਰ ਚੁਕਦੇ ਹਨ। ਨਾਨਕੁ ਨੀਚੁ-ਇਸ ਤੁਕ ਵਿਚ ਸ਼ਬਦ 'ਨਾਨਕੁ' ਕਰਤਾ ਕਾਰਕ ਹੈ ਅਤੇ ਪੁਲਿੰਗ ਹੈ। ਸ਼ਬਦ 'ਨੀਚੁ' ਵਿਸ਼ਸ਼ੇਣ ਹੈ ਅਤੇ ਪੁਲਿੰਗ ਹੈ। ਉਂਝ ਭੀ ਸ਼ਬਦ 'ਨਾਨਕੁ' ਦੇ ਨਾਲ ਹੀ ਵਰਤਿਆ ਗਿਆ ਹੈ। ਸੋ 'ਨੀਚੁ' ਸ਼ਬਦ 'ਨਾਨਕੁ' ਦਾ ਵਿਸ਼ਸ਼ੇਣ ਹੈ। ਸਤਿਗੁਰੂ ਜੀ ਆਪਣੇ ਆਪ ਨੂੰ 'ਨੀਚੁ' ਆਖਦੇ ਹਨ, ਇਹ ਗਰੀਬੀ ਭਾਵ ਹੋਰ ਭੀ ਕਈ ਥਾਈਂ ਆਉਂਦਾ ਹੈ, ਜਿਵੇਂ: (1) ਮੈ ਕੀਤਾ ਨ ਜਾਤਾ ਹਰਾਮਖੋਰ। ਹਉ ਕਿਆ ਮੁਹੁ ਦੇਸਾ ਦੁਸਟੁ ਚੋਰ।ਨਾਨਕੁ ਨੀਚੁ ਕਹੈ ਬੀਚਾਰੁ। ਧਾਣਕ ਰੂਪਿ ਰਹਾ ਕਰਤਾਰ।4। 29।(ਸਿਰੀ ਰਾਗ ਮਹਲਾ 1 (2) ਜੁਗੁ ਜੁਗੁ ਸਾਚਾ ਹੈ ਭੀ ਹੋਸੀ। ਕਉਣੁ ਨ ਮੂਆ ਕਉਣੁ ਨ ਮਰਸੀ।ਨਾਨਕੁ ਨੀਚੁ ਕਹੈ ਬੇਨੰਤੀ, ਦਰਿ ਦੇਖਹੁ ਲਿਵ ਲਾਈ ਹੇ।16।2।(ਮਾਰੂ ਮਹਲਾ 1, ਸੋਹਲੇ (3) ਕਥਨੀ ਕਰਉ ਨ ਆਵੈ ਓਰੁ। ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ।ਦੁਖੁ ਸੁਖੁ ਭਾਣੈ ਤਿਸੈ ਰਜਾਇ। ਨਾਨਾਕੁ ਨੀਚੁ ਕਹੈ ਲਿਵ ਲਾਇ।8।4।(ਗਉੜੀ ਮਹਲਾ 1 ਨਾਨਕੁ ਨੀਚੁ-ਨੀਚ ਨਾਨਕ, ਨਾਨਕ ਵਿਚਾਰਾ, ਗਰੀਬ ਨਾਨਕ। |
4 | https://www.gurugranthdarpan.net/0004.html | ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੮॥ | (ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੇਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੈਂ ਤੇਰੀ ਬੇਅੰਤ ਕੁਦਰਤਿ ਦੀ ਪੂਰਨ ਵਿਚਾਰ ਕਰਨ ਜੋਗਾ ਨਹੀਂ ਹਾਂ) । ਹੇ ਨਿਰੰਕਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ। ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਹੀ ਰਹਿਣਾ ਠੀਕ ਹੈ; ਤੇਰੀ ਸਿਫ਼ਤਿ-ਸਾਲਾਹ ਕਰ ਕੇ ਅਸਾਂ ਜੀਵਾਂ ਲਈ ਇਹੀ ਭਲੀ ਗੱਲ ਹੈ ਕਿ ਤੇਰੀ ਰਜ਼ਾ ਵਿਚ ਰਹੀਏ) । ਭਾਵ:ਪਰਮਾਤਮਾ ਦੀ ਸਾਰੀ ਕੁਦਰਤਿ ਦਾ ਅੰਤ ਲੱਭਣਾ ਤਾਂ ਕਿਤੇ ਰਿਹਾ, ਜੇ ਤੁਸੀ ਜਗਤ ਦੇ ਸਿਰਫ਼ ਚੋਰ ਧਾੜਵੀ ਠੱਗ ਨਿੰਦਕ ਆਦਿਕ ਬੰਦਿਆਂ ਦਾ ਹੀ ਹਿਸਾਬ ਲਾਣ ਲੱਗੋ ਤਾਂ ਇਹਨਾਂ ਦਾ ਭੀ ਕੋਈ ਅੰਤ ਨਹੀਂ। ਜਦ ਤੋਂ ਜਗਤ ਬਣਿਆ ਹੈ, ਬੇਅੰਤ ਜੀਵ ਵਿਕਾਰਾਂ ਵਿਚ ਹੀ ਗ੍ਰਸੇ ਚਲੇ ਆ ਰਹੇ ਹਨ।18। | |
4 | https://www.gurugranthdarpan.net/0004.html | ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ | (ਕੁਦਰਤਿ ਦੇ ਅਨੇਕ ਜੀਵਾਂ ਤੇ ਹੋਰ ਬੇਅੰਤ ਪਦਾਰਥਾਂ ਦੇ) ਅਸੰਖਾਂ ਹੀ ਨਾਮ ਹਨ ਤੇ ਅਸੰਖਾਂ ਹੀ (ਉਹਨਾਂ ਦੇ) ਥਾਂ ਟਿਕਾਣੇ ਹਨ। (ਕੁਦਰਤਿ ਵਿਚ) ਅਸੰਖਾਂ ਹੀ ਭਵਣ ਹਨ ਜਿਨ੍ਹਾਂ ਤਕ ਮਨੁੱਖ ਦੀ ਪਹੁੰਚ ਹੀ ਨਹੀਂ ਹੋ ਸਕਦੀ। (ਪਰ ਜੋ ਮਨੁੱਖ ਕੁਦਰਤਿ ਦਾ ਲੇਖਾ ਕਰਨ ਵਾਸਤੇ ਸ਼ਬਦ) 'ਅਸੰਖ' (ਭੀ) ਆਖਦੇ ਹਨ, (ਉਹਨਾਂ ਦੇ) ਸਿਰ ਉੱਤੇ ਭੀ ਭਾਰ ਹੁੰਦਾ ਹੈ (ਭਾਵ, ਉਹ ਭੀ ਭੁੱਲ ਕਰਦੇ ਹਨ, 'ਅਸੰਖ' ਸ਼ਬਦ ਭੀ ਕਾਫੀ ਨਹੀਂ ਹੈ) । | ਨਾਵ-(ਕੁਦਰਤਿ ਦੇ ਅਨੇਕ ਜੀਵਾਂ ਤੇ ਹੋਰ ਬੇਅੰਤ ਪਦਾਰਥਾਂ ਦੇ) ਨਾਮ। ਅਗੰਮ-ਜਿਸ ਤਾਈਂ (ਕਿਸੇ ਦੀ) ਪਹੁੰਚ ਨ ਹੋ ਸਕੇ। ਲੋਅ-ਲੋਕ, ਭਵਣ। ਅਸੰਖ ਲੋਅ-ਅਨੇਕਾਂ ਹੀ ਭਵਣ। ਕਹਹਿ-ਕਹਿੰਦੇ ਹਨ, ਆਖਦੇ ਹਨ (ਜੋ ਮਨੁੱਖ) । ਸਿਰਿ-ਉਹਨਾਂ ਦੇ ਸਿਰ ਉੱਤੇ। ਹੋਇ-ਹੁੰਦਾ ਹੈ। |
4 | https://www.gurugranthdarpan.net/0004.html | ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ | (ਭਾਵੇਂ ਅਕਾਲ ਪੁਰਖ ਦੀ ਕੁਦਰਤਿ ਦਾ ਲੇਖਾ ਲਫ਼ਜ਼ 'ਅਸੰਖ' ਤਾਂ ਕਿਤੇ ਰਿਹਾ, ਕੋਈ ਭੀ ਸ਼ਬਦ ਕਾਫ਼ੀ ਨਹੀਂ ਹੈ, ਪਰ) ਅਕਾਲ ਪੁਰਖ ਦਾ ਨਾਮ ਭੀ ਅੱਖਰਾਂ ਦੀ ਰਾਹੀਂ ਹੀ (ਲਿਆ ਜਾ ਸਕਦਾ ਹੈ) , ਉਸ ਦੀ ਸਿਫ਼ਿਤ-ਸਾਲਾਹ ਭੀ ਅੱਖਰਾਂ ਦੀ ਰਾਹੀਂ ਹੀ ਕੀਤੀ ਜਾ ਸਕਦੀ ਹੈ। ਅਕਾਲ ਪੁਰਖ ਦਾ ਗਿਆਨ ਭੀ ਅੱਖਰਾਂ ਦੀ ਰਾਹੀਂ ਹੀ (ਵਿਚਾਰਿਆ ਜਾ ਸਕਦਾ ਹੈ) । ਅੱਖਰਾਂ ਦੀ ਰਾਹੀਂ ਹੀ ਉਸਦੇ ਗੀਤ ਅਤੇ ਗੁਣਾਂ ਦਾ ਵਾਕਫ਼ ਹੋ ਸਕੀਦਾ ਹੈ। ਬੋਲੀ ਦਾ ਲਿਖਣਾ ਤੇ ਬੋਣਾ ਭੀ ਅੱਖਰਾਂ ਦੀ ਰਾਹੀਂ ਹੀ ਦੱਸਿਆ ਜਾ ਸਕਦਾ ਹੈ। (ਇਸ ਕਰਕੇ ਸ਼ਬਦ 'ਅਸੰਖ' ਵਰਤਿਆ ਗਿਆ ਹੈ, ਉਂਝ) ਜਿਸ ਅਕਾਲ ਪੁਰਖ ਨੇ (ਜੀਵਾਂ ਦੇ ਸੰਜੋਗ ਦੇ) ਇਹ ਅੱਖਰ ਲਿਖੇ ਹਨ, ਉਸ ਦੇ ਸਿਰ ਉੱਤੇ ਕੋਈ ਲੇਖ ਕਹੀਂ ਹੈ (ਭਾਵ, ਕੋਈ ਮਨੁੱਖ ਉਸ ਅਕਾਲ ਪੁਰਖ ਦਾ ਲੇਖਾ ਨਹੀਂ ਕਰ ਸਕਦਾ) । ਜਿਸ ਜਿਸ ਤਰ੍ਹਾਂ ਉਹ ਅਕਾਲ ਪੁਰਖ ਹੁਕਮ ਕਰਦਾ ਹੈ ਉਸੇ ਤਰ੍ਹਾਂ (ਜੀਵ ਆਪਣੇ ਸੰਜੋਗ) ਭੋਗਦੇ ਹਨ। | ਅਖਰੀ-ਅੱਖਰਾਂ ਦੀ ਰਾਹੀਂ ਹੀ। ਸਾਲਾਹ-ਸਿਫ਼ਤਿ। ਗੁਣ ਗਾਹ-ਗੁਣਾਂ ਦੇ ਗਾਹੁਣ ਵਾਲੇ, ਗੁਣਾਂ ਦੇ ਵਾਕਫ਼। ਬਾਣਿ ਲਿਖਣੁ-ਬਾਣੀ ਦਾ ਲਿਖਣਾ। ਬਾਣਿ-ਬਾਣੀ, ਬੋਲੀ। ਬਾਣਿ ਬੋਲਣੁ-ਬਾਣੀ (ਬੋਲੀ) ਦਾ ਬੋਲਣਾ। ਅਖਰਾ ਸਿਰਿ-ਅੱਖਰਾਂ ਦੀ ਰਾਹੀਂ ਹੀ। ਸੰਜੋਗੁ-ਭਾਗਾਂ ਦਾ ਲੇਖ। ਵਖਾਣਿ-ਵਖਾਣਿਆ ਜਾ ਸਕਦਾ ਹੈ, ਦੱਸਿਆ ਜਾ ਸਕਦਾ ਹੈ। ਜਿਨਿ-ਜਿਸ ਅਕਾਲ ਪੁਰਖ ਨੇ। ਏਹਿ-ਸੰਜੋਗ ਦੇ ਇਹ ਅੱਖਰ। ਤਿਸੁ ਸਿਰਿ-ਉਸ ਅਕਾਲ ਪੁਰਖ ਦੇ ਮੱਥੇ ਉੱਤੇ। ਨਾਹਿ-(ਕੋਈ ਲੇਖ) ਨਹੀਂ ਹੈ। ਜਿਵ-ਜਿਸ ਤਰ੍ਹਾਂ। ਫੁਰਮਾਏ-ਅਕਾਲ ਪੁਰਖ ਹੁਕਮ ਕਰਦਾ ਹੈ। ਤਿਵ ਤਿਵ-ਉਸੇ ਤਰ੍ਹਾਂ। ਪਾਹਿ-(ਜੀਵ) ਪਾ ਲੈਂਦੇ ਹਨ, ਭੋਗਦੇ ਹਨ। |
4 | https://www.gurugranthdarpan.net/0004.html | ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ | ਇਹ ਸਾਰਾ ਸੰਸਾਰ, ਜੋ ਅਕਾਲ ਪੁਰਖ ਨੇ ਬਣਾਇਆ ਹੈ, ਇਹ ਉਸ ਦਾ ਸਰੂਪ ਹੈ ('ਇਹੁ ਵਿਸੁ ਸੰਸਾਰੁ ਤੁਮ ਦੇਖਦੇ, ਇਹੁ ਹਰਿ ਕਾ ਰੂਪੁ ਹੈ, ਹਰਿ ਰੂਪੁ ਨਦਰੀ ਆਇਆ') । ਕੋਈ ਥਾਂ ਅਕਾਲ ਪੁਰਖ ਦੇ ਸਰੂਪ ਤੋਂ ਖ਼ਾਲੀ ਨਹੀਂ ਹੈ, (ਭਾਵ, ਜਿਹੜੀ ਥਾਂ ਜਾਂ ਪਦਾਰਥ ਵੇਖੀਏ ਉਹੀ ਅਕਾਲ ਪੁਰਖ ਦਾ ਸਰੂਪ ਦਿੱਸਦਾ ਹੈ, ਸ੍ਰਿਸ਼ਟੀ ਦਾ ਜ਼ੱਰਾ ਜ਼ੱਰਾ ਅਕਾਲ ਪੁਰਖ ਦਾ ਸਰੂਪ ਹੈ) । ਨੋਟ-ਇਸ ਪਉੜੀ ਵਿਚ ਮੁੱਢ ਤੇ ਜ਼ਿਕਰ ਹੈ ਕਿ ਕਾਦਰ ਦੀ ਇਸ ਕੁਦਰਤਿ ਵਿਚ ਅਨੇਕਾਂ ਹੀ ਜੀਵ-ਜੰਤ, ਅਨੇਕਾਂ ਹੀ ਜ਼ਾਤਾਂ ਦੇ, ਰੰਗਾਂ ਦੇ ਅਤੇ ਅਨੇਕਾਂ ਹੀ ਨਾਮਾਂ ਵਾਲੇ ਹਨ। ਇਤਨੇ ਹਨ ਕਿ ਇਹਨਾਂ ਦੀ ਗਿਣਤੀ ਲਈ ਸ਼ਬਦ 'ਅਸੰਖ' ਵਰਤਣਾ ਭੀ ਭੁੱਲ ਹੈ। ਪਰ ਜਿਤਨੀ ਭੀ ਇਹ ਰਚਨਾ ਹੈ, ਇਹ ਸਾਰੀ ਅਕਾਲ ਪੁਰਖ ਦਾ ਸਰੂਪ ਹੈ, ਕੋਈ ਥਾਂ ਅਜਿਹੀ ਨਹੀਂ ਜੋ ਅਕਾਲ ਪੁਰਖ ਦਾ ਸਰੂਪ ਨਹੀਂ। ਜਿਸ ਚੀਜ਼ ਵਲ ਤੱਕੀਏ, ਅਕਾਲ ਪੁਰਖ ਦੀ ਹੋਂਦ ਹੀ ਅੱਖਾਂ ਅੱਗੇ ਲਿਆਉਂਦੀ ਹੈ। | ਜੇਤਾ-ਜਿਤਨਾ। ਕੀਤਾ-ਪੈਦਾ ਕੀਤਾ ਹੋਇਆ ਸੰਸਾਰ। ਜੇਤਾ ਕੀਤਾ-ਇਹ ਸਾਰਾ ਸੰਸਾਰ ਜੋ ਅਕਾਲ ਪੁਰਖ ਨੇ ਪੈਦਾ ਕੀਤਾ ਹੈ। ਤੇਤਾ-ਉਹ ਸਾਰਾ, ਉਤਨਾ ਹੀ। ਨਾਉ-ਨਾਮ, ਰੂਪ, ਸਰੂਪ। ਨੋਟ-ਅੰਗਰੇਜ਼ੀ ਵਿਚ ਦੋ ਸ਼ਬਦ ਹਨ-ਸੁਬਸਟੳਨਚੲ ਤੇ ਪਰੋਪੲਰਟੇ ਤਿਵੇਂ ਸੰਸਕ੍ਰਿਤ ਵਿਚ ਹਨ 'ਨਾਮ' ਤੇ 'ਗੁਣ' ਜਾਂ 'ਮੂਰਤਿ' ਤੇ 'ਗੁਣ'। ਸੋ 'ਨਾਮ' (ਸਰੂਪ) ਸੁਬਸਟੳਨਚੲ ਹੈ ਤੇ ਗੁਣ ਪਰੋਪੲਰਟੇ ਹੈ ਜਦੋਂ ਕਿਸੇ ਜੀਵ ਦਾ ਜਾਂ ਕਿਸੇ ਪਦਾਰਥ ਦਾ 'ਨਾਮ' ਰੱਖੀਦਾ ਹੈ, ਇਸ ਦਾ ਭਾਵ ਇਹ ਹੁੰਦਾ ਹੈ ਕਿ ਉਸ ਦਾ ਸਰੂਪ (ਸ਼ਕਲ) ਨੀਯਤ ਕਰੀਦਾ ਹੈ। ਜਦੋਂ ਉਹ ਨਾਮ ਲਈਦਾ ਹੈ, ਉਹ ਹਸਤੀ ਅੱਖਾਂ ਅੱਗੇ ਆ ਜਾਂਦੀ ਹੈ। ਵਿਣੁ ਨਾਵੈ-'ਨਾਮ' ਤੋਂ ਬਿਨਾ, ਨਾਮ ਤੋਂ ਖ਼ਾਲੀ। |
4 | https://www.gurugranthdarpan.net/0004.html | ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੯॥ | ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵੀਚਾਰ ਕਰ ਸਕਾਂ? (ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ) । ਹੇ ਨਿਰੰਕਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ, (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਅਸਾਂ ਜੀਵਾਂ ਲਈ ਭਲੀ ਗੱਲ ਹੈ) ।19। ਭਾਵ:ਭਲਾ, ਕਿਤਨੀਆਂ ਧਰਤੀਆਂ ਤੇ ਕਿਤਨੇ ਕੁ ਜੀਵ ਪ੍ਰਭੂ ਨੇ ਰਚੇ ਹਨ? ਮਨੁੱਖਾਂ ਦੀ ਕਿਸੇ ਬੋਲੀ ਵਿਚ ਕੋਈ ਐਸਾ ਲਫ਼ਜ਼ ਹੀ ਨਹੀਂ ਜੋ ਇਹ ਲੇਖਾ ਦੱਸ ਸਕੇ। ਬੋਲੀ ਭੀ ਰੱਬ ਵਲੋਂ ਇਕ ਦਾਤ ਮਿਲੀ ਹੈ, ਪਰ ਇਹ ਮਿਲੀ ਹੈ ਸਿਫ਼ਤਿ-ਸਾਲਾਹ ਕਰਨ ਲਈ। ਇਹ ਨਹੀਂ ਹੋ ਸਕਦਾ ਕਿ ਇਸ ਦੀ ਰਾਹੀਂ ਮਨੁੱਖ ਪ੍ਰਭੂ ਦਾ ਅੰਤ ਪਾ ਸਕੇ। ਵੇਖੋ! ਬੇਅੰਤ ਹੈ ਉਸ ਦੀ ਕੁਦਰਤਿ ਤੇ ਇਸ ਵਿਚ ਜਿਧਰ ਤੱਕੋ ਉਹ ਆਪ ਹੀ ਆਪ ਮੋਜੂਦ ਹੈ। ਕੌਣ ਅੰਦਾਜ਼ਾ ਲਾ ਸਕਦਾ ਹੈ ਕਿ ਉਹ ਕੇਡਾ ਵੱਡਾ ਹੈ ਤੇ ਉਸ ਦੀ ਰਚਨਾ ਕਿਤਨੀ ਕੁ ਹੈ।19। | ਕੁਦਰਤਿ ਕਵਣ-ਸ਼ਬਦ 'ਵੀਚਾਰੁ' ਪੁਲਿੰਗ ਹੈ। ਜੇ ਲਫ਼ਜ਼ 'ਕਵਣ' ਇਸ ਦਾ ਵਿਸ਼ੇਸ਼ਣ ਹੁੰਦਾ, ਤਾਂ ਇਹ ਭੀ ਪੁਲਿੰਗ ਹੁੰਦਾ ਅਤੇ ਇਸ ਦਾ ਰੂਪ 'ਕਵਣੁ' ਹੋ ਜਾਂਦਾ। 'ਕੁਦਰਤਿ' ਇਸਤ੍ਰੀ-ਲਿੰਗ ਹੈ। ਸੋ ਸ਼ਬਦ 'ਕਵਣ' 'ਕੁਦਰਤਿ' ਦਾ ਵਿਸ਼ੇਸ਼ਣ ਹੈ। ਇਸ ਸ਼ਬਦ 'ਕਵਣ' ਦੇ ਪੁਲਿੰਗ ਅਤੇ ਇਸਤ੍ਰੀ ਲਿੰਗ ਰੂਪ ਨੂੰ ਸਮਝਣ ਲਈ ਵੇਖੋ ਪਉੜੀ ਨੰ: 21: ਕਵਣ ਸੁ ਵੇਲਾ, ਵਖਤੁ ਕਵਣੁ, ਕਵਣ ਥਿਤਿ, ਕਵਣੁ ਵਾਰੁ।ਕਵਣਿ ਸਿ ਰੁਤੀ, ਮਾਹੁ ਕਵਣੁ, ਜਿਤੁ ਜੋਆ ਆਕਾਰੁ। 21। ਪਉੜੀ ਨੰ: 16,17 ਅਤੇ 19 ਵਿਚ 'ਕੁਦਰਤਿ ਕਵਣ ਕਹਾ ਵੀਚਾਰੁ' ਤੁਕ ਆਈ ਹੈ, ਪਰ ਪਉੜੀ ਨੰ: 18 ਵਿਚ ਇਸ ਤੁਕ ਦੇ ਥਾਂ ਤੁਕ 'ਨਾਨਕੁ ਨੀਚੁ ਕਹੈ ਵੀਚਾਰੁ' ਵਰਤੀ ਗਈ ਹੈ। ਇਨ੍ਹਾਂ ਦੋਹਾਂ ਨੂੰ ਆਮ੍ਹੋ-ਸਾਹਮਣੇ ਰੱਖ ਕੇ ਵਿਚਾਰੀਏ, ਤਾਂ ਭੀ ਇਹੀ ਅਰਥ ਨਿਕਲਦਾ ਹੈ ਕਿ 'ਮੇਰੀ ਕੀਹ ਤਾਕਤ ਹੈ? ਮੈਂ ਵਿਚਾਰਾ ਨਾਨਕ ਕੀਹ ਵਿਚਾਰ ਕਰ ਸਕਦਾ ਹਾਂ'? ਲਫ਼ਜ਼ 'ਕੁਦਰਤਿ' 'ਸਮਰਥਾ' ਦੇ ਅਰਥ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਹੋਰ ਥਾਈਂ ਭੀ ਆਇਆ ਹੈ, ਜਿਵੇਂ: (1) ਜੇ ਤੂ ਮੀਰ ਮਹਾਪਤਿ ਸਾਹਿਬੁ, ਕੁਦਰਤਿ ਕਉਣ ਹਮਾਰੀ।ਚਾਰੇ ਕੁੰਟ ਸਲਾਮੁ ਕਰਹਿਗੇ, ਘਰਿ ਘਰਿ ਸਿਫਤਿ ਤੁਮਾਰੀ।7।1।8। (ਬਸੰਤ ਹਿੰਡੋਲੁ ਮਹਲਾ 1 (2) ਜਿਉ ਬੋਲਾਵਹਿ ਤਿਉ ਬੋਲਹਿ ਸੁਆਮੀ, ਕੁਦਰਤਿ ਕਵਨ ਹਮਾਰੀ।ਸਾਧ ਸੰਗਿ ਨਾਨਕ ਜਸੁ ਗਾਇਉ, ਜੋ ਪ੍ਰਭੂ ਕੀ ਅਤਿ ਪਿਆਰੀ।8।1।8। (ਗੂਜਰੀ ਮਹਲਾ 5 |
4 | https://www.gurugranthdarpan.net/0004.html | ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ | ਜੇ ਹੱਥ ਜਾਂ ਪੈਰ ਜਾਂ ਸਰੀਰ ਲਿੱਬੜ ਜਾਏ, ਤਾਂ ਪਾਣੀ ਨਾਲ ਧੋਤਿਆਂ ਉਹ ਮੈਲ ਉਤਰ ਜਾਂਦੀ ਹੈ। | ਭਰੀਐ-ਜੇ ਭਰ ਜਾਏ, ਜੇ ਗੰਦਾ ਹੋ ਜਾਏ, ਜੇ ਮੈਲਾ ਹੋ ਜਾਏ। ਤਨੁ-ਸਰੀਰ। ਦੇਹ-ਸਰੀਰ। ਪਾਣੀ ਧੋਤੈ-ਪਾਣੀ ਨਾਲ ਧੋਤਿਆਂ। ਉਤਰਸੁ-ਉਤਰ ਜਾਂਦੀ ਹੈ। ਖੇਹ-ਮਿੱਟੀ, ਧੂੜ, ਮੈਲ। |
4 | https://www.gurugranthdarpan.net/0004.html | ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ | ਜੇ (ਕੋਈ) ਕੱਪੜਾ ਮੂਤਰ ਨਾਲ ਗੰਦਾ ਹੋ ਜਾਏ, ਤਾਂ ਸਾਬੁਣ ਲਾ ਕੇ ਉਸ ਨੂੰ ਧੋ ਲਈਦਾ ਹੈ। | ਪਲੀਤੀ-ਪਲੀਤ, ਗੰਦਾ। ਮੂਤ ਪਲੀਤੀ-ਮੂਤਰ ਨਾਲ ਪਲੀਤ। ਕਪੜੁ-ਕੱਪੜਾ। ਦੇ ਸਾਬੂਣੁ-ਸਾਬਣ ਲਾ ਕੇ। ਲਈਐ-ਲਈਦਾ ਹੈ। ਓਹੁ-ਉਹ ਪਲੀਤ ਹੋਇਆ ਕੱਪੜਾ। ਲਈਐ ਧੋਇ-ਧੋ ਲਈਦਾ ਹੈ। |
4 | https://www.gurugranthdarpan.net/0004.html | ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ | (ਪਰ) ਜੇ (ਮਨੁੱਖ ਦੀ) ਬੁੱਧੀ ਪਾਪਾਂ ਨਾਲ ਮਲੀਨ ਹੋ ਜਾਏ, ਤਾਂ ਉਹ ਪਾਪ ਅਕਾਲ ਪੁਰਖ ਦੇ ਨਾਮ ਵਿਚ ਪਿਆਰ ਕਰਨ ਨਾਲ ਹੀ ਧੋਇਆ ਜਾ ਸਕਦਾ ਹੈ। | ਭਰੀਐ-ਜੇ ਭਰ ਜਾਏ, ਜੇ ਮਲੀਨ ਹੋ ਜਾਏ। ਮਤਿ-ਬੁੱਧ। ਪਾਪਾ ਕੈ ਸੰਗਿ-ਪਾਪਾਂ ਦੇ ਨਾਲ। ਓਹੁ-ਉਹ ਪਾਪ। ਧੋਪੈ-ਧੁਪਦਾ ਹੈ, ਧੁਪ ਸਕਦਾ ਹੈ, ਧੋਇਆ ਜਾ ਸਕਦਾ ਹੈ। ਰੰਗਿ-ਪਿਆਰ ਨਾਲ। ਨਾਵੈ ਕੈ ਰੰਗਿ-ਅਕਾਲ ਪੁਰਖ ਦੇ ਨਾਮ ਦੇ ਪ੍ਰੇਮ ਨਾਲ। |
4 | https://www.gurugranthdarpan.net/0004.html | ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥ | ਹੇ ਨਾਨਕ! 'ਪੰਨੀ' ਜਾਂ 'ਪਾਪ' ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ) ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ। ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ। (ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ। 20। ਨੋਟ-ਪਹਿਲੀ ਪਉੜੀ ਵਿਚ ਤੁਕ ਆਈ ਹੈ, 'ਹੁਕਮਿ ਰਜਾਈ ਚਲਣਾ, ਨਾਨਕ ਲਿਖਿਆ ਨਾਲਿ'। ਦੂਜੀ ਪਉੜੀ ਵਿਚ ਜ਼ਿਕਰ ਆਇਆ ਹੈ, 'ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖੁ ਸੁਖੁ ਪਾਈਅਹਿ'। ਹੁਣ ਇਸ ਪਉੜੀ ਵਿਚ ਉਪਰਲੀਆਂ ਤੁਕਾਂ ਵਾਲਾ ਖ਼ਿਆਲ ਬਿਲਕੁਲ ਸਾਫ਼ ਕੀਤਾ ਗਿਆ ਹੈ। ਸਾਰੀ ਸ੍ਰਿਸ਼ਟੀ ਅਕਾਲ ਪੁਰਖ ਦੇ ਖ਼ਾਸ ਨੀਯਮਾਂ ਵਿਚ ਚੱਲ ਰਹੀ ਹੈ। ਇਹਨਾਂ ਨੀਯਮਾਂ ਦਾ ਨਾਮ ਸਤਿਗੁਰੂ ਜੀ ਨੇ 'ਹੁਕਮ' ਰੱਖਿਆ ਹੈ। ਉਹ ਨੀਯਮ ਇਹ ਹਨ ਕਿ ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ, ਤਿਹੋ ਜਿਹਾ ਫਲ ਪਾਂਦਾ ਹੈ। ਉਸ ਦੇ ਆਪਣੇ ਧੁਰ ਅੰਦਰ ਉਹੋ ਜਿਹੇ ਹੀ ਚੰਗੇ-ਮੰਦੇ ਸੰਸਕਾਰ ਬਣ ਜਾਂਦੇ ਹਨ ਅਤੇ ਉਹਨਾਂ ਦੇ ਅਨੁਸਾਰ ਹੀ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਾਂ, ਅਕਾਲ ਪੁਰਖ ਦੀ ਰਜ਼ਾ ਵਿਚ ਤੁਰ ਕੇ ਆਪਣਾ ਜਨਮ ਸਫਲ ਕਰ ਲੈਂਦਾ ਹੈ। ਭਾਵ:ਮਾਇਆ ਦੇ ਪਰਭਾਵ ਦੇ ਕਾਰਨ ਮਨੁੱਖ ਵਿਕਾਰਾਂ ਵਿਚ ਪੈ ਜਾਂਦਾ ਹੈ, ਤੇ ਇਸ ਦੀ ਮਤ ਮੈਲੀ ਹੋ ਜਾਂਦੀ ਹੈ। ਇਹ ਮੈਲ ਇਸ ਨੂੰ ਸੁੱਧ-ਸਰੂਪ ਪਰਮਾਤਮਾ ਤੋਂ ਵਿਛੋੜ ਰੱਖਦੀ ਹੈ, ਤੇ ਜੀਵ ਦੁਖੀ ਰਹਿੰਦਾ ਹੈ। ਨਾਮ-ਸਿਮਰਨ ਹੀ ਇਕੋ-ਇਕ ਵਸੀਲਾ ਹੈ ਜਿਸ ਨਾਲ ਮਨ ਦੀ ਇਹ ਮੈਲ ਧੁਪ ਸਕਦੀ ਹੈ। (ਸੋ, ਸਿਮਰਨ ਤਾਂ ਵਿਕਾਰਾਂ ਦੀ ਮੈਲ ਧੋ ਕੇ ਮਨ ਨੂੰ ਪ੍ਰਭੂ ਨਾਲ ਮੇਲਣ ਵਾਸਤੇ ਹੈ, ਪ੍ਰਭ ਤੇ ਉਸ ਦੀ ਰਚਨਾ ਦਾ ਅੰਤ ਪਾਣ ਲਈ ਜੀਵ ਨੂੰ ਸਮਰਥ ਨਹੀਂ ਬਣਾ ਸਕਦਾ) । 20। | ਨੋਟ-ਸ਼ਬਦ 'ਆਖਣੁ' ਨੂੰ ਧਿਆਨ ਨਾਲ ਵਿਚਾਰਨਾ ਜ਼ਰੂਰੀ ਹੈ। ਜਪੁਜੀ ਸਾਹਿਬ ਵਿਚ ਇਹ ਸ਼ਬਦ ਹੇਠ-ਲਿਖੀਆਂ ਤੁਕਾਂ ਵਿਚ ਆਇਆ ਹੈ: (1) ਪੁੰਨੀ ਪਾਪੀ ਆਖਣੁ ਨਾਹਿ।(ਪਉੜੀ 20 (2) ਨਾਨਕ ਆਖਣਿ ਸਭੁ ਕੋ ਆਖੈ, ਇਕ ਦੂ ਇਕੁ ਸਿਆਣਾ(ਪਉੜੀ 21 (3) ਜੇ ਕੋ ਖਾਇਕੁ ਆਖਣਿ ਪਾਇ।(ਪਉੜੀ 25 (4) ਕੇਤੇ ਆਖਹਿ ਆਖਣਿ ਪਾਹਿ।(ਪਉੜੀ 26 (5) ਆਖਣਿ ਜੋਰੁ ਚੁਪੈ ਨਹਿ ਜੋਰੁ।(ਪਉੜੀ 33 ਇਸ ਲਫ਼ਜ਼ 'ਆਖਣੁ' ਦੇ ਅਰਥ ਨੂੰ ਸਪੱਸ਼ਟ ਕਰਨ ਲਈ ਕੁਝ ਹੋਰ ਪ੍ਰਮਾਣ ਹੇਠਾਂ ਲਿਖੇ ਜਾਂਦੇ ਹਨ: (6) ਆਖਣੁ ਆਖਿ ਨਾ ਰਜਿਆ, ਸੁਨਣਿ ਨ ਰਜੇ ਕੰਨ।2।19।(ਮਾਝ ਕੀ ਵਾਰ (7) ਆਖਣਿ ਆਖਹਿ ਕੇਤੜੇ, ਗੁਰ ਬਿਨੁ ਬੂਝ ਨ ਹੋਇ।3।13।(ਮਾਝ ਕੀ ਵਾਰ ਉਪਰਲੇ ਪ੍ਰਮਾਣਾਂ ਤੋਂ ਸਪੱਸ਼ਟ ਹੈ ਕਿ 'ਆਖਣੁ' ਨਾਵ ਹੈ ਤੇ 'ਆਖਣਿ' ਕ੍ਰਿਆ ਹੈ। ਨਾਵ 'ਆਖਣੁ' ਦਾ ਅਰਥ ਹੈ 'ਨਾਮ, ਕਹਿਣਾ, ਮੂੰਹ' ਜਿਵੇਂ ਪ੍ਰਮਾਣ ਨੰ: 1 ਅਤੇ 6 ਵਿਚ ਹੈ। ਪ੍ਰਮਾਣ ਨੰ:2, 3, 4, 5, ਅਤੇ 7 ਵਿਚ 'ਆਖਣਿ' ਕ੍ਰਿਆ ਹੈ। ਆਖਣੁ-ਨਾਮੁ, ਬਚਨ। ਨਾਹਿ-ਨਹੀਂ ਹੈ। ਕਰਿ ਕਰਿ ਕਰਣਾ-(ਆਪੋ ਆਪਣੇ) ਕਰਮ ਕਰ ਕੇ, ਜਿਹੋ ਜਿਹੇ ਕਰਮ ਕਰੋਗੇ। ਲਿਖਿ-ਲਿਖ ਕੇ,(ਤਿਹੋ ਜਿਹਾ ਲੇਖਾ) ਲਿਖ ਕੇ, (ਤਿਹੋ ਜਿਹੇ ਸੰਸਕਾਰਾਂ ਦਾ ਲੇਖਾ) ਲਿਖ ਕੇ, (ਤਿਹੋ ਜਿਹੇ ਸੰਸਕਾਰ ਅਪਣੇ ਮਨ ਵਿਚ) ਉੱਕਰ ਕੇ। ਲੈ ਜਾਹੁ-ਤੂੰ ਲੈ ਜਾਹਿਂਗਾ, (ਆਪਣੇ ਨਾਲ) ਲੈ ਜਾਹਿਂਗਾ, (ਆਪਣੇ ਮਨ ਵਿਚ) ਪ੍ਰੋ ਲਵੇਂਗਾ। ਆਪੇ-ਆਪ ਹੀ। ਬੀਜਿ-ਬੀਜ ਕੇ। ਹੁਕਮੀ-ਅਕਾਲ ਪੁਰਖ ਦੇ ਹੁਕਮ ਵਿਚ। ਆਵਹੁ ਜਾਹੁ-ਆਵਹਿਂਗਾ ਤੇ ਜਾਹਿਂਗਾ, ਜੰਮੇਂਗਾ ਤੇ ਮਰਹਿਂਗਾ, ਜਨਮ ਮਰਨ ਵਿਚ ਪਿਆ ਰਹੇਂਗਾ। |
4 | https://www.gurugranthdarpan.net/0004.html | ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ | ਤੀਰਥ ਜਾਤ੍ਰਾ, ਤਪਾਂ ਦੀ ਸਾਧਨਾ, (ਜੀਆਂ ਤੇ) ਦਇਆ ਕਰਨੀ, ਦਿੱਤਾ ਹੋਇਆ ਦਾਨ-(ਇਹਨਾਂ ਕਰਮਾਂ ਦੇ ਵੱਟੇ) ਜੇ ਕਿਸੇ ਮਨੁੱਖ ਨੂੰ ਕੋਈ ਵਡਿਆਈ ਮਿਲ ਭੀ ਜਾਏ, ਤਾਂ ਰਤਾ-ਮਾਤਰ ਹੀ ਮਿਲਦੀ ਹੈ। | ਜੇ ਕੋ ਪਾਵੈ-ਜੇ ਕੋਈ ਮਨੁੱਖ ਪ੍ਰਾਪਤ ਕਰੇ, ਜੇ ਕਿਸੇ ਮਨੁੱਖ ਨੂੰ ਮਿਲ ਭੀ ਜਾਏ, ਤਾਂ। ਤਿਲ ਕਾ-ਤਿਲ ਮਾਤਰ, ਰਤਾ-ਮਾਤਰ। ਮਾਨੁ-ਆਦਰ, ਵਡਿਆਈ। ਦਤੁ-ਦਿੱਤਾ ਹੋਇਆ। |
4 | https://www.gurugranthdarpan.net/0004.html | ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ | (ਪਰ ਜਿਸ ਮਨੁੱਖ ਨੇ ਅਕਾਲ ਪੁਰਖ ਦੇ ਨਾਮ ਵਿਚ) ਸੁਰਤ ਜੋੜੀ ਹੈ, (ਜਿਸ ਦਾ ਮਨ ਨਾਮ ਵਿਚ) ਪਤੀਜ ਗਿਆ ਹੈ. (ਅਤੇ ਜਿਸ ਨੇ ਆਪਣੇ ਮਨ) ਵਿਚ (ਅਕਾਲ ਪੁਰਖ ਦਾ) ਪਿਆਰ ਜਮਾਇਆ ਹੈ, ਉਸ ਮਨੁੱਖ ਨੇ (ਮਾਨੋ) ਆਪਣੇ ਅੰਦਰਲੇ ਤੀਰਥ ਵਿਚ ਮਲ ਮਲ ਕੇ ਇਸ਼ਨਾਨ ਕਰ ਲਿਆ ਹੈ (ਭਾਵ, ਉਸ ਮਨੁੱਖ ਨੇ ਆਪਣੇ ਅੰਦਰ ਵੱਸ ਰਹੇ ਅਕਾਲ ਪੁਰਖ ਵਿਚ ਜੁੜ ਕੇ ਚੰਗੀ ਤਰ੍ਹਾਂ ਆਪਣੇ ਮਨ ਦੀ ਮੈਲ ਲਾਹ ਲਈ ਹੈ) । | ਸੁਣਿਆ-(ਜਿਸ ਮਨੁੱਖ ਨੇ) ਅਕਾਲ ਪੁਰਖ ਦਾ ਨਾਮ ਸੁਣ ਲਿਆ ਹੈ।। ਮੰਨਿਆ-(ਜਿਸ ਦਾ ਮਨ ਉਸ ਨਾਮ ਨੂੰ ਸੁਣ ਕੇ) ਮੰਨ ਗਿਆ ਹੈ, ਪਤੀਜ ਗਿਆ ਹੈ। ਮਨਿ-ਮਨ ਵਿਚ। ਭਾਉ ਕੀਤਾ-(ਜਿਸ ਨੇ) ਪ੍ਰੇਮ ਕੀਤਾ ਹੈ। ਅੰਤਰਗਤਿ-ਅੰਦਰਲਾ। ਤੀਰਥਿ-ਤੀਰਥ ਉੱਤੇ। ਅੰਤਰਗਤਿ ਤੀਰਥਿ-ਅੰਦਰਲੇ ਤੀਰਥ ਉੱਤੇ। ਮਲਿ-ਮਲ ਮਲ ਕੇ, ਚੰਗੀ ਤਰ੍ਹਾਂ। ਨਾਉ-ਇਸ਼ਨਾਨ (ਕੀਤਾ ਹੈ) । |
4 | https://www.gurugranthdarpan.net/0004.html | ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ | (ਹੇ ਅਕਾਲ ਪੁਰਖ!) ਜੇ ਤੂੰ (ਆਪ ਆਪਣੇ) ਗੁਣ (ਮੇਰੇ ਵਿਚ) ਪੈਦਾ ਨਾਹ ਕਰੇਂ ਤਾਂ ਮੈਥੋਂ ਤੇਰੀ ਭਗਤੀ ਨਹੀਂ ਹੋ ਸਕਦੀ। ਮੇਰੀ ਕੋਈ ਪਾਂਇਆਂ ਨਹੀਂ (ਕਿ ਮੈਂ ਤੇਰੇ ਗੁਣ ਗਾ ਸਕਾਂ) , ਇਹ ਸਭ ਤੇਰੀਆਂ ਹੀ ਵਡਿਆਈਆਂ ਹਨ। (ਹੇ ਨਿਰੰਕਾਰ!) ਤੇਰੀ ਸਦਾ ਜੈ ਹੋਵੇ! ਤੂੰ ਆਪ ਹੀ ਮਾਇਆ ਹੈਂ, ਤੂੰ ਆਪ ਹੀ ਬਾਣੀ ਹੈਂ, ਤੂੰ ਆਪ ਹੀ ਬ੍ਰਹਮਾ ਹੈਂ (ਭਾਵ, ਇਸ ਸ੍ਰਿਸ਼ਟੀ ਨੂੰ ਬਣਾਨ ਵਾਲੇ ਮਾਇਆ, ਬਾਣੀ ਜਾਂ ਬ੍ਰਹਮਾ ਤੈਥੋਂ ਵੱਖਰੀ ਹਸਤੀ ਵਾਲੇ ਨਹੀਂ ਹਨ, ਜੋ ਲੋਕਾਂ ਨੇ ਮੰਨ ਰੱਖੇ ਹਨ) , ਤੂੰ ਸਦਾ-ਥਿਰ ਹੈਂ, ਸੋਹਣਾ ਹੈਂ, ਤੇਰੇ ਮਨ ਵਿਚ ਸਦਾ ਖਿੜਾਉ ਹੈ, (ਤੂੰ ਹੀ ਜਗਤ ਰਚਣ ਵਾਲਾ ਹੈਂ, ਤੈਨੂੰ ਹੀ ਪਤਾ ਹੈ ਤੂੰ ਕਦੋਂ ਬਣਾਇਆ) । | ਸਭਿ-ਸਾਰੇ। ਮੈ ਨਾਹੀ ਕੋਇ-ਮੈਂ ਕੋਈ ਨਹੀਂ ਹਾਂ, ਮੇਰੀ ਕੋਈ ਪਾਂਇਆਂ ਨਹੀਂ ਹੈ। ਵਿਣੁ ਗੁਣੁ ਕੀਤੇ-ਗੁਣ ਪੈਦਾ ਕਰਨ ਤੋਂ ਬਿਨਾ, ਜੇ ਤੂੰ ਗੁਣ ਪੈਦਾ ਨਾਹ ਕਰੇਂ, ਜੇ ਤੂੰ ਆਪਣੇ ਗੁਣ ਮੇਰੇ ਵਿਚ ਉਤਪੰਨ ਨਾਹ ਕਰੇਂ। ਨ ਹੋਇ-ਨਹੀਂ ਹੋ ਸਕਦੀ। ਸੁਅਸਤਿ-ਜੈ ਹੋਵੇ ਤੇਰੀ, ਤੂੰ ਸਦਾ ਅਟੱਲ ਰਹੇਂ (ਭਾਵ, ਮੈਂ ਤੇਰਾ ਹੀ ਆਸਰਾ ਲੈਂਦਾ ਹਾਂ) । ਬਰਮਾਉ-ਬ੍ਰਹਮਾ। ਸਤਿ-ਸਦਾ-ਥਿਰ। ਸੁਹਾਣੁ-ਸੁਬਹਾਨ, ਸੋਹਣਾ। ਮਨਿ ਚਾਉ-ਮਨ ਵਿਚ ਖਿੜਾਉ। |
4 | https://www.gurugranthdarpan.net/0004.html | ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ | ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿਤ ਸੀ, ਕਿਹੜਾ ਦਿਨ ਸੀ, ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ ਮਹੀਨਾ ਸੀ, ਜਦੋਂ ਇਹ ਸੰਸਾਰ ਬਣਿਆ ਸੀ? | ਵੇਲਾ-ਸਮਾ। ਵਖਤੁ-ਸਮਾ, ਵਕਤ। ਵਾਰ-ਸ਼ਬਦ'ਵਾਰ' ਦੋ ਰੂਪਾਂ ਵਿਚ ਵਰਤਿਆ ਗਿਆ ਹੈ, 'ਵਾਰ' ਅਤੇ 'ਵਾਰੁ'। 'ਵਾਰ' ਇਸ੍ਰਤੀ-ਲਿੰਗ ਹੈ, ਜਿਸ ਦਾ ਅਰਥ ਹੈ 'ਵਾਰੀ'। 'ਵਾਰੁ' ਪੁਲਿੰਗ ਹੈ, ਇਸ ਦਾ ਅਰਥ ਹੈ 'ਦਿਨ'। ਜਪੁਜੀ ਸਾਹਿਬ ਵਿਚ ਇਹ ਸ਼ਬਦ ਹੇਠ-ਲਿਖੀਆਂ ਤੁਕਾਂ ਵਿਚ ਆਇਆ ਹੈ: (1) ਸੋਚੈ ਸੋਚਿ ਨ ਹੋਵਈ, ਜੇ ਸੋਚੀ ਲਖ ਵਾਰ।1। (2) ਵਾਰਿਆ ਨ ਜਾਵਾ ਏਕ ਵਾਰ।16। (3) ਜੋ ਕਿਛੁ ਪਾਇਆ ਸੁ ਏਕਾ ਵਾਰ। 31। (4) ਕਵਣੁ ਸੁ ਵੇਲਾ, ਵਖਤੁ ਕਵਣੁ ਥਿਤਿ, ਕਵਣੁ ਵਾਰੁ। 21। (5) ਰਾਤੀ ਰੁਤੀ ਥਿਤੀ ਵਾਰ। 34। ਪ੍ਰਮਾਣ ਨੰ: 1, 2 ਅਤੇ 3 ਵਿਚ 'ਵਾਰ' ਇਸਤ੍ਰੀ-ਲਿੰਗ ਹੈ। ਨੰ: 4 ਵਿਚ 'ਵਾਰੁ' ਪੁਲਿੰਗ ਇਕ ਵਚਨ ਹੈ ਅਤੇ ਨੰ: 5 ਵਿਚ 'ਵਾਰ' ਪੁਲਿੰਗ ਬਹੁ-ਵਚਨ ਹੈ। ਜਦੋਂ ਇਹ ਲਫ਼ਜ਼ (ਿ) ਨਾਲ ਆਉਂਦਾ ਹੈ, ਤਦੋਂ 'ਕ੍ਰਿਆ' ਹੁੰਦਾ ਹੈ ਜਿਵੇਂ: (1) ਵਾਰਿ ਵਾਰਉ ਅਨਿਕ ਡਾਰਿਉ, ਸੁਖ ਪ੍ਰਿਅ ਸੁਹਾਗ ਪਲਕ ਰਾਤਿ।1। ਰਹਾਉ।3। 42। (ਕਾਨੜਾ ਮ: 5 ਇੱਥੇ 'ਵਾਰਿ' ਦਾ ਅਰਥ ਹੈ 'ਸਦਕੇ ਕਰਨਾ'। ਥਿਤਿ ਵਾਰੁ-ਚੰਦ੍ਰਮਾ ਦੀ ਚਾਲ ਤੋਂ ਥਿਤਾਂ ਗਿਣੀਆਂ ਜਾਂਦੀਆਂ ਹਨ, ਜਿਵੇਂ-ਏਕਮ, ਦੂਜ, ਤੀਜ ਆਦਿਕ ਅਤੇ ਸੂਰਜ ਤੋਂ ਦਿਨ ਰਾਤ ਤੇ ਵਾਰ, ਸੋਮ, ਮੰਗਲ ਆਦਿਕ। ਕਵਣਿ ਸਿ ਰੁਤੀ-ਕਿਹੜੀਆਂ ਉਹ ਰੁਤਾਂ ਸਨ। ਮਾਹੁ-ਮਹੀਨਾ। ਕਵਣੁ-ਕਿਹੜਾ। ਜਿਤੁ-ਜਿਸ ਵਿਚ, ਜਿਸ ਵੇਲੇ। ਹੋਆ-ਹੋਂਦ ਵਿਚ ਆਇਆ, ਪੈਦਾ ਹੋਇਆ, ਬਣਿਆ। ਆਕਾਰੁ-ਇਹ ਦਿੱਸਣ ਵਾਲਾ ਸੰਸਾਰ। |
4 | https://www.gurugranthdarpan.net/0004.html | ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ | (ਕਦੋਂ ਇਹ ਸੰਸਾਰ ਬਣਿਆ?) ਉਸ ਸਮੇਂ ਦਾ ਪੰਡਤਾਂ ਨੂੰ ਭੀ ਪਤਾ ਨਾਹ ਲੱਗਾ, ਤਾਂ (ਇਸ ਮਜ਼ਮੂਨ ਉੱਤੇ ਭੀ) ਇਕ ਪੁਰਾਣ ਲਿਖਿਆ ਹੁੰਦਾ। ਉਸ ਸਮੇਂ ਦੀ ਕਾਜ਼ੀਆਂ ਨੂੰ ਖ਼ਬਰ ਨਾਹ ਲੱਗ ਸਕੀ, ਨਹੀਂ ਤਾਂ ਉਹ ਲੇਖ ਲਿਖ ਦੇਂਦੇ ਜਿਵੇਂ ਉਹਨਾਂ (ਆਇਤਾਂ ਇਕੱਠੀਆਂ ਕਰ ਕੇ) ਕੁਰਾਨ (ਲਿਖਿਆ ਸੀ) । | ਵੇਲ-ਸਮਾ, ਵੇਲਾ। ਪਾਇਆ-ਪਾਈ, ਲੱਭੀ। ਵੇਲ ਨ ਪਾਈਆ-ਸਮਾ ਨਾਹ ਲੱਭਾ। (ਨੋਟ-'ਵੇਲਾ' ਪੁਲਿੰਗ ਹੈ ਤੇ 'ਵੇਲ' ਇਸਤ੍ਰੀ-ਲਿੰਗ ਹੈ) । ਪੰਡਤੀ-ਪੰਡਤਾਂ ਨੇ। ਜਿ-ਨਹੀਂ ਤਾਂ। ਹੋਵੈ-ਹੁੰਦਾ, ਬਣਿਆ ਹੁੰਦਾ। ਲੇਖੁ-ਮਜ਼ਮੂਨ। ਲੇਖੁ ਪੁਰਾਣੁ-ਪੁਰਾਣ-ਰੂਪ ਲੇਖ, ਇਸ ਲੇਖ ਵਾਲਾ ਪੁਰਾਣ (ਭਾਵ, ਜਿਵੇਂ ਹੋਰ ਕਈ ਪੁਰਾਣ ਬਣੇ ਹਨ, ਇਸ ਮਜ਼ਮੂਨ ਦਾ ਭੀ ਇਕ ਪੁਰਾਣ ਬਣਿਆ ਹੁੰਦਾ) । ਵਖਤੁ-ਸਮਾ, ਜਦੋਂ ਜਗਤ ਬਣਿਆ। ਨ ਪਾਇਓ-ਨਾਹ ਲੱਭਾ। ਕਾਦੀਆ-ਕਾਜ਼ੀਆਂ ਨੇ। ਅਰਬੀ ਦੇ ਅਖੱਰ ਜ਼ੁਆਦ, ਜ਼ੁਇ ਅਤੇ ਜ਼ੇ ਦਾ ਉੱਚਾਰਨ ਅੱਖਰ 'ਦ' ਨਾਲ ਹੁੰਦਾ ਹੈ। ਲਫ਼ਜ਼ 'ਕਾਗਜ਼' ਦਾ 'ਕਾਗਦ', 'ਨਜ਼ਰ' ਦਾ 'ਨਦਰਿ' 'ਹਜ਼ੂਰ' ਦਾ 'ਹਦੂਰਿ' ਉਚਾਰਨ ਹੈ। ਇਸ ਤਰ੍ਹਾਂ 'ਕਾਜ਼ੀ' ਦਾ 'ਕਾਦੀ' ਉਚਾਰਨ ਭੀ ਹੈ। ਜਿ-ਨਹੀ ਤਾਂ। ਲਿਖਨਿ-(ਕਾਜ਼ੀ) ਲਿਖ ਦੇਂਦੇ। ਲੇਖੁ ਕੁਰਾਣੁ-ਕੁਰਾਨ ਵਰਗਾ ਲੇਖ (ਭਾਵ, ਜਿਵੇਂ ਕਾਜ਼ੀਆਂ ਨੇ ਮੁਹੰਮਦ ਸਾਹਿਬ ਦੀਆਂ ਉਚਾਰੀਆਂ ਆਇਤਾਂ ਇਕੱਠੀਆਂ ਕਰ ਕੇ ਕੁਰਾਨ ਲਿਖ ਦਿੱਤਾ ਸੀ, ਤਿਵੇਂ ਉਹ ਜਗਤ ਦੇ ਬਣਨ ਦੇ ਸਮੇ ਦਾ ਮਜ਼ਮੂਨ ਭੀ ਲਿਖ ਦੇਂਦੇ) । ਨੋਟ-ਇਸ ਪਉੜੀ ਵਿਚ ਵਰਤੇ ਲਫ਼ਜ਼ 'ਵਖਤੁ', 'ਪਾਇਓ' ਅਤੇ 'ਕਾਦੀਆ' ਦੇ ਅਰਥਾਂ ਨੂੰ ਮੋੜ-ਤੋੜ ਕੇ ਕਾਦੀਆਨੀ ਮੁਸਲਮਾਨਾਂ ਵਲੋਂ ਅੰਵਾਣ ਸਿੱਖਾਂ ਨੂੰ ਟਪਲੇ ਲਾਏ ਜਾ ਰਹੇ ਹਨ ਕਿ ਇੱਥੇ ਗੁਰੂ ਨਾਨਕ ਦੇਵ ਜੀ ਨੇ ਪੇਸ਼ੀਨ-ਗੋਈ ਕਰ ਕੇ ਸਿੱਖਾਂ ਨੂੰ ਹਿਦਾਇਤ ਕੀਤੀ ਹੋਈ ਹੈ ਕਿ ਨਗਰ ਕਾਦੀਆਂ ਵਿਚ ਪਰਗਟ ਹੋਣ ਵਾਲੇ ਪੈਗ਼ੰਬਰ ਨੂੰ ਤੁਸਾਂ ਵਖਤ (ਮੁਸੀਬਤ) ਨਾਹ ਪਾਣਾ। ਅਸਾਂ ਇੱਥੇ ਕਿਸੇ ਬਹਿਸ ਵਿਚ ਨਹੀਂ ਪੈਣਾ ਤੇ ਕਿਸੇ ਨੂੰ ਟਪਲੇ ਭੀ ਨਹੀਂ ਲਾਣੇ। ਲਫ਼ਜਾਂ ਦੀ ਬਨਾਵਟ ਤੇ ਅਰਥਾਂ ਵਲ ਹੀ ਧਿਆਨ ਦਿਵਾਣਾ ਹੈ। ਲਫ਼ਜ਼ 'ਕਾਦੀਆਂ' ਪਦ-ਅਰਥ ਵਿਚ ਸਮਝਾਇਆ ਜਾ ਚੁੱਕਾ ਹੈ। ਲਫ਼ਜ਼ 'ਵਖਤੁ' ਅਰਬੀ ਦਾ ਲਫ਼ਜ਼ 'ਵਕਤ' ਹੈ। ਹਿੰਦੂਆਂ ਦਾ ਜ਼ਿਕਰ ਕਰਦਿਆਂ ਹੇਂਦਕਾ ਲਫ਼ਜ਼ 'ਵੇਲਾ' ਵਰਤਿਆ ਹੈ। ਮੁਸਲਮਾਨਾਂ ਦੇ ਜ਼ਿਕਰ ਵਿਚ ਮੁਸਲਮਾਣੀ ਲਫ਼ਜ਼ 'ਵਕਤ' ਦਾ ਪੰਜਾਬੀ 'ਵਖਤੁ' ਵਰਤਿਆ ਗਿਆ ਹੈ। ਗੁਰੂ ਗ੍ਰੰਥ ਸਾਹਿਬ ਵਿਚ ਜਿਥੇ ਕਿਤੇ ਭੀ ਰਿਹ ਲਫ਼ਜ ਆਇਆ ਹੈ, ਇਸ ਦਾ ਅਰਥ ਸਦਾ 'ਸਮਾ' ਹੀ ਹੈ। ਜਿਵੇਂ: 'ਜੇ ਵੇਲਾ ਵਖਤੁ ਵੀਚਾਰੀਐ, ਤਾਂ ਕਿਤੁ ਵੇਲੈ ਭਗਤਿ ਹੋਇ। ' 'ਇਕਨਾ ਵਖਤ ਖੁਆਈਅਹਿ, ਇਕਨਾ ਪੂਜਾ ਜਾਇ। ' ਲਫ਼ਜ਼ 'ਪਾਇਓ ਹੁਕਮੀ ਭਵਿਖਤ ਕਾਲ ਨਹੀਂ ਹੈ, ਜਿਵੇਂ ਕਿ ਕਾਦੀਆਨੀ ਆਖਦੇ ਹਨ। ਇਹ ਲਫ਼ਜ਼ ਭੂਤ ਕਾਲ ਵਿਚ ਹੈ। ਇਸ ਕਿਸਮ ਦਾ ਭੂਤ-ਕਾਲ ਗੁਰਬਾਣੀ ਵਿਚ ਅਨੇਕਾਂ ਵਾਰੀ ਆਇਆ ਹੈ, ਜਿਵੇਂ: ਆਪੀਨੈ ਆਪੁ 'ਸਾਜਿਓ', 'ਆਪੀਨੈ, 'ਰਚਿਓ' 'ਨਾਉਂ'। ਬਿਨੁ ਸਤਿਗੁਰ ਕਿਨੈ ਨ 'ਪਾਇਓ' ਬਿਨ ਸਤਿਗੁਰ ਕੀਨੈ ਨ ਪਾਇਆ। ਹੁਕਮੀ ਭਵਿਖਤ ਦਾ ਰੂਪ ਹੈ 'ਸਦਿਅਹੁ' 'ਕਰਿਅਹੁ' (ਰਾਮਕਲੀ 'ਸਦੂ') । ਪਾਠਕ ਲਫ਼ਜ਼ਾ ਦੇ ਜੋੜਾਂ ਦਾ ਖ਼ਾਸ ਖ਼ਿਆਲ ਰੱਖਣ। 'ਪਾਇਓ' ਭੂਤ-ਕਾਲ ਹੈ, ਇਸ ਤੋਂ ਹੁਕਮੀ ਭਵਿਕਤ 'ਪਾਇਅਹੁ' ਹੋ ਸਕਦਾ ਹੈ। |
4 | https://www.gurugranthdarpan.net/0004.html | ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ | (ਜਦੋਂ ਜਗਤ ਬਣਿਆ ਸੀ ਤਦੋਂ) ਕਿਹੜੀ ਥਿੱਤ ਸੀ, (ਕਿਹੜਾ) ਵਾਰ ਸੀ, ਇਹ ਗੱਲ ਕੋਈ ਜੋਗੀ ਭੀ ਨਹੀਂ ਜਾਣਦਾ। ਕੋਈ ਮਨੁੱਖ ਨਹੀਂ (ਦੱਸ ਨਹੀਂ ਸਕਦਾ) ਕਿ ਤਦੋਂ ਕਿਹੜੀ ਰੁੱਤ ਸੀ ਅਤੇ ਕਿਹੜਾ ਮਹੀਨਾ ਸੀ। ਜੋ ਸਿਰਜਣਹਾਰ ਇਸ ਜਗਤ ਨੂੰ ਪੈਦਾ ਕਰਦਾ ਹੈ, ਉਹ ਆਪ ਹੀ ਜਾਣਦਾ ਹੈ (ਕਿ ਜਗਤ ਕਦੋਂ ਰਚਿਆ) । | ਜਾ ਕਰਤਾ-ਜਿਹੜਾ ਕਰਤਾਰ। ਸਿਰਠੀ ਕਉ-ਜਗਤ ਨੂੰ। ਸਾਜੇ-ਪੈਦਾ ਕਰਦਾ ਹੈ, ਬਣਾਉਂਦਾ ਹੈ। ਆਪੇ ਸੋਈ-ਉਹ ਆਪ ਹੀ। |
5 | https://www.gurugranthdarpan.net/0005.html | ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ | ਮੈਂ ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਦੱਸਾਂ, ਕਿਸ ਤਰ੍ਹਾਂ ਅਕਾਲ ਪੁਰਖ ਦੀ ਸਿਫਤਿ-ਸਾਲਾਹ ਕਰਾਂ, ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਵਰਣਨ ਕਰਾਂ ਅਤੇ ਕਿਸ ਤਰ੍ਹਾਂ ਸਮਝ ਸਕਾਂ? ਹੇ ਨਾਨਕ! ਹਰੇਕ ਜੀਵ ਆਪਣੇ ਆਪ ਨੂੰ ਦੂਜੇ ਨਾਲੋਂ ਸਿਆਣਾ ਸਮਝ ਕੇ (ਅਕਾਲ ਪੁਰਖ ਦੀ ਵਡਿਆਈ) ਦੱਸਣ ਦਾ ਜਤਨ ਕਰਦਾ ਹੈ, (ਪਰ ਦੱਸ ਨਹੀਂ ਸਕਦਾ) । | ਕਿਵ ਕਰਿ = ਕਿਉਂ ਕਰਿ, ਕਿਸ ਤਰ੍ਹਾਂ। ਆਖਾ = ਮੈਂ ਆਖਾਂ, ਮੈਂ ਬਿਆਨ ਕਰਾਂ, ਮੈ ਕਹਿ ਸਕਾਂ। ਸਾਲਾਹੀ = ਮੈਂ ਸਾਲਾਹਾਂ, ਮੈਂ ਅਕਾਲ ਪੁਰਖ ਦੀ ਵਡਿਆਈ ਕਰਾਂ। ਕਿਉ = ਕਿਉਂ ਕਰਿ, ਕਿਸ ਤਰ੍ਹਾਂ। ਵਰਨੀ = ਮੈਂ ਵਰਣਨ ਕਰਾਂ, ਸਭੁ ਕੋ = ਹਰੇਕ ਜੀਵ। ਆਖਣਿ ਆਖੈ = ਆਖਣ ਨੂੰ ਤਾਂ ਆਖਦਾ ਹੈ, ਆਖਣ ਦਾ ਜਤਨ ਕਰਦਾ ਹੈ। ਇਕ ਦੂ ਇਕੁ ਸਿਆਣਾ = ਇਕ ਦੂਜੇ ਤੋਂ ਸਿਆਣਾ ਬਣ ਬਣ ਕੇ, ਇਕ ਜਣਾ ਆਪਣੇ ਆਪ ਨੂੰ ਦੂਜੇ ਤੋਂ ਸਿਆਣਾ ਸਮਝ ਕੇ। ਦੂ = ਤੋਂ। |
5 | https://www.gurugranthdarpan.net/0005.html | ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥ | ਅਕਾਲ ਪੁਰਖ (ਸਭ ਤੋਂ) ਵੱਡਾ ਹੈ, ਉਸ ਦੀ ਵਡਿਆਈ ਉੱਚੀ ਹੈ। ਜੋ ਕੁਝ ਜਗਤ ਵਿਚ ਹੋ ਰਿਹਾ ਹੈ, ਉਸੇ ਦਾ ਕੀਤਾ ਹੋ ਰਿਹਾ ਹੈ। ਹੇ ਨਾਨਕ! ਜੇ ਕੋਈ ਮਨੁੱਖ ਆਪਣੀ ਅਕਲ ਦੇ ਆਸਰੇ (ਪ੍ਰਭੂ ਦੀ ਵਡਿਆਈ ਦਾ ਅੰਤ ਪਾਣ ਦਾ) ਜਤਨ ਕਰੇ, ਉਹ ਅਕਾਲ ਪੁਰਖ ਦੇ ਦਰ 'ਤੇ ਜਾ ਕੇ ਆਦਰ ਨਹੀਂ ਪਾਂਦਾ। 21। ਭਾਵ:ਜਿਸ ਮਨੁੱਖ ਨੇ 'ਨਾਮ' ਵਿਚ ਚਿੱਤ ਜੋੜਿਆ ਹੈ, ਜਿਸ ਨੂੰ ਸਿਮਰਨ ਦੀ ਲਗਨ ਲੱਗ ਗਈ ਹੈ, ਜਿਸ ਦੇ ਮਨ ਵਿਚ ਪ੍ਰਭੂ ਦਾ ਪਿਆਰ ਉਪਜਿਆ ਹੈ, ਉਸ ਦਾ ਆਤਮਾ ਸੁੱਧ ਪਵਿੱਤਰ ਹੋ ਜਾਂਦੀ ਹੈ। ਪਰ ਇਹ ਭਗਤੀ ਉਸ ਦੀ ਮਿਹਰ ਨਾਲ ਹੀ ਮਿਲਦੀ ਹੈ। ਬੰਦਗੀ ਦਾ ਇਹ ਸਿੱਟਾ ਨਹੀਂ ਹੋ ਸਕਦਾ ਕਿ ਮਨੁੱਖ ਇਹ ਦੱਸ ਸਕੇ ਕਿ ਜਗਤ ਕਦੋਂ ਬਣਿਆ। ਨਾਹ ਪੰਡਤ, ਨਾਹ ਕਾਜ਼ੀ, ਨਾਹ ਜੋਗੀ, ਕੋਈ ਭੀ ਇਹ ਭੇਤ ਨਹੀਂ ਪਾ ਸਕੇ। ਪਰਮਾਤਮਾ ਬੇਅੰਤ ਵੱਡਾ ਹੈ। ਉਸ ਦੀ ਵਡਿਆਈ ਭੀ ਬੇਅੰਤ ਹੈ, ਉਸ ਦੀ ਰਚਨਾ ਭੀ ਬੇਅੰਤ ਹੈ। 21। | ਸਾਹਿਬੁ = ਮਾਲਕ, ਅਕਾਲ ਪੁਰਖ। ਨਾਈ = ਵਡਿਆਈ। ਜਾ ਕਾ = ਜਿਸ (ਅਕਾਲ ਪੁਰਖ) ਦਾ। ਕੀਤਾ ਜਾ ਕਾ ਹੋਵੈ = ਜਿਸ ਹਰੀ ਦਾ ਸਭ ਕੁਝ ਕੀਤਾ ਹੁੰਦਾ ਹੈ। ਜੇ ਕੋ = ਜੇ ਕੋਈ ਮਨੁੱਖ। ਆਪੌ = ਆਪਹੁ, ਆਪਣੇ ਆਪ ਤੋਂ, ਆਪਣੀ ਅਕਲ ਦੇ ਬਲ ਤੋਂ। ਨ ਸੋਹੈ– ਸੋਭਦਾ ਨਹੀਂ, ਆਦਰ ਨਹੀਂ ਪਾਂਦਾ। ਅਗੈ ਗਇਆ = ਅਕਾਲ ਪੁਰਖ ਦੇ ਦਰ 'ਤੇ ਜਾ ਕੇ। |
5 | https://www.gurugranthdarpan.net/0005.html | ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ | (ਸਾਰੇ) ਵੇਦ ਇੱਕ = ਜ਼ਬਾਨ ਹੋ ਕੇ ਆਖਦੇ ਹਨ, "ਪਾਤਾਲਾਂ ਦੇ ਹੇਠ ਹੋਰ ਲੱਖਾਂ ਪਾਤਾਲ ਹਨ ਅਤੇ ਆਕਾਸ਼ਾਂ ਦੇ ਉੱਤੇ ਹੋਰ ਲੱਖਾਂ ਆਕਾਸ਼ ਹਨ, (ਬੇਅੰਤ ਰਿਸ਼ੀ ਮੁਨੀ ਇਹਨਾਂ ਦੇ) ਅਖ਼ੀਰਲੇ ਬੰਨਿਆਂ ਦੀ ਭਾਲ ਕਰਕੇ ਥੱਕ ਗਏ ਹਨ, (ਪਰ ਲੱਭ ਨਹੀਂ ਸਕੇ) "। | ਪਾਤਾਲਾ ਪਾਤਾਲ = ਪਾਤਾਲਾਂ ਦੇ ਹੇਠ ਹੋਰ ਪਾਤਾਲ ਹਨ। ਆਗਾਸਾ ਆਗਾਸ = ਆਕਾਸ਼ਾਂ ਦੇ ਉੱਤੇ ਹੋਰ ਆਕਾਸ਼ ਹਨ। ਓੜਕ = ਅਖ਼ੀਰ, ਅੰਤ, ਅਖ਼ੀਰਲੇ ਬੰਨੇ। ਭਾਲਿ ਥਕੇ = ਭਾਲ ਭਾਲ ਕੇ ਥੱਕ ਗਏ ਹਨ। ਕਹਨਿ = ਆਖਦੇ ਹਨ। ਇਕ ਵਾਤ = ਇਕ ਗੱਲ, ਇਕ-ਜ਼ਬਾਨ ਹੋ ਕੇ। |
5 | https://www.gurugranthdarpan.net/0005.html | ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ | (ਮੁਸਲਮਾਨ ਤੇ ਈਸਾਈ ਆਦਿਕ ਦੀਆਂ ਚਾਰੇ) ਕਤੇਬਾਂ ਆਖਦੀਆਂ ਹਨ, "ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ"। (ਪਰ ਸੱਚੀ ਗੱਲ ਤਾਂ ਇਹ ਹੈ ਕਿ ਸ਼ਬਦ) 'ਹਜ਼ਾਰਾਂ' ਤੇ 'ਲੱਖਾਂ' ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ, ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਤਦੋਂ ਹੀ ਲਿੱਖ ਸਕੀਦਾ ਹੈ, ਜੇ ਲੇਖਾ ਹੋ ਹੀ ਸਕੇ, (ਇਹ ਲੇਖਾ ਤਾਂ ਹੋ ਹੀ ਨਹੀਂ ਸਕਦਾ, ਲੇਖਾ ਕਰਦਿਆਂ ਕਰਦਿਆਂ) ਲੇਖੇ ਦਾ ਹੀ ਖ਼ਾਤਮਾ ਹੋ ਜਾਂਦਾ ਹੈ (ਗਿਣਤੀ ਦੇ ਹਿੰਦਸੇ ਹੀ ਮੁੱਕ ਜਾਂਦੇ ਹਨ) । | ਸਹਸ ਅਠਾਰਹ = ਅਠਾਰਾਂ ਹਜ਼ਾਰ (ਆਲਮ) । ਕਹਨਿ ਕਤੇਬਾ = ਕਤੇਬਾਂ ਆਖਦੀਆਂ ਹਨ। ਕਤੇਬਾ = ਈਸਾਈ ਮਤ ਤੇ ਇਸਲਾਮ ਆਦਿਕ ਦੀਆਂ ਚਾਰ ਕਿਤਾਬਾਂ: ਕੁਰਾਨ, ਅੰਜੀਲ, ਤੌਰੇਤ ਤੇ ਜ਼ੰਬੂਰ। ਅਸੁਲੂ = ਮੁੱਢ। ਨੋਟ: ਇਹ ਅਰਬੀ ਬੋਲੀ ਦਾ ਲਫ਼ਜ਼ ਹੈ। ਅੱਖਰ 'ਸ' ਦਾ ਹੇਠਲਾ (ੁ) ਅਰਬੀ ਦਾ ਅੱਖ਼ਰ 'ਸੁਆਦ' ਦੱਸਣ ਵਾਸਤੇ ਹੈ। ਇਕ ਧਾਤੁ = ਇੱਕ ਅਕਾਲ ਪੁਰਖ, ਇਕ ਪੈਦਾ ਕਰਨ ਵਾਲਾ। ਲੇਖਾ ਹੋਇ = ਜੇ ਲੇਖਾ ਹੋ ਸਕੇ। ਲਿਖੀਐ = ਲਿਖ ਸਕੀਦਾ ਹੈ। ਲੇਖੈ ਵਿਣਾਸੁ = ਲੇਖੇ ਦਾ ਖ਼ਾਤਮਾ, ਲੇਖੇ ਦਾ ਅੰਤ। |
5 | https://www.gurugranthdarpan.net/0005.html | ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥ | ਹੇ ਨਾਨਕ! ਜਿਸ ਅਕਾਲ ਪੁਰਖ ਨੂੰ (ਸਾਰੇ ਜਗਤ ਵਿਚ) ਵੱਡਾ ਆਖਿਆ ਜਾ ਰਿਹਾ ਹੈ, ਉਹ ਆਪ ਹੀ ਆਪਣੇ ਆਪ ਨੂੰ ਜਾਣਦਾ ਹੈ (ਉਹ ਆਪਣੀ ਵਡਿਆਈ ਆਪ ਹੀ ਜਾਣਦਾ ਹੈ। 22। ਭਾਵ:ਪ੍ਰਭੂ ਦੀ ਕੁਦਰਤ ਦਾ ਬਿਆਨ ਕਰਨ ਲਗਿਆਂ 'ਹਜ਼ਾਰਾਂ' ਜਾਂ 'ਲੱਖਾਂ' ਦੇ ਹਿੰਦਸੇ ਵੀ ਵਰਤੇ ਨਹੀਂ ਜਾ ਸਕਦੇ। ਇਤਨੀ ਬੇਅੰਤ ਕੁਦਰਤ ਹੈ ਕਿ ਇਸ ਦਾ ਲੇਖਾ ਕਰਨ ਲਗਿਆਂ ਗਿਣਤੀ ਦੇ ਹਿੰਦਸੇ ਹੀ ਮੁੱਕ ਜਾਂਦੇ ਹਨ। 22। | ਆਖੀਐ = ਆਖੀਦਾ ਹੈ (ਜਿਸ ਅਕਾਲ ਪੁਰਖ ਨੂੰ) । ਆਪੇ = ਉਹ ਅਕਾਲ ਪੁਰਖ ਆਪ ਹੀ। ਜਾਣੈ = ਜਾਣਦਾ ਹੈ। ਆਪੁ = ਆਪਣੇ ਆਪ ਨੂੰ। |
5 | https://www.gurugranthdarpan.net/0005.html | ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ | ਸਲਾਹੁਣ = ਜੋਗ ਅਕਾਲ ਪੁਰਖ ਦੀਆਂ ਵਡਿਆਈਆਂ ਆਖ ਆਖ ਕੇ ਕਿਸੇ ਮਨੁੱਖ ਨੇ ਇਤਨੀ ਸਮਝ ਨਹੀਂ ਪਾਈ ਕਿ ਅਕਾਲ ਪੁਰਖ ਕੇਡਾ ਵੱਡਾ ਹੈ, (ਸਿਫ਼ਤਿ-ਸਾਲਾਹ ਕਰਨ ਵਾਲੇ ਮਨੁੱਖ ਉਸ ਅਕਾਲ ਪੁਰਖ ਦੇ ਵਿਚੇ ਹੀ ਲੀਨ ਹੋ ਜਾਂਦੇ ਹਨ) । ਨਦੀਆਂ ਤੇ ਨਾਲੇ ਸਮੁੰਦਰ ਵਿਚ ਪੈਂਦੇ ਹਨ, (ਪਰ ਫਿਰ ਵੱਖਰੇ) ਉਹ ਪਛਾਣੇ ਨਹੀਂ ਜਾ ਸਕਦੇ (ਵਿਚੇ ਹੀ ਲੀਨ ਹੋ ਜਾਂਦੇ ਹਨ, ਤੇ ਸਮੁੰਦਰ ਦੀ ਥਾਹ ਨਹੀਂ ਪਾ ਸਕਦੇ) । | ਸਾਲਾਹੀ = ਸਲਾਹੁਣ-ਜੋਗ ਪਰਮਾਤਮਾ। ਸਾਲਾਹਿ = ਸਿਫ਼ਤਿ-ਸਾਲਾਹ ਕਰ ਕੇ। ਏਤੀ ਸੁਰਤਿ = ਇਤਨੀ ਸਮਝ (ਕਿ ਅਕਾਲ ਪੁਰਖ ਕੇਡਾ ਵੱਡਾ ਹੈ) । ਨ ਪਾਈਆ = ਕਿਸੇ ਨੇ ਨਹੀਂ ਪਾਈ। ਅਤੈ = ਅਤੇ, ਤੇ। ਵਾਹ = ਵਹਿਣ, ਨਾਲੇ। ਪਵਹਿ = ਪੈਂਦੇ ਹਨ। ਸਮੁੰਦਿ = ਸਮੁੰਦਰ ਵਿਚ। ਨ ਜਾਣੀਅਹਿ = ਨਹੀਂ ਜਾਣੇ ਜਾਂਦੇ, ਉਹ ਨਦੀਆਂ ਤੇ ਨਾਲੇ (ਫਿਰ ਵੱਖਰੇ) ਪਛਾਣੇ ਨਹੀਂ ਜਾ ਸਕਦੇ, (ਵਿਚੇ ਵਿਚ ਹੀ ਲੀਨ ਹੋ ਜਾਂਦੇ ਹਨ, ਤੇ ਸਮੁੰਦਰ ਦੀ ਥਾਹ ਨਹੀਂ ਪਾ ਸਕਦੇ) । |
5 | https://www.gurugranthdarpan.net/0005.html | ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥ | ਸਮੁੰਦਰਾਂ ਦੇ ਪਾਤਸ਼ਾਹ ਤੇ ਸੁਲਤਾਨ (ਜਿਨ੍ਹਾਂ ਦੇ ਖ਼ਜ਼ਾਨਿਆਂ ਵਿੱਚ) ਪਹਾੜ ਜੇਡੇ ਧਨ ਪਦਾਰਥਾਂ (ਦੇ ਢੇਰ ਹੋਣ) (ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਾਲੇ ਦੀਆਂ ਨਜ਼ਰਾਂ ਵਿਚ) ਇਕ ਕੀੜੀ ਦੇ ਭੀ ਬਰਾਬਰ ਨਹੀਂ ਹੁੰਦੇ, ਜੇ (ਹੇ ਅਕਾਲ ਪੁਰਖ!) ਉਸ ਕੀੜੀ ਦੇ ਮਨ ਵਿਚੋਂ ਤੂੰ ਨਾਹ ਵਿਸਰ ਜਾਏਂ। 23। ਭਾਵ:ਸੋ, ਬੰਦਗੀ ਕਰਨ ਨਾਲ ਪ੍ਰਭੂ ਦਾ ਅੰਤ ਨਹੀਂ ਪੈ ਸਕਦਾ। ਪਰ ਇਸ ਦਾ ਇਹ ਭਾਵ ਨਹੀਂ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦਾ ਕੋਈ ਲਾਭ ਨਹੀਂ ਹੈ। ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਮਨੁੱਖ ਸ਼ਾਹਾਂ ਪਾਤਿਸ਼ਾਹਾਂ ਦੀ ਭੀ ਪਰਵਾਹ ਨਹੀਂ ਕਰਦਾ, ਪ੍ਰਭੂ ਦੇ ਨਾਮ ਸਾਹਮਣੇ ਬੇਅੰਤ ਧਨ ਭੀ ਉਸ ਨੂੰ ਤੁੱਛ ਜਾਪਦਾ ਹੈ। 23। | ਸਮੁੰਦ ਸਾਹ ਸੁਲਤਾਨ = ਸਮੁੰਦਰਾਂ ਦੇ ਪਾਤਿਸ਼ਾਹ ਤੇ ਸੁਲਤਾਨ। ਗਿਰਹਾ ਸੇਤੀ = ਪਹਾੜਾਂ ਜੇਡੇ। ਤੁਲਿ = ਬਰਾਬਰ। ਨ ਹੋਵਨੀ = ਨਹੀਂ ਹੁੰਦੇ। ਤਿਸੁ ਮਨਹੁ = ਉਹ ਕੀੜੀ ਦੇ ਮਨ ਵਿਚੋਂ। ਜੇ ਨ ਵੀਸਰਹਿ = ਜੇ ਤੂੰ ਨਾਹ ਵਿਸਰ ਜਾਏਂ, (ਹੇ ਹਰੀ!) । |
5 | https://www.gurugranthdarpan.net/0005.html | ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥ | (ਅਕਾਲ ਪੁਰਖ ਦੇ) ਗੁਣਾਂ ਦਾ ਕੋਈ ਹੱਦ-ਬੰਨਾ ਨਹੀਂ ਹੈ, ਗਿਣਨ ਨਾਲ ਭੀ (ਗੁਣਾਂ ਦਾ) ਅੰਤ ਨਹੀਂ ਪੈ ਸਕਦਾ। (ਗਿਣੇ ਨਹੀਂ ਜਾ ਸਕਦੇ) । ਅਕਾਲ ਪੁਰਖ ਦੀ ਰਚਨਾ ਤੇ ਦਾਤਾਂ ਦਾ ਅੰਤ ਨਹੀਂ ਪੈ ਸਕਦਾ। ਵੇਖਣ ਤੇ ਸੁਣਨ ਨਾਲ ਭੀ ਉਸ ਦੇ ਗੁਣਾਂ ਦਾ ਪਾਰ ਨਹੀਂ ਪਾ ਸਕੀਦਾ। ਉਸ ਅਕਾਲ ਪੁਰਖ ਦੇ ਮਨ ਵਿਚ ਕਿਹੜੀ ਸਲਾਹ ਹੈ-ਇਸ ਗੱਲ ਦਾ ਭੀ ਅੰਤ ਨਹੀਂ ਪਾਇਆ ਜਾ ਸਕਦਾ। | ਸਿਫਤੀ = ਸਿਫ਼ਤਾਂ ਦਾ। ਕਹਣਿ = ਕਹਿਣ ਨਾਲ, ਦੱਸਣ ਨਾਲ। ਕਰਣੈ = ਬਣਾਈ ਹੋਈ ਕੁਦਰਤ ਦਾ। ਦੇਣਿ = ਦੇਣ ਵਿਚ, ਦਾਤਾਂ ਦੇਣ ਨਾਲ। ਵੇਖਣਿ, ਸੁਣਣਿ = ਵੇਖਣ ਤੇ ਸੁਣਨ ਨਾਲ। ਨ ਜਾਪੈ = ਨਹੀਂ ਜਾਪਦਾ, ਨਹੀਂ ਦਿੱਸਦਾ। ਮਨਿ = (ਅਕਾਲ ਪੁਰਖ ਦੇ) ਮਨ ਵਿਚ। ਮੰਤੁ = ਸਲਾਹ। |
5 | https://www.gurugranthdarpan.net/0005.html | ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ | ਅਕਾਲ ਪੁਰਖ ਨੇ ਇਹ ਜਗਤ (ਜੋ ਦਿੱਸ ਰਿਹਾ ਹੈ) ਬਣਾਇਆ ਹੈ, ਪਰ ਇਸ ਦਾ ਅਖ਼ੀਰ, ਇਸ ਦਾ ਉਰਲਾ ਤੇ ਪਾਰਲਾ ਬੰਨਾ ਕੋਈ ਨਹੀਂ ਦਿੱਸਦਾ। | ਕੀਤਾ = ਬਣਾਇਆ ਹੋਇਆ। ਆਕਾਰੁ = ਇਹ ਜਗਤ ਜੋ ਦਿੱਸ ਰਿਹਾ ਹੈ। ਪਾਰਾਵਾਰੁ = ਪਾਰਲਾ ਤੇ ਉਰਲਾ ਬੰਨਾ। |
5 | https://www.gurugranthdarpan.net/0005.html | ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ | ਕਈ ਮਨੁੱਖ ਅਕਾਲ ਪੁਰਖ ਦਾ ਹੱਦ-ਬੰਨਾ ਲੱਭਣ ਲਈ ਤਰਲੈ ਲੈ ਰਹੇ ਸਨ, ਪਰ ਉਸ ਦੇ ਹੱਦ-ਬੰਨੇ ਲੱਭੇ ਨਹੀਂ ਜਾ ਸਕਦੇ। | ਅੰਤ ਕਾਰਣਿ = ਹੱਦ-ਬੰਨਾ ਲੱਭਣ ਲਈ। ਕੇਤੇ = ਕਈ ਮਨੁੱਖ। ਬਿਲਲਾਹਿ = ਵਿਲਕਦੇ ਹਨ, ਤਰਲੇ ਲੈਂਦੇ ਹਨ। ਤਾ ਕੇ ਅੰਤ = ਉਸ ਅਕਾਲ ਪੁਰਖ ਦੇ ਹੱਦ-ਬੰਨੇ। ਨ ਪਾਏ ਜਾਹਿ = ਲੱਭੇ ਨਹੀਂ ਜਾ ਸਕਦੇ। |
5 | https://www.gurugranthdarpan.net/0005.html | ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ | (ਅਕਾਲ ਪੁਰਖ ਦੇ ਗੁਣਾਂ ਦਾ) ਇਹ ਹੱਦ-ਬੰਨਾ (ਜਿਸ ਦੀ ਬੇਅੰਤ ਜੀਵ ਭਾਲ ਕਰ ਰਹੇ ਹਨ) ਕੋਈ ਮਨੁੱਖ ਨਹੀਂ ਪਾ ਸਕਦਾ। ਜਿਉਂ ਜਿਉਂ ਇਹ ਗੱਲ ਆਖੀ ਜਾਵੀਏ ਕਿ ਉਹ ਵੱਡਾ ਹੈ, ਤਿਉਂ ਤਿਉਂ ਉਹ ਹੋਰ ਵੱਡਾ, ਹੋਰ ਵੱਡਾ ਪਰਤੀਤ ਹੋਣ ਲੱਗ ਪੈਂਦਾ ਹੈ। | ਏਹੁ ਅੰਤ = ਇਹ ਹੱਦ-ਬੰਨਾ (ਜਿਸ ਦੀ ਭਾਲ ਬੇਅੰਤ ਜੀਵ ਕਰਦੇ ਹਨ) । ਬਹੁਤਾ ਕਹੀਐ = ਜਿਉਂ ਜਿਉਂ ਅਕਾਲ ਪੁਰਖ ਨੂੰ ਵੱਡਾ ਆਖੀ ਜਾਵੀਏ, ਜਿਉਂ ਜਿਉਂ ਉਸ ਦੇ ਗੁਣ ਕਥਨ ਕਰੀ ਜਾਵੀਏ। ਬਹੁਤ ਹੋਇ = ਤਿਉਂ ਤਿਉਂ ਉਹ ਹੋਰ ਵੱਡਾ, ਹੋਰ ਵੱਡਾ ਪਰਤੀਤ ਹੋਣ ਲੱਗ ਪੈਂਦਾ ਹੈ। |
5 | https://www.gurugranthdarpan.net/0005.html | ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ | ਅਕਾਲ ਪੁਰੱਖ ਵੱਡਾ ਹੈ, ਉਸ ਦਾ ਟਿਕਾਣਾ ਉੱਚਾ ਹੈ। ਉਸ ਦਾ ਨਾਮਣਾ ਭੀ ਉੱਚਾ ਹੈ। ਜੇ ਕੋਈ ਹੋਰ ਉਸ ਜੇਡਾ ਵੱਡਾ ਹੋਵੇ, ਉਹ ਹੀ ਉਸ ਉੱਚੇ ਅਕਾਲ ਪੁਰਖ ਨੂੰ ਸਮਝ ਸਕਦਾ ਹੈ (ਕਿ ਉਹ ਕੇਡਾ ਵੱਡਾ ਹੈ) । | ਥਾਉ = ਅਕਾਲ ਪੁਰਖ ਦੇ ਨਿਵਾਸ ਦਾ ਟਿਕਾਣਾ। ਉਚੇ ਉਪਰਿ ਊਚਾ = ਉੱਚੇ ਤੋਂ ਉੱਚਾ, ਬਹੁਤ ਉੱਚਾ। ਨਾਉ = ਨਾਮਣਾ, ਵਡਿਆਈ। ਏਵਡੁ = ਇਤਨਾ ਵੱਡਾ। ਹੋਵੈ ਕੋਇ = ਜੇ ਕੋਈ ਮਨੁੱਖ ਹੋਵੇ। ਤਿਸੁ ਊਚੇ ਕਉ = ਉਸ ਉੱਚੇ ਅਕਾਲ ਪੁਰਖ ਨੂੰ। ਸੋਇ = ਉਹ ਮਨੁੱਖ ਹੀ। |
5 | https://www.gurugranthdarpan.net/0005.html | ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥੨੪॥ | ਅਕਾਲ ਪੁਰਖ ਆਪ ਹੀ ਜਾਣਦਾ ਹੈ ਕਿ ਉਹ ਆਪ ਕੇਡਾ ਵੱਡਾ ਹੈ। ਹੇ ਨਾਨਕ! (ਹਰੇਕ) ਦਾਤ ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖ਼ਸ਼ਸ਼ ਨਾਲ ਮਿਲਦੀ ਹੈ। 24। ਭਾਵ:ਪ੍ਰਭੂ ਬੇਅੰਤ ਗੁਣਾਂ ਦਾ ਮਾਲਕ ਹੈ, ਉਸ ਦੀ ਪੈਦਾ ਕੀਤੀ ਰਚਨਾ ਭੀ ਬੇਅੰਤ ਹੈ। ਜਿਉਂ ਜਿਉਂ ਉਸ ਦੇ ਗੁਣਾਂ ਵਲ ਧਿਆਨ ਮਾਰੀਏ, ਉਹ ਹੋਰ ਵੱਡਾ ਪਰਤੀਤ ਹੋਣ ਲੱਗ ਪੈਂਦਾ ਹੈ। ਜਗਤ ਵਿਚ ਨਾਹ ਕੋਈ ਉਸ ਪ੍ਰਭੂ ਜੇਡਾ ਵੱਡਾ ਹੈ ਹੀ, ਤੇ ਇਸ ਵਾਸਤੇ ਨਾਹ ਕੋਈ ਇਹ ਦੱਸ ਸਕਦਾ ਹੈ ਕਿ ਪ੍ਰਭੂ ਕਿਤਨਾ ਵੱਡਾ ਹੈ। 24। | ਜੇਵਡੁ = ਜੇਡਾ ਵੱਡਾ। ਜਾਣੈ = ਜਾਣਦਾ ਹੈ। ਆਪਿ ਆਪਿ = ਕੇਵਲ ਆਪ ਹੀ (ਉਸ ਤੋਂ ਬਿਨਾਂ ਕੋਈ ਹੋਰ ਨਹੀਂ ਜਾਣਦਾ) । ਨਦਰੀ = ਮਿਹਰ ਦੀ ਨਜ਼ਰ ਕਰਨ ਵਾਲਾ ਹਰੀ। ਕਰਮੀ = ਕਰਮ ਨਾਲ, ਬਖ਼ਸ਼ਸ਼ ਨਾਲ। ਦਾਤਿ = ਬਖ਼ਸ਼ਸ਼। |
5 | https://www.gurugranthdarpan.net/0005.html | ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ | ਅਕਾਲ ਪੁਰਖ ਬੜੀਆਂ ਦਾਤਾਂ ਦੇਣ ਵਾਲਾ ਹੈ, ਉਸ ਨੂੰ ਰਤਾ ਭੀ ਲਾਲਚ ਨਹੀਂ। ਉਸ ਦੀ ਬਖ਼ਸ਼ਸ਼ ਏਡੀ ਵੱਡੀ ਹੈ ਕਿ ਲਿਖਣ ਵਿਚ ਲਿਆਂਦੀ ਨਹੀਂ ਜਾ ਸਕਦੀ। | ਕਰਮੁ = ਬਖ਼ਸ਼ਸ਼। ਤਿਲੁ = ਤਿਲ ਜਿਤਨੀ ਭੀ। ਤਮਾਇ = ਲਾਲਚ, ਤ੍ਰਿਸ਼ਨਾ। ਦਾਤਾ = ਦਾਤਾਂ ਦੇਣ ਵਾਲਾ। |
5 | https://www.gurugranthdarpan.net/0005.html | ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ | ਬੇਅੰਤ ਸੂਰਮੇ ਅਤੇ ਕਈ ਹੋਰ ਅਜਿਹੇ, ਜਿਨ੍ਹਾਂ ਦੀ ਗਿਣਤੀ 'ਤੇ ਵਿਚਾਰ ਨਹੀਂ ਹੋ ਸਕਦੀ, (ਅਕਾਲ ਪੁਰਖ ਦੇ ਦਰ 'ਤੇ) ਮੰਗ ਰਹੇ ਹਨ, ਕਈ ਜੀਵ (ਉਸ ਦੀਆਂ ਦਾਤਾਂ ਵਰਤ ਕੇ) ਵਿਕਾਰਾਂ ਵਿਚ (ਹੀ) ਖਪ ਖਪ ਕੇ ਨਾਸ ਹੁੰਦੇ ਹਨ। | ਕੇਤੇ = ਕਈ। ਜੋਧ ਅਪਾਰ = ਅਪਾਰ ਜੋਧੇ, ਅਨਗਿਣਤ ਸੂਰਮੇ। ਮੰਗਹਿ = ਮੰਗਦੇ ਹਨ। ਗਣਤ = ਗਿਣਤੀ। ਕੇਤਿਆ = ਕਈਆਂ ਦੀ। ਵੇਕਾਰ = ਵਿਕਾਰਾਂ ਵਿਚ। ਖਪਿ ਤੁਟਹਿ = ਖਪ ਖਪ ਕੇ ਨਾਸ ਹੁੰਦੇ ਹਨ। |
5 | https://www.gurugranthdarpan.net/0005.html | ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ | ਬੇਅੰਤ ਜੀਵ (ਅਕਾਲ ਪੁਰਖ ਦੇ ਦਰ ਤੋਂ ਪਦਾਰਥ) ਪਰਾਪਤ ਕਰ ਕੇ ਮੁਕਰ ਪੈਂਦੇ ਹਨ (ਭਾਵ, ਕਦੇ ਸ਼ੁਕਰ ਵਿਚ ਆ ਕੇ ਇਹ ਨਹੀ ਆਖਦੇ ਕਿ ਸਭ ਪਦਾਰਥ ਪ੍ਰਭੂ ਆਪ ਦੇ ਰਿਹਾ ਹੈ) । ਅਨੇਕਾਂ ਮੂਰਖ (ਪਦਾਰਥ ਲੈ ਕੇ) ਖਾਹੀ ਹੀ ਜਾਂਦੇ ਹਨ (ਪਰ ਦਾਤਾਰ ਨੂੰ ਚੇਤੇ ਨਹੀਂ ਰੱਖਦੇ) । | ਕੇਤੇ = ਬੇਅੰਤ ਜੀਵ। ਮੁਕਰੁ ਪਾਹਿ = ਮੁਕਰ ਪੈਂਦੇ ਹਨ। ਖਾਹਿ ਖਾਹਿ = ਖਾਂਦੇ ਹਨ, ਖਾਹੀ ਜਾਂਦੇ ਹਨ। 'ਸਭੁ ਕਿਛੁ ਸੁਣਦਾ ਵੇਖਦਾ, ਕਿਉ ਮੁਕਰਿ ਪਇਆ ਜਾਇ। ' ਇਹਨਾਂ ਦੋਹਾਂ ਤੁਕਾਂ ਵਿਚ ਲਫ਼ਜ਼ 'ਮੁਕਰਿ' ਹੈ, ਪਰ ਉਪਰਲੀ ਤੁਕ ਵਿਚ 'ਮੁਕਰੁ' ਹੈ। ਦੋਹਾਂ ਦਾ ਅਰਥ ਇਕੋ ਹੀ ਹੈ। 'ਮੁਕਰਿ' ਵਿਆਕਰਨ ਅਨੁਸਾਰ ਠੀਕ ਢੁਕਦਾ ਹੈ। ਇਸ ਲਫ਼ਜ਼ ਸੰਬੰਧੀ ਅਜੇ ਹੋਰ ਵਧੀਕ ਖੋਜ ਦੀ ਲੋੜ ਹੈ। |
5 | https://www.gurugranthdarpan.net/0005.html | ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ | ਅਨੇਕਾਂ ਜੀਵਾਂ ਨੂੰ ਸਦਾ ਮਾਰ, ਕਲੇਸ਼ ਅਤੇ ਭੁਖ (ਹੀ ਭਾਗਾਂ ਵਿਚ ਲਿਖੇ ਹਨ) । (ਪਰ) ਹੇ ਦੇਣਹਾਰ ਅਕਾਲ ਪੁਰਖ! ਇਹ ਭੀ ਤੇਰੀ ਬਖ਼ਸ਼ਸ਼ ਹੀ ਹੈ (ਕਿਉਂਕਿ ਇਹਨਾਂ ਦੁੱਖਾਂ ਕਲੇਸ਼ਾਂ ਦੇ ਕਾਰਨ ਹੀ ਮਨੁੱਖ ਨੂੰ ਰਜ਼ਾ ਵਿਚ ਤੁਰਨ ਦੀ ਸਮਝ ਪੈਂਦੀ ਹੈ) । | ਕੇਤਿਆ = ਕਈ ਜੀਵਾਂ ਨੂੰ। ਦੂਖ = ਕਈ ਦੁੱਖ ਕਲੇਸ਼। ਭੂਖ = ਭੂੱਖ(ਭਾਵ, ਖਾਣ ਨੂੰ ਭੀ ਨਹੀਂ ਮਿਲਦਾ) । ਸਦ = ਸਦਾ। ਦਾਤਿ = ਬਖ਼ਸ਼ਸ਼। ਦਾਤਾਰ = ਹੇ ਦੇਣਹਾਰ ਅਕਾਲ ਪੁਰਖ! |
5 | https://www.gurugranthdarpan.net/0005.html | ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ | ਤੇ (ਮਾਇਆ ਦੇ ਮੋਹ ਰੂਪ) ਬੰਧਨ ਤੋਂ ਛੁਟਕਾਰਾ ਅਕਾਲ ਪੁਰਖ ਦੀ ਰਜ਼ਾ ਵਿਚ ਤੁਰਿਆਂ ਹੀ ਹੁੰਦਾ ਹੈ। ਰਜ਼ਾ ਤੋਂ ਬਿਨਾ ਕੋਈ ਹੋਰ ਤਰੀਕਾ ਕੋਈ ਮਨੁੱਖ ਨਹੀਂ ਦੱਸ ਸਕਦਾ (ਭਾਵ, ਕੋਈ ਮਨੁੱਖ ਨਹੀਂ ਦੱਸ ਸਕਦਾ ਕਿ ਰਜ਼ਾ ਵਿਚ ਤੁਰਨ ਤੋਂ ਬਿਨਾ ਮੋਹ ਤੋਂ ਛੁਟਕਾਰੇ ਦਾ ਕੋਈ ਹੋਰ ਵਸੀਲਾ ਭੀ ਹੋ ਸਕਦਾ ਹੈ) । | ਬੰਦਿ = ਬੰਦੀ ਤੋਂ, ਮਾਇਆ ਦੇ ਮੋਹ ਤੋਂ। ਖਲਾਸੀ = ਮੁਕਤੀ, ਛੁਟਕਾਰਾ। ਭਾਣੈ = ਅਕਾਲ ਪੁਰਖ ਦੀ ਰਜ਼ਾ ਵਿਚ ਤੁਰਿਆਂ। ਹੋਇ = ਹੁੰਦਾ ਹੈ। ਹੋਰੁ = ਭਾਣੇ ਦੇ ਉਲਟ ਕੋਈ ਹੋਰ ਤਰੀਕਾ। ਕੋਇ = ਕੋਈ ਮਨੁੱਖ। |
5 | https://www.gurugranthdarpan.net/0005.html | ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ | (ਪਰ) ਜੇ ਕੋਈ ਮੂਰਖ (ਮਾਇਆ ਦੇ ਮੋਹ ਤੋਂ ਛੁਟਕਾਰੇ ਦਾ ਕੋਈ ਹੋਰ ਵਸੀਲਾ) ਦੱਸਣ ਦਾ ਜਤਨ ਕਰੇ ਤਾਂ ਉਹੀ ਜਾਣਦਾ ਹੈ ਜਿਤਨੀਆਂ ਚੋਟਾਂ ਉਹ (ਇਸ ਮੂਰਖਤਾ ਦੇ ਕਾਰਨ) ਆਪਣੇ ਮੂੰਹ ਉੱਤੇ ਖਾਂਦਾ ਹੈ (ਭਾਵ, 'ਕੂੜ' ਤੋਂ ਬਚਣ ਲਈ ਇਕੋ ਹੀ ਤਰੀਕਾ ਹੈ ਕਿ ਮਨੁੱਖ ਰਜ਼ਾ ਵਿਚ ਤੁਰੇ। ਪਰ ਜੇ ਕੋਈ ਮੂਰਖ ਕੋਈ ਹੋਰ ਤਰੀਕਾ ਭਾਲਦਾ ਹੈ ਤਾਂ ਇਸ 'ਕੂੜ' ਤੋਂ ਬਚਣ ਦੇ ਥਾਂ ਸਗੋਂ ਵਧੀਕ ਦੁਖੀ ਹੁੰਦਾ ਹੈ) । | ਖਾਇਕੁ = ਕੱਚਾ ਮਨੁੱਖ, ਮੂਰਖ। ਆਖਣਿ ਪਾਇ = ਆਖਣ ਦਾ ਜਤਨ ਕਰੇ, (ਭਾਵ, ਮੋਹ ਤੋਂ ਛੁਟਕਾਰੇ ਦਾ ਕੋਈ ਹੋਰ ਵਸੀਲਾ) ਦੱਸਣ ਦਾ ਜਤਨ ਕਰੇ। ਓਹੁ = ਉਹ ਮੂਰਖ ਹੀ। ਜੇਤੀਆ = ਜਿਤਨੀਆਂ (ਚੋਟਾਂ) । ਮੁਹਿ = ਮੂੰਹ ਉੱਤੇ। ਖਾਇ = ਖਾਂਦਾ ਹੈ। |
5 | https://www.gurugranthdarpan.net/0005.html | ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ | (ਸਾਰੇ ਨ-ਸ਼ੁਕਰੇ ਹੀ ਨਹੀਂ ਹਨ) ਅਨੇਕਾਂ ਮਨੁੱਖ ਇਹ ਗੱਲ ਭੀ ਆਖਦੇ ਹਨ ਕਿ ਅਕਾਲ ਪੁਰਖ ਆਪ ਹੀ (ਜੀਵਾਂ ਦੀਆਂ ਲੋੜਾਂ) ਜਾਣਦਾ ਹੈ ਤੇ ਆਪ ਹੀ (ਦਾਤਾਂ) ਦੇਂਦਾ ਹੈ। | ਦੇਇ = ਦੇਂਦਾ ਹੈ। ਆਖਹਿ = ਆਖਦੇ ਹਨ। ਸਿ ਭਿ = ਇਹ ਗੱਲ ਭੀ। ਕੇਈ ਕੇਇ = ਕਈ ਮਨੁੱਖ। |
5 | https://www.gurugranthdarpan.net/0005.html | ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥ | ਹੇ ਨਾਨਕ! ਜਿਸ ਮਨੁੱਖ ਨੂੰ ਅਕਾਲ ਪੁਰਖ ਆਪਣੀ ਸਿਫ਼ਤਿ-ਸਾਲਾਹ ਬਖਸ਼ਦਾ ਹੈ, ਉਹ ਪਾਤਸ਼ਾਹਾਂ ਦਾ ਪਾਤਸ਼ਾਹ (ਬਣ ਜਾਂਦਾ) ਹੈ (ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚੀ ਦਾਤਿ ਹੈ) । 25। ਭਾਵ:ਪ੍ਰਭੂ ਕੇਡਾ ਵੱਡਾ ਹੈ-ਇਹ ਗੱਲ ਦੱਸਣੀ ਤਾਂ ਕਿਤੇ ਰਹੀ, ਉਸ ਦੀ ਬਖ਼ਸ਼ਸ਼ ਹੀ ਇਤਨੀ ਵੱਡੀ ਹੈ ਕਿ ਲਿਖਣ ਵਿਚ ਲਿਆਂਦੀ ਨਹੀਂ ਜਾ ਸਕਦੀ। ਜਗਤ ਵਿਚ ਜੋ ਵੱਡੇ ਵੱਡੇ ਦਿੱਸਦੇ ਹਨ, ਇਹ ਸਭ ਉਸ ਪ੍ਰਭੂ ਦੇ ਦਰ 'ਤੇ ਹੀ ਮੰਗਦੇ ਹਨ। ਉਹ ਤਾਂ ਸਗੋਂ ਇਤਨਾ ਵੱਡਾ ਹੈ ਕਿ ਜੀਵਾਂ ਦੇ ਮੰਗਣ ਤੋ ਬਿਨਾਂ ਇਹਨਾਂ ਦੀਆਂ ਲੋੜਾਂ ਜਾਣ ਕੇ ਆਪਣੇ ਆਪ ਹੀ ਦਾਤਾਂ ਦੇਈ ਜਾਂਦਾ ਹੈ। ਪਰ ਜੀਵ ਦੀ ਮੂਰਖਤਾ ਵੇਖੋ! ਦਾਤਾਂ ਵਰਤਦਾ ਵਰਤਦਾ ਦਾਤਾਰ ਨੂੰ ਵਿਸਾਰ ਕੇ ਵਿਕਾਰਾਂ ਵਿਚ ਪੈ ਜਾਂਦਾ ਹੈ ਤੇ ਕਈ ਦੁੱਖ-ਕਲੇਸ਼ ਸਹੇੜ ਲੈਂਦਾ ਹੈ। ਇਹ ਦੁੱਖ-ਕਲੇਸ਼ ਭੀ ਪ੍ਰਭੂ ਦੀ ਦਾਤ ਹੈ, ਕਿਉਂਕਿ ਇਹਨਾਂ ਦੁੱਖਾਂ-ਕਲੇਸ਼ਾਂ ਦੇ ਕਾਰਣ ਹੀ ਮਨੁੱਖ ਨੂੰ ਮੁੜ ਰਜ਼ਾ ਵਿਚ ਤੁਰਨ ਦੀ ਸਮਝ ਪੈਂਦੀ ਹੈ ਤੇ ਇਹ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦਾ ਹੈ। ਇਹ ਸਿਫ਼ਤਿ-ਸਾਲਾਹ ਸਭ ਤੋਂ ਉੱਚੀ ਦਾਤ ਹੈ। 25। | ਜਿਸ ਨੋ = ਜਿਸ ਮਨੁੱਖ ਨੂੰ। ਨਾਨਕ = ਹੇ ਨਾਨਕ! ਪਾਤਿਸਾਹੀ ਪਾਤਿਸਾਹੁ = ਪਾਤਿਸ਼ਾਹਾਂ ਦੇ ਪਾਤਿਸ਼ਾਹ। |
End of preview. Expand
in Dataset Viewer.
Gurugranth Sahib Darpan Dataset by Prof. Sahib Singh
This dataset contains a structured representation of the Gurugranth Sahib Darpan by Prof. Sahib Singh, including translations, interpretations, and annotations of the Sikh holy scripture.
Credits
The dataset is scraped from https://www.gurugranthdarpan.net/darpan.html.
Dataset Details
- Language: Punjabi (Gurmukhi) and English
- Source: Prof. Sahib Singh’s "Gurugranth Sahib Darpan"
- Format: JSON, CSV, or plain text
- Purpose: For natural language processing (NLP) research, multilingual analysis, and spiritual studies
Features
Example Data
{
"Page": "1",
"url": "https://www.gurugranthdarpan.net/0001.html",
"Bani":"ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥",
"Arath": "ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ",
"Padh Arath": "ੴ ਉੱਚਾਰਨ ਵੇਲੇ ਇਸ ਦੇ ਤਿੰਨ ਹਿੱਸੇ ਕੀਤੇ ਜਾਂਦੇ ਹਨ- ੧,"
}
Installation and Usage
Step 1: Install Required Libraries
pip install datasets
Step 2: Load the Dataset
from datasets import load_dataset
ds = load_dataset("singhjagpreet/Gurbani_darpan", split="train")
# Access the first record
data = ds.with_format("np", columns=["Bani", "Arath"], output_all_columns=False)
Applications
This dataset can be used for:
- Building multilingual NLP models.
- Transliteration and translation systems.
- Scriptural Q&A and chatbot systems.
- Sentiment and context analysis.
Contributing
Feel free to contribute! Submit pull requests or create issues to improve the dataset.
Citation
If you use this dataset in your research, please cite:
@dataset{singhjagpreet/Gurbani_darpan,
author = {Sahib Singh},
title = {Gurugranth Sahib Darpan Dataset},
year = {2024},
publisher = {Hugging Face},
url = {https://huggingface.co/datasets/singhjagpreet/Gurbani_darpan}
}
- Downloads last month
- 48